Breaking News LIVE: ਸਿੰਘੂ ਬਾਰਡਰ 'ਤੇ ਵੱਡਾ ਬਵਾਲ, ਨਿਹੰਗਾਂ ਨੇ ਨੌਜਵਾਨ ਨੂੰ ਵੱਢ-ਟੁੱਕ ਕੇ ਬੈਰੀਕੇਡ ਨਾਲ ਲਟਕਾਇਆ
Punjab Breaking News, 15 October 2021 LIVE Updates: ਸਿੰਘੂ ਸਰਹੱਦ 'ਤੇ ਜਿੱਥੇ ਕਿਸਾਨ ਅੰਦੋਲਨ ਕਰ ਰਹੇ ਹਨ, ਉੱਥੇ ਇੱਕ ਨੌਜਵਾਨ ਦੇ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।
LIVE
Background
Punjab Breaking News, 15 October 2021 LIVE Updates: ਸਿੰਘੂ ਸਰਹੱਦ 'ਤੇ ਜਿੱਥੇ ਕਿਸਾਨ ਅੰਦੋਲਨ ਕਰ ਰਹੇ ਹਨ, ਉੱਥੇ ਇੱਕ ਨੌਜਵਾਨ ਦੇ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਹਾਸਲ ਜਾਣਕਾਰੀ ਮੁਤਾਬਕ ਲਾਸ਼ ਨੂੰ ਉਸ ਦੇ ਹੱਥ ਵੱਢ ਕੇ ਬੈਰੀਕੇਡ ਨਾਲ ਲਟਕਿਆ ਹੋਇਆ ਸੀ। ਲਾਸ਼ ਮਿਲਣ ਤੋਂ ਬਾਅਦ ਸਿੰਘੂ ਸਰਹੱਦ 'ਤੇ ਹੰਗਾਮਾ ਸ਼ੁਰੂ ਹੋ ਗਿਆ। ਪਹਿਲਾਂ ਤਾਂ ਅੰਦੋਲਨਕਾਰੀ ਪੁਲਿਸ ਨੂੰ ਵੀ ਮੁੱਖ ਸਟੇਜ ਦੇ ਨੇੜੇ ਨਹੀਂ ਜਾਣ ਦੇ ਰਹੇ ਸੀ। ਹਾਲਾਂਕਿ ਬਾਅਦ ਵਿੱਚ ਕੁੰਡਲੀ ਥਾਣਾ ਪੁਲਿਸ ਨੇ ਲਾਸ਼ ਨੂੰ ਹੇਠਾਂ ਉਤਾਰ ਕੇ ਸਿਵਲ ਹਸਪਤਾਲ ਲਿਆਂਦਾ।
ਦੱਸ ਦਈਏ ਕਿ ਇਸ ਕਤਲ ਦਾ ਇਲਜ਼ਾਮ ਨਿਹੰਗਾਂ 'ਤੇ ਲਾਇਆ ਜਾ ਰਿਹਾ ਹੈ। ਨਿਹੰਗਾਂ 'ਤੇ ਨੌਜਵਾਨ ਦਾ ਕਤਲ ਕਰਨ ਤੇ ਉਸ ਦਾ ਹੱਥ ਵੱਢ ਕੇ ਬੈਰੀਕੇਡ 'ਤੇ ਲਟਕਾਉਣ ਦਾ ਦੋਸ਼ ਹੈ। ਦੂਜੇ ਪਾਸੇ ਨਿਹੰਗਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ। ਇਸ ਲਈ ਸਜ਼ਾ ਦਿੱਤੀ ਗਈ ਹੈ।
ਉਸ ਵਿਅਕਤੀ ਦੀ ਲਾਸ਼ ਸਵੇਰੇ ਸਿੰਘੂ ਸਰਹੱਦ 'ਤੇ ਅੰਦੋਲਨਕਾਰੀਆਂ ਦੇ ਮੁੱਖ ਮੰਚ ਕੋਲ ਲਟਕਦੀ ਮਿਲੀ ਸੀ। ਉਸ ਦੀ ਉਮਰ 35 ਸਾਲ ਦੇ ਕਰੀਬ ਹੈ। ਨੌਜਵਾਨ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਮਿਲੇ। ਮਾਰੇ ਗਏ ਨੌਜਵਾਨ ਦਾ ਹੱਥ ਗੁੱਟ ਤੋਂ ਕੱਟ ਦਿੱਤਾ ਗਿਆ ਹੈ।
ਨਿਹੰਗਾਂ ਦਾ ਇਹ ਵੀ ਕਹਿਣਾ ਹੈ ਕਿ ਕਿਸੇ ਨੇ ਇਸ ਵਿਅਕਤੀ ਨੂੰ 30,000 ਰੁਪਏ ਦੇ ਕੇ ਅਜਿਹਾ ਕਰਨ ਲਈ ਭੇਜਿਆ ਸੀ। ਦੋਸ਼ ਹੈ ਕਿ ਨਿਹੰਗਾਂ ਨੇ ਵੀਰਵਾਰ ਰਾਤ ਨੂੰ ਹੀ ਇਸ ਕਾਰੇ ਦੀ ਵੀਡੀਓ ਵੀ ਬਣਾਈ ਸੀ। ਫਿਰ ਇਹ ਸ਼ੁੱਕਰਵਾਰ ਸਵੇਰੇ ਵਾਇਰਲ ਹੋਈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨਿਹੰਗਾਂ ਨੇ ਅਜਿਹਾ ਜਾਣਬੁੱਝ ਕੇ ਕੀਤਾ ਹੈ।
ਉਧਰ ਥਾਣਾ ਮੁਖੀ ਰਵੀ ਕੁਮਾਰ ਮੌਕੇ 'ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬੀਜੇਪੀ ਦਾ ਹਮਲਾ
ਇਸ ਪੂਰੇ ਮਾਮਲੇ 'ਤੇ ਸਿਆਸੀ ਬਿਆਨਬਾਜ਼ੀ ਵੀ ਸ਼ੁਰੂ ਹੋ ਗਈ ਹੈ। ਭਾਜਪਾ ਨੇਤਾ ਅਮਿਤ ਮਾਲਵੀਆ ਨੇ ਟਵੀਟ ਕੀਤਾ, 'ਬਲਾਤਕਾਰ, ਕਤਲ, ਵੇਸਵਾਗਨੀ, ਹਿੰਸਾ ਤੇ ਅਰਾਜਕਤਾ ... ਇਹ ਸਭ ਕਿਸਾਨ ਅੰਦੋਲਨ ਦੇ ਨਾਂ 'ਤੇ ਹੋਇਆ ਹੈ। ਹੁਣ ਹਰਿਆਣਾ ਦੀ ਕੁੰਡਲੀ ਸਰਹੱਦ 'ਤੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ। ਇਹ ਕੀ ਹੋ ਰਿਹਾ ਹੈ? ਕਿਸਾਨ ਅੰਦੋਲਨ ਦੇ ਨਾਂ 'ਤੇ ਇਹ ਅਰਾਜਕਤਾ ਕਰਨ ਵਾਲੇ ਲੋਕ ਕੌਣ ਹਨ ਜੋ ਕਿਸਾਨਾਂ ਨੂੰ ਬਦਨਾਮ ਕਰ ਰਹੇ ਹਨ?'
ਸੰਯੁਕਤ ਕਿਸਾਨ ਮੋਰਚਾ ਦਾ ਐਲਾਨ
ਇਸ ਦੌਰਾਨ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਆਪਣੇ ਆਪ ਨੂੰ ਸਾਰੀ ਘਟਨਾ ਤੋਂ ਵੱਖ ਕਰ ਲਿਆ ਹੈ। ਕਿਸਾਨ ਸੰਗਠਨ ਨੇ ਕਿਹਾ ਕਿ ਉਹ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਹਰਿਆਣਾ ਸਰਕਾਰ ਦਾ ਸਹਿਯੋਗ ਕਰਨ ਲਈ ਤਿਆਰ ਹੈ। ਐਸਕੇਐਮ ਨੇ ਇਸ ਘਟਨਾ ਲਈ ਨਿਹੰਗਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਐਮਰਜੈਂਸੀ ਮੀਟਿੰਗ ਬੁਲਾਈ
ਸਿੰਘੂ ਬਾਰਡਰ 'ਤੇ ਨੌਜਵਾਨ ਦੇ ਕਤਲ ਮਗਰੋਂ ਸੰਯੁਕਤ ਕਿਸਾਨ ਮੋਰਚਾ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਮੋਰਚੇ ਦੀ ਮੀਟਿੰਗ ਅੱਜ ਦੁਪਹਿਰ 12 ਵਜੇ (15 ਅਕਤੂਬਰ) ਹੋਏਗੀ। ਕਿਸਾਨ ਲੀਡਰ ਨੇ ਪੁਸ਼ਟੀ ਕੀਤੀ ਕਿ ਸਿੰਘੂ ਬਾਰਡਰ ਤੇ ਨੌਜਵਾਨ ਦਾ ਗੁੱਟ ਵੱਢ ਕੇ ਲਾਸ਼ ਲਟਕਾਉਣ ਦੇ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ ਐਮਰਜੈਂਸੀ ਮੀਟਿੰਗ ਅੱਜ ਦੁਪਿਹਰ 12 ਵਜੇ ਬੁਲਾਈ ਹੈ।
ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ
ਸ਼ੁੱਕਰਵਾਰ ਸਵੇਰ ਤੋਂ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਇਸ ਵਿੱਚ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ ਤੇ ਪੀੜ ਨਾਲ ਤੜਪ ਰਿਹਾ ਹੈ। ਉਸੇ ਸਮੇਂ ਲੋਕ ਇਸ ਦੇ ਆਲੇ ਦੁਆਲੇ ਖੜ੍ਹੇ ਹਨ ਤੇ ਉਸ ਦੇ ਬਿਆਨ ਲੈ ਰਹੇ ਹਨ। ਕੁਝ ਲੋਕ ਵੀਡੀਓ ਬਣਾਉਂਦੇ ਵੀ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ। ਨਿਹੰਗਾਂ 'ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ, ਪਰ ਅਜੇ ਤੱਕ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ।
ਫਿਲਹਾਲ ਲਾਸ਼ ਦੀ ਪਛਾਣ ਨਹੀਂ ਹੋ ਸਕੀ
ਕੁੰਡਲੀ ਸਰਹੱਦ 'ਤੇ ਕਤਲ ਦੀ ਸੂਚਨਾ ਮਿਲਣ 'ਤੇ ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਨਿਹੰਗਾਂ ਨੇ ਉੱਥੇ ਹੰਗਾਮਾ ਮਚਾ ਦਿੱਤਾ। ਲਾਸ਼ ਨੂੰ ਉਤਾਰਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਸੀ। ਬਾਅਦ ਵਿੱਚ ਕਿਸਾਨ ਆਗੂ ਆਏ ਤੇ ਲਾਸ਼ ਨੂੰ ਬਾਹਰ ਕੱਢਿਆ। ਲਾਸ਼ ਨੂੰ ਜਨਰਲ ਹਸਪਤਾਲ ਭੇਜ ਦਿੱਤਾ ਗਿਆ। ਫਿਲਹਾਲ ਲਾਸ਼ ਦੀ ਪਛਾਣ ਨਹੀਂ ਹੋ ਸਕੀ। ਸਰੀਰ ਅੱਧਾ ਨੰਗਾ ਸੀ।