(Source: ECI/ABP News/ABP Majha)
Breaking News LIVE: ਨਹੀਂ ਮੁੱਕਿਆ ਕਾਂਗਰਸ ਦਾ ਕਲੇਸ਼! ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੀਤਾ ਧਮਾਕਾ
Punjab Breaking News, 17 October 2021 LIVE Updates: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਦੇ ਵੱਡੇ ਮੁੱਦਿਆਂ 'ਤੇ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ। ਸਿੱਧੂ ਨੇ ਸੋਨੀਆ ਗਾਂਧੀ ਤੋਂ ਮਿਲਣ ਦਾ ਵਕਤ ਮੰਗਿਆ ਹੈ।
LIVE
Background
Punjab Breaking News, 17 October 2021 LIVE Updates: ਸੰਯੁਕਤ ਕਿਸਾਨ ਮੋਰਚਾ ਨੇ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ ਰੋਕੋ ਤੇ 26 ਅਕਤੂਬਰ ਨੂੰ ਲਖਨਊ ਮਹਾਂਰੈਲੀ ਦੇ ਆਪਣੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਹੈ। ਇਸ ਤਹਿਤ ਦੇਸ਼ ਭਰ ਵਿੱਚ ਰੇਲ 18 ਅਕਤੂਬਰ ਨੂੰ ਰੇਲਵੇ ਟਰੈਕਾਂ 'ਤੇ ਵਿਰੋਧ ਪ੍ਰਦਰਸ਼ਨ ਕਰਕੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਗੱਡੀਆਂ ਨੂੰ ਰੋਕਿਆ ਜਾਵੇਗਾ। ਇਸ ਤੋਂ ਬਾਅਦ 26 ਅਕਤੂਬਰ ਨੂੰ ਸਾਰੇ ਕਿਸਾਨ ਸੰਗਠਨਾਂ ਨੂੰ ਲਖਨਊ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਬੀਤੇ ਦਿਨ ਦੇ ਪੁਤਲੇ ਸਾੜਣ ਦੇ ਸੱਦੇ ਬਾਰੇ ਕਿਸਾਨ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਤਿੰਨ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਤੇ ਪਰਾਲੀ ਸਾੜਨ ਦੇ ਆਰਡੀਨੈਂਸਾਂ ਦੇ ਵਿਰੁੱਧ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 68 ਥਾਵਾਂ 'ਤੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜੇ ਗਏ।
ਉਧਰ ਸ਼ਨੀਵਾਰ ਨੂੰ ਬੀਕੇਯੂ ਦੇ ਸੂਬਾ ਪ੍ਰਧਾਨ ਕਰਮਾ ਸਿੰਘ ਪੱਡਾ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇਹ ਸੰਯੁਕਤ ਕਿਸਾਨ ਮੋਰਚੇ ਦਾ ਸੱਦਾ ਹੈ ਕਿ 18 ਅਕਤੂਬਰ ਨੂੰ ਦੇਸ਼ ਭਰ ਦੇ ਕਿਸਾਨ ਰੇਲ ਰੋਕੋ ਅੰਦੋਲਨ ਕਰਕੇ ਆਪਣਾ ਗੁੱਸਾ ਦਿਖਾਉਣਗੇ, ਜਿਸ ਕਾਰਨ ਕਿਸਾਨਾਂ ਉਧਮ ਸਿੰਘ ਨਗਰ 'ਚ ਵੀ ਵੱਖ-ਵੱਖ ਥਾਵਾਂ 'ਤੇ ਰੇਲ ਰੋਕਣਗੇ।
ਉਨ੍ਹਾਂ ਕਿਹਾ ਕਿ ਕਾਸ਼ੀਪੁਰ, ਰੁਦਰਪੁਰ ਤੇ ਖਟੀਮਾ ਵਿੱਚ ਕਿਸਾਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਸ਼ੀਪੁਰ ਦੇ ਜਸਪੁਰ, ਕਾਸ਼ੀਪੁਰ ਅਤੇ ਬਾਜਪੁਰ ਦੇ ਕਿਸਾਨ ਕਾਸ਼ੀਪੁਰ 'ਚ, ਰੁਦਰਪੁਰ, ਗਦਰਪੁਰ, ਕਿੱਛਾ ਦੇ ਕਿਸਾਨ ਰੁਦਰਪੁਰ 'ਚ ਤੇ ਸਿਤਾਰਗੰਜ, ਨਾਨਕਮੱਤਾ, ਖਟੀਮਾ ਦੇ ਕਿਸਾਨ ਖਟੀਮਾ 'ਚ ਰੇਲ ਰੋਕੋ ਅੰਦੋਲਨ ਨੂੰ ਸਫਲ ਬਣਾਉਣਗੇ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨਪਾਲ, ਬੂਟਾ ਸਿੰਘ ਬੁਰਜਗਿੱਲ, ਸਤਨਾਮ ਸਿੰਘ ਸਾਹਨੀ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ, ਮੇਜਰ ਸਿੰਘ ਪੂਨਾਵਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਕੁਲਦੀਪ ਸਿੰਘ ਵਜੀਦਪੁਰ ਨੇ ਦੱਸਿਆ ਕਿ ਸਿੰਘੂ ਬਾਰਡਰ ਦੀ ਘਟਨਾ ਦੁਖਦਾਈ ਹੈ, ਪਰ ਸੰਯੁਕਤ ਕਿਸਾਨ ਮੋਰਚੇ ਦਾ ਕਾਤਲ ਤੇ ਮ੍ਰਿਤਕ ਦੋਵਾਂ ਨਾਲ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ।
ਟਰਾਂਸਪੋਰਟ ਦਾ ਮੁੱਦਾ
ਆਵਾਜਾਈ : - ਕੁਸ਼ਲਤਾ ਨਾਲ ਪ੍ਰਬੰਧਿਤ ਜਨਤਕ ਆਵਾਜਾਈ ਰਾਹੀਂ ਪੰਜਾਬ ਕੋਲ ਕਿਸੇ ਜਨਤਕ ਨਿਵੇਸ਼ ਦੁਆਰਾ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਕੇ ਰੁਜ਼ਗਾਰ ਵਧਾਉਣ ਦੇ ਨਾਲ ਨਾਲ ਹਜ਼ਾਰਾਂ ਕਰੋੜ ਦੀ ਕਮਾਈ ਕਰਨ ਦੀ ਸਮਰੱਥਾ ਹੈ। ਸਾਡੇ ਮੌਜੂਦਾ ਟਰਾਂਸਪੋਰਟ ਮੰਤਰੀ ਪਹਿਲਾਂ ਹੀ ਕੁਸ਼ਲਤਾ ਨਾਲ ਕੰਮ ਕਰ ਰਹੇ ਹਨ। ਪੰਜਾਬ ਦੀਆਂ ਸੜਕਾਂ ਉੱਤੇ ਚੱਲ ਰਹੀਆਂ 13,000 ਗ਼ੈਰ-ਕਾਨੂੰਨੀ ਜਾਂ ਬਗ਼ੈਰ ਪਰਮਿਟ ਬੱਸਾਂ ਨੂੰ ਹਟਾ ਕੇ, ਪੰਜਾਬ ਦੇ ਨੌਜਵਾਨਾਂ ਨੂੰ ਪਰਮਿਟ ਜਾਰੀ ਕਰਕੇ, ਪੀ.ਆਰ.ਟੀ.ਸੀ ਦੇ ਅਧੀਨ ਲਾਭਦਾਇਕ ਰੂਟ ਲਿਆ ਕੇ, ਪੀ.ਆਰ.ਟੀ.ਸੀ ਦੀਆਂ ਲਗਜ਼ਰੀ ਬੱਸਾਂ ਨੂੰ ਬਾਦਲ ਦੀਆਂ ਬੱਸਾਂ ਦੀ ਥਾਂ ਚਲਾ ਕੇ ਸਾਨੂੰ ਆਵਾਜਾਈ ਮੰਤਰੀ ਦੀ ਪਿੱਠ ‘ਤੇ ਜ਼ਰੂਰ ਖੜ੍ਹਣਾ ਚਾਹੀਦਾ ਹੈ। ਸਾਧਾਰਨ ਬੱਸਾਂ ਉੱਤੇ ਸੜਕ ਟੈਕਸ ਲਗਜ਼ਰੀ ਬੱਸਾਂ ਨਾਲੋਂ ਜ਼ਿਆਦਾ ਹੈ, ਹਾਲਾਂਕਿ ਨਿੱਜੀ ਲਗਜ਼ਰੀ ਬੱਸਾਂ ਉੱਤੇ ਆਮ ਬੱਸਾਂ ਨਾਲੋਂ ਜ਼ਿਆਦਾ ਟੈਕਸ ਲਗਾਇਆ ਜਾਣਾ ਚਾਹੀਦਾ ਹੈ।
ਕੇਬਲ ਮਾਫੀਆ
ਕੇਬਲ ਮਾਫੀਆ : - ਸੂਬੇ ਦੀ ਆਮਦਨ ਵਧਾਉਣ, ਹਜ਼ਾਰਾਂ ਨੌਕਰੀਆਂ ਦਾ ਰਾਹ ਖੋਲ੍ਹਣ ਅਤੇ ਸੂਬੇ ਵਿੱਚ ਬਾਦਲਾਂ ਦੁਆਰਾ ਚਲਾਏ ਜਾ ਰਹੇ ਕੇਬਲ ਮਾਫੀਆ ਦਾ ਲੱਕ ਭੰਨ੍ਹਣ ਲਈ "ਪੰਜਾਬ ਮਨੋਰੰਜਨ ਅਤੇ ਮਨੋਰੰਜਨ ਟੈਕਸ (ਸਥਾਨਕ ਸਰਕਾਰਾਂ ਦੁਆਰਾ ਵਸੂਲੀ ਅਤੇ ਉਗਰਾਹੀ) ਬਿੱਲ 2017" ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਦੇ ਨਿਰੰਤਰ ਹੋ ਰਹੇ ਨੁਕਸਾਨ ਨੂੰ ਰੋਕਣ ਦਾ ਇਹ ਆਖਰੀ ਹੰਭਲਾ ਹੋ ਸਕਦਾ ਹੈ ਜਾਂ ਫਿਰ ਬਾਦਲਾਂ ਦੀ ਸਰਪ੍ਰਸਤੀ ਹੇਠ ਸੂਬੇ ਉੱਤੇ ਰਾਜ ਕਰਨ ਵਾਲਾ ਮਾਫੀਆ-ਰਾਜ ਪੰਜਾਬ ਨੂੰ ਵਿੱਤੀ ਐਮਰਜੈਂਸੀ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਖੇਤੀ ਸੰਕਟ ਨੂੰ ਉਸ ਹੱਦ ਤੱਕ ਲੈ ਜਾਵੇਗਾ ਜਿੱਥੋਂ ਮੁੜਣਾ ਅਸੰਭਵ ਹੋਵੇਗਾ। ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਇਨ੍ਹਾਂ ਨੁਕਤਿਆਂ ਉੱਪਰ ਵਿਚਾਰ ਕਰੋ ਅਤੇ ਸੂਬਾ ਸਰਕਾਰ ਨੂੰ ਆਪਣੀ ਬੌਧਿਕ ਸੇਧ ਦਿਓ ਕਿ ਉਹ ਤੁਰੰਤ ਪੰਜਾਬ ਦੇ ਲੋਕਾਂ ਦੇ ਬੇਹਤਰੀਨ ਹਿੱਤਾਂ ਲਈ ਕੰਮ ਕਰੇ।
ਬਿਜਲੀ ਖਰੀਦ ਸਮਝੌਤੇ
ਬਿਜਲੀ ਖਰੀਦ ਸਮਝੌਤੇ (PPAs) : - ਸਾਡੇ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਬਿਜਲੀ ਖਰੀਦ ਸਮਝੌਤਿਆਂ ਉੱਤੇ ਵ੍ਹਾਈਟ ਪੇਪਰ ਜਾਰੀ ਕੀਤਾ ਜਾਵੇ ਅਤੇ ਸਾਰੇ ਨੁਕਸਦਾਰ ਬਿਜਲੀ ਖਰੀਦ ਸਮਝੌਤੇ ਰੱਦ ਕੀਤੇ ਜਾਣ। ਇਸਦੇ ਨਾਲ ਹੀ ਦੇਸ਼ ਵਿੱਚ ਕੋਲੇ ਦੀ ਘਾਟ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਸਸਤੀ ਸੂਰਜੀ ਊਰਜਾ ਅਤੇ ਆਮ ਘਰਾਂ ਦੀਆਂ ਛੱਤਾਂ ਤੇ ਤੇਜ਼ੀ ਨਾਲ ਵੱਡੇ ਪੱਧਰ ਉਪਰ ਸੰਸਥਾਈ ਇਮਾਰਤਾਂ ਉੱਪਰ ਗਰਿੱਡ ਨਾਲ ਜੁੜੇ ਸੋਲਰ ਪੈਨਲ ਲਗਾਉਣ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਾਲ ਨਾਲ ਪੰਜਾਬ ਨੂੰ ਬਿਜਲੀ ਮੰਗ ਦੀ ਪੂਰਤੀ ਵਾਸਤੇ ਸਮਾਰਟ, ਸਸਤੇ ਅਤੇ ਕੁਸ਼ਲ ਬਿਜਲੀ ਖਰੀਦ ਸਮਝੌਤਿਆਂ (PPAs) ਵੱਲ ਵਧਣਾ ਚਾਹੀਦਾ ਹੈ।
ਬਿਜਲੀ ਦਾ ਮੁੱਦਾ ਵੀ ਉਠਾਇਆ
ਬਿਜਲੀ : ਸਾਰੇ ਘਰੇਲੂ ਖਪਤਕਾਰਾਂ, ਖਾਸ ਕਰਕੇ ਸਬਸਿਡੀ ਦੇ ਅਸਿੱਧੇ ਬੋਝ ਕਾਰਨ ਸਭ ਤੋਂ ਵੱਧ ਪੀੜਤ ਸ਼ਹਿਰੀ ਘਰੇਲੂ ਖਪਤਕਾਰਾਂ ਨੂੰ ਸਸਤੀ ਤੇ 24 ਘੰਟੇ ਬਿਜਲੀ ਸਪਲਾਈ ਦੇਣੀ ਚਾਹੀਦੀ ਹੈ ਕਿਉਂਕਿ ਅਸੀਂ ਉਦਯੋਗਿਕ ਅਤੇ ਵਪਾਰਕ ਵਰਤੋਂ ਲਈ ਬਿਜਲੀ ਦਰਾਂ ਘਟਾਉਂਦੇ ਹਾਂ ਅਤੇ ਖੇਤੀ ਲਈ ਮੁਫ਼ਤ ਬਿਜਲੀ ਦਿੰਦੇ ਹਾਂ। ਸਾਨੂੰ ਸਾਰੇ ਘਰੇਲੂ ਖਪਤਕਾਰਾਂ ਨੂੰ ਨਿਰਧਾਰਤ ਬਿਜਲੀ ਸਬਸਿਡੀ ਦੇਣੀ ਚਾਹੀਦੀ ਹੈ, ਚਾਹੇ ਇਹ ਬਿਜਲੀ ਦੀ ਕੀਮਤ 3 ਰੁਪਏ ਪ੍ਰਤੀ ਯੂਨਿਟ ਤੱਕ ਘਟਾਉਣ ਦੇ ਰੂਪ ਵਿਚ ਹੋਵੇ ਜਾਂ ਸਭ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਰੂਪ ‘ਚ।
ਨਸ਼ਿਆਂ ਦਾ ਮੁੱਦਾ
ਨਸ਼ੇ ਦੇ ਕੋੜ੍ਹ ਨੇ ਪੰਜਾਬ ਦੀ ਲਗਭਗ ਇੱਕ ਪੂਰੀ ਪੀੜ੍ਹੀ ਨੂੰ ਰੋਗੀ ਬਣਾ ਦਿੱਤਾ ਹੈ। ਅਜਿਹੀ ਵਿਕਰਾਲ ਸਮੱਸਿਆ ਦੇ ਹੱਲ ਲਈ ਠੋਸ ਕਾਰਵਾਈ ਦੀ ਲੋੜ ਹੁੰਦੀ ਹੈ, ਜਿਵੇਂ ਕਿ ਮੈਂ ਹਮੇਸ਼ਾਂ ਆਖਦਾ ਹਾਂ ਕਿ ਹਰ ਤਰ੍ਹਾਂ ਦਾ ਭ੍ਰਿਸ਼ਟਾਚਾਰ ਸਿਖਰ ਤੋਂ ਹੇਠਾਂ ਵੱਲ ਵਹਿੰਦਾ ਹੈ, ਇਸ ਲਈ ਭ੍ਰਿਸ਼ਟਾਚਾਰ ਨੂੰ ਨੱਥ ਉਪਰੋਂ ਪੈਣੀ ਚਾਹੀਦੀ ਹੈ। ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿੱਚ ਦਰਜ ਪੰਜਾਬ ਵਿੱਚ ਨਸ਼ਾ ਤਸਕਰੀ ਪਿਛਲੇ ਵੱਡੇ ਮਗਰਮੱਛ ਤੁਰੰਤ ਲਾਜ਼ਮੀ ਗ੍ਰਿਫ਼ਤਾਰ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।