(Source: ECI/ABP News/ABP Majha)
Breaking News LIVE: ਪੰਜਾਬ 'ਤੇ ਬੀਐਸਐਫ ਦਾ 'ਰਾਜ', ਕੇਂਦਰ ਦੇ ਫੈਸਲੇ ਮਗਰੋਂ ਮੱਚਿਆ ਬਵਾਲ
Punjab Breaking News, 14 October 2021 LIVE Updates:
LIVE
Background
Punjab Breaking News, 14 October 2021 LIVE Updates: ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਚੰਨੀ ਉੱਪਰ ਤਿੱਖੇ ਸਵਾਲ ਦਾਗੇ ਹਨ ਕਿਉਂਕਿ ਚੰਨੀ ਨੇ 5 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਸਰਹੱਦਾਂ ਨੂੰ ਸੀਲ ਕੀਤੇ ਜਾਣ ਦੀ ਮੰਗ ਕੀਤੀ ਸੀ।
ਹੁਣ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਹੈ ਕਿਸੇ ਤਰ੍ਹਾਂ ਦੀ ਮੰਗ ਕਰਦੇ ਹੋਏ ਸਾਵਧਾਨੀ ਵਰਤਣੀ ਚਾਹੀਦੀ ਹੈ! ਕੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਣਜਾਣੇ ਵਿੱਚ ਅੱਧਾ ਪੰਜਾਬ ਕੇਂਦਰ ਦੇ ਹਵਾਲੇ ਕਰ ਦਿੱਤਾ ਹੈ? ਇਸ ਤਰ੍ਹਾਂ ਪੰਜਾਬ ਦੇ ਕੁੱਲ 50 ਹਜ਼ਾਰ ਕਿਲੋਮੀਟਰ ਦੇ ਰਕਬੇ ’ਚੋਂ 25 ਹਜ਼ਾਰ ਕਿਲੋਮੀਟਰ ਰਕਬੇ ਨੂੰ ਬੀਐਸਐਫ ਦੇ ਅਧਿਕਾਰ ਖੇਤਰ ਹੇਠ ਲਿਆਂਦਾ ਗਿਆ ਹੈ। ਇਸ ਫ਼ੈਸਲੇ ਨਾਲ ਪੰਜਾਬ ਪੁਲਿਸ ਦੇ ਅਧਿਕਾਰ ਖੋਹੇ ਗਏ ਹਨ। ਕੀ ਅਸੀਂ ਅਜੇ ਵੀ ਸੂਬਿਆਂ ਲਈ ਹੋਰ ਖ਼ੁਦਮੁਖ਼ਤਿਆਰੀ ਦੀ ਮੰਗ ਕਰਾਂਗੇ?’’
ਦਰਅਸਲ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਬੰਗਾਲ ਤੇ ਅਸਾਮ ਰਾਜ ਵਿਚ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਹੈ। ਕੇਂਦਰ ਨੇ ਇਸ ਫ਼ੈਸਲੇ ਪਿੱਛੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਦਾ ਹਵਾਲਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਕੌਮਾਂਤਰੀ ਸਰਹੱਦਾਂ ਦੀ ਸੁਰੱਖਿਆ ਲਈ ਤਾਇਨਾਤ ਬਾਰਡਰ ਸੁਰੱਖਿਆ ਫੋਰਸ (ਬੀਐਸਐਫ) ਦਾ ਅਧਿਕਾਰ ਖੇਤਰ ਵਧਾਉਂਦਿਆਂ ਨੀਮ ਫੌਜੀ ਬਲ ਨੂੰ ਵਧੇਰੇ ਤਾਕਤਵਰ ਬਣਾ ਦਿੱਤਾ ਹੈ।
ਮੰਤਰਾਲੇ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਬੀਐਸਐਫ ਨੂੰ ਪਹਿਲਾਂ ਸਰਹੱਦ ਤੋਂ ਕੇਵਲ 15 ਕਿਲੋਮੀਟਰ ਅੰਦਰ ਤਕ ਹੀ ਕਾਰਵਾਈ ਕਰਨ ਦਾ ਅਧਿਕਾਰ ਸੀ, ਜਦੋਂਕਿ ਹੁਣ ਨੀਮ ਫੌਜੀ ਬਲ ਦਾ ਅਧਿਕਾਰ ਖ਼ੇਤਰ ਜਾਂ ਕਾਰਵਾਈ ਖ਼ੇਤਰ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ। ਹੁਣ ਬੀਐਸਐਫ ਕੋਲ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤਕ ਪੁਲੀਸ ਵਾਂਗ ਹੀ ਨਿਗਰਾਨੀ, ਤਲਾਸ਼ੀ, ਛਾਪੇਮਾਰੀ, ਬਰਾਮਦ ਸਮੱਗਰੀ ਜ਼ਬਤ ਕਰਨ ਤੇ ਗ੍ਰਿਫ਼ਤਾਰੀਆਂ ਕਰਨ ਦੇ ਹੱਕ ਹੋਣਗੇ। ਕੇਂਦਰੀ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਹੁਕਮਾਂ ਵਿੱਚ ਬੀਐਸਐਫ ਨੂੰ ਸੀਆਰਪੀਸੀ, ਪਾਸਪੋਰਟ ਐਕਟ ਤੇ ਪਾਸਪੋਰਟ (ਐਂਟਰੀ ਟੂ ਇੰਡੀਆ) ਐਕਟ ਤਹਿਤ ਕਾਰਵਾਈ ਕਰਨ ਦਾ ਅਧਿਕਾਰ ਵੀ ਦਿੱਤਾ ਗਿਆ ਹੈ।
ਮੁੱਖ ਮੰਤਰੀ ਚੰਨੀ ਦਾ ਬਚਾਅ
ਸੁਨੀਲ ਜਾਖੜ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਉੱਪਰ ਇਲਜ਼ਾਮਾਂ ਬਾਰੇ ਪਰਗਟ ਸਿੰਘ ਨੇ ਕਿਹਾ ਕਿ ਜਾਖੜ ਦੀ ਪੰਜਾਬ ਪ੍ਰਤੀ ਭਾਵਨਾ 'ਤੇ ਸ਼ੱਕ ਨਹੀਂ ਕੀਤਾ ਜਾ ਸਕਦਾ ਪਰ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਸੀਲ ਕਰਨ ਲਈ ਕਿਹਾ ਸੀ ਨਾ ਕਿ ਬੀਐਸਐਫ ਨੂੰ ਵੱਧ ਅਧਿਕਾਰ ਦੇਣ ਬਾਰੇ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਸਰਕਾਰ ਨੂੰ ਆਪਣੀ ਸੋਚ ਬਦਲਣੀ ਚਾਹੀਦੀ ਹੈ ਤੇ ਇਸ ਫੈਸਲੇ 'ਤੇ ਨਜ਼ਰਸਾਨੀ ਕਰਨੀ ਚਾਹੀਦੀ ਹੈ।
ਕੈਪਟਨ 'ਤੇ ਨਿਸ਼ਾਨਾ
ਪਰਗਟ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੇਂਦਰ ਸਰਕਾਰ ਦੇ ਹੱਕ ਵਿੱਚ ਬਿਆਨ ਬਾਰੇ ਕਿਹਾ ਕਿ ਇਹ ਉਨ੍ਹਾਂ ਇਲਜ਼ਾਮਾਂ ਨੂੰ ਹੀ ਦਰਸਾਉਂਦਾ ਹੈ ਜੋ ਉਨ੍ਹਾਂ ਉੱਪਰ ਬੀਜੇਪੀ ਨਾਲ ਮਿਲੇ ਹੋਣ ਦੇ ਲੱਗਦੇ ਸੀ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਕੈਪਟਨ ਮੁੱਖ ਮੰਤਰੀ ਸੀ, ਉਸ ਵੇਲੇ ਕੇਂਦਰ ਨੇ ਇਹ ਫੈਸਲਾ ਕਿਉਂ ਨਹੀਂ ਕੀਤਾ।
ਬੀਜੇਪੀ ਧਰਮ ਦੇ ਨਾਂ ਉੱਪਰ ਵੰਡਣ ਦੀ ਕੋਸ਼ਿਸ਼ ਕਰ ਰਹੀ
ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਬੀਜੇਪੀ ਦੇਸ਼ ਵਿੱਚ ਜੋ ਲੋਕਾਂ ਨੂੰ ਵੰਡਣ ਦੀ ਸਿਆਸਤ ਕਰ ਰਹੀ ਹੈ, ਇਹ ਉਸ ਦਾ ਹੀ ਨਮੂਨਾ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦੀ ਧਰਮ ਦੇ ਨਾਂ ਉੱਪਰ ਵੰਡਣ ਦੀ ਕੋਸ਼ਿਸ਼ ਨੂੰ ਪੰਜਾਬ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮਨਸ਼ਾ ਲੱਗਦੀ ਹੈ ਕਿ ਪੰਜਾਬ ਵਿੱਚ ਕਿਸੇ ਤਰ੍ਹਾਂ ਰਾਸ਼ਟਰਪਤੀ ਰਾਜ ਲਾਇਆ ਜਾਵੇ।
ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਇਲਜ਼ਾਮ
ਪੰਜਾਬ ਸਰਕਾਰ ਨੇ ਕੇਂਦਰ ਉੱਪਰ ਅੱਧੇ ਪੰਜਾਬ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਇਲਜ਼ਾਮ ਲਾਇਆ ਹੈ। ਕੈਬਨਿਟ ਮੰਤਰੀ ਪਰਗਟ ਸਿੰਘ ਤੇ ਵਿਜੈਇੰਦਰ ਸਿੰਗਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕੇਂਦਰ ਸਰਕਾਰ ਨੇ ਬੀਐਸਐਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਕਰਕੇ ਅੱਧੇ ਪੰਜਾਬ ਉਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ।
ਸਿਆਸਤ ਵਿੱਚ ਘੜੀਸਣ ਦੀ ਕੋਈ ਲੋੜ ਨਹੀਂ
ਪਟਨ ਅਮਰਿੰਦਰ ਸਿੰਘ ਨੇ ਇੱਕ ਟਵੀਟ ਕਰਦਿਆਂ ਕਿਹਾ, ‘‘ਬੀਐਸਐਫ ਦੀ ਮੌਜੂਦਗੀ ਦਾ ਘੇਰਾ ਮੋਕਲਾ ਹੋਣ ਤੇ ਤਾਕਤਾਂ ਵਧਣ ਨਾਲ ਅਸੀਂ ਹੋਰ ਮਜ਼ਬੂਤ ਹੋਵਾਂਗੇ। ਕੇਂਦਰੀ ਹਥਿਆਰਬੰਦ ਬਲਾਂ ਨੂੰ ਸਿਆਸਤ ਵਿੱਚ ਘੜੀਸਣ ਦੀ ਕੋਈ ਲੋੜ ਨਹੀਂ।’ ਕੈਪਟਨ ਸਰਹੱਦੀ ਸੁਰੱਖਿਆ ਦਾ ਮਾਮਲਾ ਲਗਾਤਾਰ ਕੇਂਦਰ ਸਰਕਾਰ ਕੋਲ ਉਠਾਉਂਦੇ ਆ ਰਹੇ ਹਨ। ਇਸ ਲਈ ਕੇਂਦਰ ਦੇ ਇਸ ਫੈਸਲੇ ਨੂੰ ਵੀ ਕੈਪਟਨ ਦੇ ਨਜ਼ਰੀਏ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।