Breaking News LIVE: ਸੰਯੁਕਤ ਕਿਸਾਨ ਮੋਰਚਾ ਅੱਜ ਕਰੇਗਾ ਅਗਲੇ ਐਕਸ਼ਨ ਦਾ ਐਲਾਨ
Punjab Breaking News, 12 October 2021 LIVE Updates: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਇੱਕ ਅਹੁਦੇਦਾਰ ਨੇ ਕਿਹਾ ਕਿ ਕਿਸੇ ਵੀ ਨੇਤਾ ਨੂੰ ‘ਅੰਤਿਮ ਅਰਦਾਸ’ ਵਿੱਚ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਜਨਰਲ ਸਕੱਤਰ ਜਿਆਲਾਲ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਦੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਪਰ ਮੁਲਜ਼ਮ ਦੇ ਪਿਤਾ ਨੂੰ ਹੁਣ ਤੱਕ ਮੰਤਰੀ ਦੇ ਅਹੁਦੇ ਤੋਂ ਨਹੀਂ ਹਟਾਇਆ ਗਿਆ ਹੈ। ਉਸ ਨੇ ਸਰਕਾਰ ਤੋਂ ਮੁਲਜ਼ਮ ਦੇ ਮੰਤਰੀ ਬਾਪ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੀ ਯਾਦ ਵਿੱਚ 16 ਅਕਤੂਬਰ ਨੂੰ ਕਲਸ਼ ਯਾਤਰਾ ਕੱਢੀ ਜਾਵੇਗੀ। ਇਨ੍ਹਾਂ ਕਿਸਾਨਾਂ ਦੀਆਂ ਅਸਥੀਆਂ ਨਾਲ ਕਲਸ਼ ਯਾਤਰਾ ਪੂਰੇ ਦੇਸ਼ ਵਿੱਚ ਕੱਢੀ ਜਾਵੇਗੀ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇੰਨਾ ਹੀ ਨਹੀਂ, ਕਿਸਾਨ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ ਰੋਕੋ ਦਾ ਵਿਰੋਧ ਕਰ ਰਹੇ ਹਨ। ਅੰਦੋਲਨਕਾਰੀ ਕਿਸਾਨਾਂ ਨੇ ਇੱਕ ਵਾਰ ਫਿਰ ਕਿਹਾ ਕਿ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀਬਾੜੀ ਕਾਨੂੰਨ ਰੱਦ ਨਹੀਂ ਕਰਦੀ।
ਕਸ਼ਮੀਰ 'ਚ ਭਾਰਤੀ ਸੈਨਾ ਦੇ ਸ਼ਹੀਦ ਹੋਏ ਜੇਸੀਓ ਤੇ ਜਵਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਕਿਸਾਨਾਂ ਨੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਕਿਸਾਨਾਂ ਨੇ ਇਸ ਦੌਰਾਨ ਬੀਜੇਪੀ ਸਰਕਾਰ ਦੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਇਸ ਸਰਕਾਰ ਵਿੱਚ ਨਾ ਤਾਂ ਕਿਸਾਨ ਸੁਰੱਖਿਅਤ ਹਨ ਤੇ ਨਾ ਹੀ ਜਵਾਨ।
ਟਿੱਕਰੀ ਬਾਰਡਰ 'ਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਜ ਅਰਦਾਸ ਦਿਵਸ ਮਨਾਇਆ। ਇਸ ਮੌਕੇ ਲਖੀਮਪੁਰ ਖੀਰੀ 'ਚ ਮਾਰੇ ਗਏ 4 ਕਿਸਾਨਾਂ ਤੇ ਇੱਕ ਪੱਤਰਕਾਰ ਦੀ ਆਤਮਾ ਦੀ ਸ਼ਾਂਤੀ ਲਈ ਵੀ ਅਰਦਾਸ ਕੀਤੀ ਗਈ।
ਭਾਰਤੀ ਕਿਸਾਨ ਯੂਨੀਅਨ (ਟਿਕੈਤ) ਅਹੁਦੇਦਾਰ ਮੁਤਾਬਕ, ਕਿਸੇ ਵੀ ਰਾਜਨੀਤਕ ਪਾਰਟੀ ਦੇ ਰਾਜਨੇਤਾਵਾਂ ਨੂੰ ਮੰਗਲਵਾਰ ਦੀ ਅੰਤਿਮ ਅਰਦਾਸ ਵਿੱਚ ਕਿਸਾਨ ਨੇਤਾਵਾਂ ਦੇ ਨਾਲ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਪ੍ਰੋਗਰਾਮਾਂ ਦੇ ਮੱਦੇਨਜ਼ਰ, ਪੁਲਿਸ ਅਧਿਕਾਰੀਆਂ ਦੀ ਛੁੱਟੀ 18 ਅਕਤੂਬਰ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਸਬੰਧੀ ਇੱਕ ਹੁਕਮ ਪਹਿਲਾਂ ਹੀ ਵਧੀਕ ਪੁਲਿਸ ਮਹਾਨਿਦੇਸ਼ਕ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਵਲੋਂ ਜਾਰੀ ਕੀਤਾ ਜਾ ਚੁੱਕਿਆ ਹੈ।
ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੇ ਬੁਲਾਰੇ ਅਸ਼ੋਕ ਸਿੰਘ ਨੇ ਕਿਹਾ, "ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ 'ਅੰਤਿਮ ਅਰਦਾਸ' 'ਚ ਸ਼ਾਮਲ ਹੋਣ ਲਈ ਲਖੀਮਪੁਰ ਖੀਰੀ ਜਾਵੇਗੀ। ਮ੍ਰਿਤਕ ਕਿਸਾਨਾਂ ਲਈ ਆਯੋਜਿਤ ਸ਼ਰਧਾਂਜਲੀ ਸਭਾ ਵਿੱਚ ਪ੍ਰਿਯੰਕਾ ਗਾਂਧੀ ਦੁਪਹਿਰ 12 ਤੋਂ 1 ਵਜੇ ਦੇ ਵਿੱਚ ਪਹੁੰਚਣਗੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਕੁਮਾਰ ਲੱਲੂ, ਰਾਸ਼ਟਰੀ ਸਕੱਤਰ ਧੀਰਜ ਗੁਰਜਰ, ਰੋਹਿਤ ਚੌਧਰੀ, ਸਾਬਕਾ ਸੰਸਦ ਮੈਂਬਰ ਪ੍ਰਮੋਦ ਤਿਵਾੜੀ ਅਤੇ ਯੂਪੀ ਵਿਧਾਨ ਸਭਾ 'ਚ ਕਾਂਗਰਸ ਵਿਧਾਇਕ ਦਲ ਦੀ ਨੇਤਾ ਆਰਾਧਨਾ ਮਿਸ਼ਰਾ ਅਤੇ ਵਿਧਾਨ ਪ੍ਰੀਸ਼ਦ ਵਿੱਚ ਕਾਂਗਰਸ ਪਾਰਟੀ ਦੇ ਨੇਤਾ ਦੀਪਕ ਸਿੰਘ ਵੀ ਉਨ੍ਹਾਂ ਦੇ ਨਾਲ ਹੋਣਗੇ।
ਉੱਤਰ ਪ੍ਰਦੇਸ਼ ਦੇ ਵੱਖ -ਵੱਖ ਜ਼ਿਲ੍ਹਿਆਂ ਤੋਂ ਇਲਾਵਾ, ਪੰਜਾਬ, ਹਰਿਆਣਾ, ਉੱਤਰਾਖੰਡ ਦੇ ਕਿਸਾਨਾਂ ਦੇ ਸਮੂਹਿਕ ਅੰਤਿਮ ਅਰਦਾਸ ਵਿੱਚ ਭਾਗ ਲੈਣ ਦੀ ਉਮੀਦ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਸਮੇਤ ਕਿਸਾਨ ਆਗੂਆਂ ਦੇ ਵੀ ਅੰਤਿਮ ਅਰਦਾਸ ਲਈ ਇੱਥੇ ਪਹੁੰਚਣ ਦੀ ਉਮੀਦ ਹੈ। ਆਰਐਲਡੀ ਦੇ ਰਾਸ਼ਟਰੀ ਸਕੱਤਰ ਅਨਿਲ ਦੁਬੇ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਨੇਤਾ ਜਯੰਤ ਚੌਧਰੀ ਮੰਗਲਵਾਰ ਨੂੰ ਲਖੀਮਪੁਰ ਆਉਣ ਵਾਲੇ ਹਨ।
3 ਅਕਤੂਬਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਐਸਯੂਵੀ ਨੇ ਕਿਸਾਨਾਂ ਨੂੰ ਕੁਚਲਿਆ ਇਸ ਹਾਦਸੇ 'ਚ ਚਾਰ ਕਿਸਾਨਾਂ ਦੀ ਮੌਤ ਹੋਈ। ਇਸ ਲਈ ਉਨ੍ਹਾਂ ਸ਼ਹੀਦ ਕਿਸਾਨਾਂ ਲਈ ‘ਅੰਤਿਮ ਅਰਦਾਸ’ ਲਈ ਵੱਖ-ਵੱਖ ਸੂਬਿਆਂ ਦੇ ਕਿਸਾਨ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਪਿੰਡ ਤਿਕੁਨੀਆ ਪਹੁੰਚਣੇ ਸ਼ੁਰੂ ਹੋ ਗਏ ਹਨ।
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ 'ਚ ਮਾਰੇ ਗਏ ਚਾਰ ਕਿਸਾਨਾਂ ਲਈ ਮੰਗਲਵਾਰ ਨੂੰ ‘ਅੰਤਿਮ ਅਰਦਾਸ’ ਕੀਤੀ ਜਾਵੇਗੀ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਇੱਕ ਅਹੁਦੇਦਾਰ ਨੇ ਕਿਹਾ ਕਿ ਕਿਸੇ ਵੀ ਨੇਤਾ ਨੂੰ ‘ਅੰਤਿਮ ਅਰਦਾਸ’ ਵਿੱਚ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਿਰਫ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹੀ ਮੌਜੂਦ ਰਹਿਣਗੇ। ਜਿਸ ਥਾਂ 'ਤੇ ਹਿੰਸਾ ਹੋਈ ਸੀ, ਉਸ ਦੇ ਨੇੜੇ 'ਅੰਤਿਮ ਅਰਦਾਸ' ਦਾ ਆਯੋਜਨ ਕੀਤਾ ਜਾ ਰਿਹਾ ਹੈ।
ਪਿਛੋਕੜ
Punjab Breaking News, 12 October 2021 LIVE Updates: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ 'ਚ ਮਾਰੇ ਗਏ ਚਾਰ ਕਿਸਾਨਾਂ ਲਈ ਮੰਗਲਵਾਰ ਨੂੰ ‘ਅੰਤਿਮ ਅਰਦਾਸ’ ਕੀਤੀ ਜਾਵੇਗੀ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਇੱਕ ਅਹੁਦੇਦਾਰ ਨੇ ਕਿਹਾ ਕਿ ਕਿਸੇ ਵੀ ਨੇਤਾ ਨੂੰ ‘ਅੰਤਿਮ ਅਰਦਾਸ’ ਵਿੱਚ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਿਰਫ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹੀ ਮੌਜੂਦ ਰਹਿਣਗੇ। ਜਿਸ ਥਾਂ 'ਤੇ ਹਿੰਸਾ ਹੋਈ ਸੀ, ਉਸ ਦੇ ਨੇੜੇ 'ਅੰਤਿਮ ਅਰਦਾਸ' ਦਾ ਆਯੋਜਨ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ 3 ਅਕਤੂਬਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਐਸਯੂਵੀ ਨੇ ਕਿਸਾਨਾਂ ਨੂੰ ਕੁਚਲਿਆ ਇਸ ਹਾਦਸੇ 'ਚ ਚਾਰ ਕਿਸਾਨਾਂ ਦੀ ਮੌਤ ਹੋਈ। ਇਸ ਲਈ ਉਨ੍ਹਾੰ ਸ਼ਹੀਦ ਕਿਸਾਨਾਂ ਲਈ ‘ਅੰਤਿਮ ਅਰਦਾਸ’ ਲਈ ਵੱਖ-ਵੱਖ ਸੂਬਿਆਂ ਦੇ ਕਿਸਾਨ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਪਿੰਡ ਤਿਕੁਨੀਆ ਪਹੁੰਚਣੇ ਸ਼ੁਰੂ ਹੋ ਗਏ ਹਨ।
ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਵੱਖ -ਵੱਖ ਜ਼ਿਲ੍ਹਿਆਂ ਤੋਂ ਇਲਾਵਾ, ਪੰਜਾਬ, ਹਰਿਆਣਾ, ਉੱਤਰਾਖੰਡ ਦੇ ਕਿਸਾਨਾਂ ਦੇ ਸਮੂਹਿਕ ਅੰਤਿਮ ਅਰਦਾਸ ਵਿੱਚ ਭਾਗ ਲੈਣ ਦੀ ਉਮੀਦ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਸਮੇਤ ਕਿਸਾਨ ਆਗੂਆਂ ਦੇ ਵੀ ਅੰਤਿਮ ਅਰਦਾਸ ਲਈ ਇੱਥੇ ਪਹੁੰਚਣ ਦੀ ਉਮੀਦ ਹੈ। ਆਰਐਲਡੀ ਦੇ ਰਾਸ਼ਟਰੀ ਸਕੱਤਰ ਅਨਿਲ ਦੁਬੇ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਨੇਤਾ ਜਯੰਤ ਚੌਧਰੀ ਮੰਗਲਵਾਰ ਨੂੰ ਲਖੀਮਪੁਰ ਆਉਣ ਵਾਲੇ ਹਨ।
ਇਸ ਦੌਰਾਨ ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੇ ਬੁਲਾਰੇ ਅਸ਼ੋਕ ਸਿੰਘ ਨੇ ਕਿਹਾ, "ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ 'ਅੰਤਿਮ ਅਰਦਾਸ' 'ਚ ਸ਼ਾਮਲ ਹੋਣ ਲਈ ਲਖੀਮਪੁਰ ਖੀਰੀ ਜਾਵੇਗੀ। ਮ੍ਰਿਤਕ ਕਿਸਾਨਾਂ ਲਈ ਆਯੋਜਿਤ ਸ਼ਰਧਾਂਜਲੀ ਸਭਾ ਵਿੱਚ ਪ੍ਰਿਯੰਕਾ ਗਾਂਧੀ ਦੁਪਹਿਰ 12 ਤੋਂ 1 ਵਜੇ ਦੇ ਵਿੱਚ ਪਹੁੰਚਣਗੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਕੁਮਾਰ ਲੱਲੂ, ਰਾਸ਼ਟਰੀ ਸਕੱਤਰ ਧੀਰਜ ਗੁਰਜਰ, ਰੋਹਿਤ ਚੌਧਰੀ, ਸਾਬਕਾ ਸੰਸਦ ਮੈਂਬਰ ਪ੍ਰਮੋਦ ਤਿਵਾੜੀ ਅਤੇ ਯੂਪੀ ਵਿਧਾਨ ਸਭਾ 'ਚ ਕਾਂਗਰਸ ਵਿਧਾਇਕ ਦਲ ਦੀ ਨੇਤਾ ਆਰਾਧਨਾ ਮਿਸ਼ਰਾ ਅਤੇ ਵਿਧਾਨ ਪ੍ਰੀਸ਼ਦ ਵਿੱਚ ਕਾਂਗਰਸ ਪਾਰਟੀ ਦੇ ਨੇਤਾ ਦੀਪਕ ਸਿੰਘ ਵੀ ਉਨ੍ਹਾਂ ਦੇ ਨਾਲ ਹੋਣਗੇ।
- - - - - - - - - Advertisement - - - - - - - - -