Breaking News LIVE: ਕੈਪਟਨ ਬਣਾਉਣਗੇ ਨਵੀਂ ਪਾਰਟੀ, ਬੀਜੇਪੀ ਖੇਡੇਗੀ ਵੱਡਾ ਦਾਅ

Punjab Breaking News, 20 October 2021 LIVE Updates: ਕੈਪਟਨ ਅਮਰਿੰਦਰ ਸਿੰਘ ਦੀ ਅਗਲੀ ਰਣਨੀਤੀ ਸਾਹਮਣੇ ਆ ਗਈ ਹੈ। ਕੈਪਟਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ 'ਚ ਨਵੀਂ ਪਾਰਟੀ ਬਣਾਉਣਗੇ।

abp sanjha Last Updated: 20 Oct 2021 11:39 AM
ਚਾਰ ਸਾਲ ਅਰੂਸਾ ਆਲਮ ਨੂੰ ਆਪਣੇ ਘਰ ਕਿਉਂ ਰੱਖਿਆ

ਰੰਧਾਵਾ ਨੇ ਕਿਹਾ ਕਿ ਕੈਪਟਨ ਸੁਰੱਖਿਆ ਏਜੰਸੀਆਂ ਦੇ ਮਨੋਬਲ ਦੇ ਨਾਂ ਉੱਪਰ ਪੰਜਾਬੀਆਂ ਦਾ ਮਨੋਬਲ ਡੇਗ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਵਾਲੇ ਪਾਸਿਓਂ ਇੰਨਾ ਹੀ ਖਤਰਾ ਹੈ ਤਾਂ ਕੈਪਟਨ ਨੇ ਚਾਰ ਸਾਲ ਅਰੂਸਾ ਆਲਮ ਨੂੰ ਆਪਣੇ ਘਰ ਕਿਉਂ ਰੱਖਿਆ। 

ਕੈਪਟਨ ਮੌਕਾਪ੍ਰਸਤ ਲੀਡਰ

ਰੰਧਾਵਾ ਨੇ ਕਿਹਾ ਕਿ ਕੈਪਟਨ ਮੌਕਾਪ੍ਰਸਤ ਲੀਡਰ ਹਨ। ਉਹ ਸਿਰਫ ਆਪਣੇ ਹਿੱਤਾਂ ਬਾਰੇ ਸੋਚਦੇ ਹਨ। ਉਹ ਕਿਸੇ ਵੇਲੇ ਅੱਤਵਾਦੀਆਂ ਨੂੰ ਵੀ ਮਿਲਦੇ ਰਹੇ ਹਨ। ਹੁਣ ਉਹ ਕਦੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਰਹੇ ਹਨ ਤੇ ਕਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਬਾਲ ਨੂੰ ਮਿਲ ਰਹੇ ਹਨ। ਸਵਾਲ ਹੈ ਕਿ ਉਨ੍ਹਾਂ ਪਹਿਲਾਂ ਤਿੰਨ ਸਾਲ ਅਜਿਹੀਆਂ ਮੀਟਿੰਗਾਂ ਕਿਉਂ ਨਹੀਂ ਕੀਤੀਆਂ। ਰੰਧਾਵਾ ਨੇ ਕਿਹਾ ਕਿ ਸਰਹੱਦ 'ਤੇ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ ਵਾਧਾ ਵੀ ਕੈਪਟਨ ਦੀ ਦੇਣ ਹੈ। 

ਫ਼ੈਸਲਾ ਕਾਂਗਰਸ ਪਾਰਟੀ ਦੀ ਪਿੱਠ ਪਿੱਛੇ ਛੁਰਾ ਮਾਰਨ ਵਰਗਾ

ਰੰਧਾਵਾ ਨੇ ਕਿਹਾ ਕਿ ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਫ਼ੈਸਲਾ ਕਾਂਗਰਸ ਪਾਰਟੀ ਦੀ ਪਿੱਠ ਪਿੱਛੇ ਛੁਰਾ ਮਾਰਨ ਵਰਗਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਬਾਦਲਾਂ ਨੇ ਬੇਇੱਜ਼ਤ ਕਰਕੇ ਕੱਢਿਆ ਸੀ ਤੇ ਉਸ ਵੇਲੇ ਕਾਂਗਰਸ ਨੇ ਉਨ੍ਹਾਂ ਦੀ ਬਾਂਹ ਫੜੀ ਸੀ। ਰੰਧਾਵਾ ਨੇ ਕਿਹਾ ਕਿ ਕੈਪਟਨ ਵੱਲੋਂ ਜੋ ਨਵੀਂ ਪਾਰਟੀ ਬਣਾਉਣ ਦੀ ਗੱਲ ਕੀਤੀ ਗਈ ਹੈ, ਉਸ ਤੋਂ ਦੁੱਖ ਹੋਇਆ ਹੈ।

ਪੰਜਾਬ ਨੂੰ ਸਿਰਫ ਕੈਪਟਨ ਦੀ ਗੱਦਾਰੀ ਤੋਂ ਖ਼ਤਰਾ

 ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਮਗਰੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਉੱਪਰ ਵੱਡੇ ਇਲਜ਼ਾਮ ਲਾਏ ਹਨ। ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਨੂੰ ਨਾ ਤਾਂ ਪਾਕਿਸਤਾਨ ਤੋਂ ਖਤਰਾ ਹੈ ਤੇ ਨਾ ਹੀ ਚੀਨ ਤੋਂ, ਪੰਜਾਬ ਨੂੰ ਸਿਰਫ ਕੈਪਟਨ ਦੀ ਗੱਦਾਰੀ ਤੋਂ ਖ਼ਤਰਾ ਹੈ।

ਭਾਜਪਾ ਫਿਰਕੂ ਪਾਰਟੀ ਨਹੀਂ

ਹੁਣ ਬੀਜੇਪੀ ਪ੍ਰਤੀ ਕੈਪਟਨ ਦੀ ਭਾਸ਼ਾ ਵੀ ਬਦਲ ਗਈ ਹੈ। ਕੈਪਟਨ ਨੇ ਕਿਹਾ ਕਿ ਭਾਜਪਾ ਫਿਰਕੂ ਪਾਰਟੀ ਨਹੀਂ ਹੈ। ਉਨ੍ਹਾਂ ਨੇ ਭਾਜਪਾ ਦੇ ਮੁਸਲਿਮ ਵਿਰੋਧੀ ਹੋਣ ਨੂੰ ਵੀ ਗਲਤ ਕਰਾਰ ਦਿੱਤਾ। ਅਮਰਿੰਦਰ ਨੇ ਕਿਹਾ ਕਿ ਕਿਸਾਨ ਅੰਦੋਲਨ ਤੋਂ ਪਹਿਲਾਂ ਪੰਜਾਬ 'ਚ ਮੋਦੀ ਸਰਕਾਰ ਦਾ ਕੋਈ ਵਿਰੋਧ ਨਹੀਂ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਫ਼ੋਕਸ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣਾ

ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਫ਼ੋਕਸ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ 'ਚ ਸਰਕਾਰ ਬਣਾਉਣ 'ਤੇ ਰਹੇਗਾ। ਭਾਜਪਾ ਨਾਲ ਕਿਸੇ ਵੀ ਵਿਚਾਰਧਾਰਕ ਸਮੱਸਿਆ ਦੇ ਮਸਲੇ 'ਤੇ ਅਮਰਿੰਦਰ ਨੇ ਕਿਹਾ ਕਿ ਉਹ ਪੰਜਾਬ ਦੇ ਨਾਲ ਖੜ੍ਹੇ ਹਨ। ਉਨ੍ਹਾਂ ਲਈ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਕੈਪਟਨ ਨੇ ਸਿਆਸਤ 'ਚ ਆਪਣੀ ਯੋਜਨਾਬੰਦੀ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਛੱਡਣ ਤੇ ਭਾਜਪਾ 'ਚ ਸ਼ਾਮਲ ਨਾ ਹੋਣ ਦੀ ਗੱਲ ਆਖੀ ਸੀ।

ਨਵੇਂ ਸਿਰਿਓਂ ਉੱਤਰਣ ਦਾ ਦਾਅ ਖੇਡਿਆ ਜਾ ਰਿਹਾ

ਕੈਪਟਨ ਅਮਰਿੰਦਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਨੂੰ ਹੀ ਹਥਿਆਰ ਬਣਾ ਕੇ ਸਿਆਸਤ ਵਿੱਚ ਨਵੇਂ ਸਿਰਿਓਂ ਉੱਤਰਣ ਦਾ ਦਾਅ ਖੇਡਿਆ ਜਾ ਰਿਹਾ ਹੈ। ਕੈਪਟਨ ਨੇ ਇੱਕ ਇੰਟਰਵਿਊ 'ਚ ਸੰਕੇਤ ਦਿੱਤਾ ਕਿ ਦਿੱਲੀ 'ਚ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰ 'ਚ ਚੱਲ ਰਿਹਾ ਕਿਸਾਨੀ ਅੰਦੋਲਨ ਛੇਤੀ ਹੀ ਕਿਸੇ ਨਤੀਜੇ ਵੱਲ ਵਧ ਸਕਦਾ ਹੈ। ਇਸ 'ਚ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰੇਗੀ। ਉਨ੍ਹਾਂ ਕਿਹਾ ਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਦੇ ਹੱਲ ਹੋਣ ਤੋਂ ਬਾਅਦ ਹੀ ਭਾਜਪਾ ਨਾਲ ਗੱਠਜੋੜ ਕਰਨਗੇ।

ਕੈਪਟਨ ਨੇ ਖੁਦ ਸਪਸ਼ਟ ਕੀਤਾ

ਕੈਪਟਨ ਨੇ ਖੁਦ ਸਪਸ਼ਟ ਕੀਤਾ ਹੈ ਕਿ ਇਸ ਗਠਜੋੜ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਧੜੇ ਵੀ ਸ਼ਾਮਲ ਹੋਣਗੇ। ਹਾਲਾਂਕਿ ਇਸ ਤੋਂ ਪਹਿਲਾਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਸਹੀ ਹੱਲ ਲੱਭਣਾ ਜ਼ਰੂਰੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬੀਜੇਪੀ ਵੱਲੋਂ ਇਹ ਰਣਨੀਤੀ ਪਹਿਲਾਂ ਹੀ ਘੜੀ ਜਾ ਚੁੱਕੀ ਸੀ। ਸਿਰਫ ਕੈਪਟਨ ਦੀ ਹਾਂ ਉਡੀਕੀ ਜਾ ਰਹੀ ਸੀ। ਹੁਣ ਕੈਪਟਨ ਤੇ ਬੀਜੇਪੀ ਵਿਚਾਲੇ ਸਭ ਕੁਝ ਤੈਅ ਹੋ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਅਗਲੀ ਰਣਨੀਤੀ

ਮਹੀਨਾ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਲੀ ਰਣਨੀਤੀ ਸਾਹਮਣੇ ਆ ਗਈ ਹੈ। ਕੈਪਟਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ 'ਚ ਨਵੀਂ ਪਾਰਟੀ ਬਣਾਉਣਗੇ। ਇਸ ਰਾਹੀਂ ਉਹ 4 ਮਹੀਨਿਆਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ। ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਗਠਜੋੜ ਹੋਵੇਗਾ। ਇਸ ਲਈ ਤੈਅ ਹੈ ਕਿ ਕੈਪਟਨ ਹੁਣ ਪੰਜਾਬ ਵਿੱਚ ਬੀਜੇਪੀ ਦਾ ਸਹਾਰਾ ਬਣਨਗੇ। ਇਸ ਲਈ ਉਹ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਲੀਡਰਾਂ ਨਾਲ ਵੀ ਹੱਥ ਮਿਲਾਉਣਗੇ।

ਪਿਛੋਕੜ

Punjab Breaking News, 20 October 2021 LIVE Updates: ਮਹੀਨਾ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਲੀ ਰਣਨੀਤੀ ਸਾਹਮਣੇ ਆ ਗਈ ਹੈ। ਕੈਪਟਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ 'ਚ ਨਵੀਂ ਪਾਰਟੀ ਬਣਾਉਣਗੇ। ਇਸ ਰਾਹੀਂ ਉਹ 4 ਮਹੀਨਿਆਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ। ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਗਠਜੋੜ ਹੋਵੇਗਾ। ਇਸ ਲਈ ਤੈਅ ਹੈ ਕਿ ਕੈਪਟਨ ਹੁਣ ਪੰਜਾਬ ਵਿੱਚ ਬੀਜੇਪੀ ਦਾ ਸਹਾਰਾ ਬਣਨਗੇ। ਇਸ ਲਈ ਉਹ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਲੀਡਰਾਂ ਨਾਲ ਵੀ ਹੱਥ ਮਿਲਾਉਣਗੇ।

ਕੈਪਟਨ ਨੇ ਖੁਦ ਸਪਸ਼ਟ ਕੀਤਾ ਹੈ ਕਿ ਇਸ ਗਠਜੋੜ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਧੜੇ ਵੀ ਸ਼ਾਮਲ ਹੋਣਗੇ। ਹਾਲਾਂਕਿ ਇਸ ਤੋਂ ਪਹਿਲਾਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਸਹੀ ਹੱਲ ਲੱਭਣਾ ਜ਼ਰੂਰੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬੀਜੇਪੀ ਵੱਲੋਂ ਇਹ ਰਣਨੀਤੀ ਪਹਿਲਾਂ ਹੀ ਘੜੀ ਜਾ ਚੁੱਕੀ ਸੀ। ਸਿਰਫ ਕੈਪਟਨ ਦੀ ਹਾਂ ਉਡੀਕੀ ਜਾ ਰਹੀ ਸੀ। ਹੁਣ ਕੈਪਟਨ ਤੇ ਬੀਜੇਪੀ ਵਿਚਾਲੇ ਸਭ ਕੁਝ ਤੈਅ ਹੋ ਗਿਆ ਹੈ।

ਦਰਅਸਲ ਕੈਪਟਨ ਅਮਰਿੰਦਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਨੂੰ ਹੀ ਹਥਿਆਰ ਬਣਾ ਕੇ ਸਿਆਸਤ ਵਿੱਚ ਨਵੇਂ ਸਿਰਿਓਂ ਉੱਤਰਣ ਦਾ ਦਾਅ ਖੇਡਿਆ ਜਾ ਰਿਹਾ ਹੈ। ਕੈਪਟਨ ਨੇ ਇੱਕ ਇੰਟਰਵਿਊ 'ਚ ਸੰਕੇਤ ਦਿੱਤਾ ਕਿ ਦਿੱਲੀ 'ਚ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰ 'ਚ ਚੱਲ ਰਿਹਾ ਕਿਸਾਨੀ ਅੰਦੋਲਨ ਛੇਤੀ ਹੀ ਕਿਸੇ ਨਤੀਜੇ ਵੱਲ ਵਧ ਸਕਦਾ ਹੈ। ਇਸ 'ਚ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰੇਗੀ। ਉਨ੍ਹਾਂ ਕਿਹਾ ਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਦੇ ਹੱਲ ਹੋਣ ਤੋਂ ਬਾਅਦ ਹੀ ਭਾਜਪਾ ਨਾਲ ਗੱਠਜੋੜ ਕਰਨਗੇ।

ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਫ਼ੋਕਸ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ 'ਚ ਸਰਕਾਰ ਬਣਾਉਣ 'ਤੇ ਰਹੇਗਾ। ਭਾਜਪਾ ਨਾਲ ਕਿਸੇ ਵੀ ਵਿਚਾਰਧਾਰਕ ਸਮੱਸਿਆ ਦੇ ਮਸਲੇ 'ਤੇ ਅਮਰਿੰਦਰ ਨੇ ਕਿਹਾ ਕਿ ਉਹ ਪੰਜਾਬ ਦੇ ਨਾਲ ਖੜ੍ਹੇ ਹਨ। ਉਨ੍ਹਾਂ ਲਈ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਕੈਪਟਨ ਨੇ ਸਿਆਸਤ 'ਚ ਆਪਣੀ ਯੋਜਨਾਬੰਦੀ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਛੱਡਣ ਤੇ ਭਾਜਪਾ 'ਚ ਸ਼ਾਮਲ ਨਾ ਹੋਣ ਦੀ ਗੱਲ ਆਖੀ ਸੀ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.