Breaking News LIVE: ਹੁਣ ਨਹੀਂ ਹੋਣਗੀਆਂ ਮੁਲਾਜ਼ਮਾਂ ਦੀ ਸਾਰਾ ਸਾਲ ਬਦਲੀਆਂ, ਕੈਪਟਨ ਸਰਕਾਰ ਵੱਲੋਂ ਸਖਤ ਹੁਕਮ
Punjab Breaking News, 24March 2021 LIVE Updates: ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਕ 30 ਅਪ੍ਰੈਲ ਤੋਂ ਬਾਅਦ ਬਦਲੀਆਂ 'ਤੇ ਸੰਪੂਰਨ ਰੋਕ ਹੇਗੀ।
LIVE
Background
Punjab Breaking News, 24March 2021 LIVE Updates: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਫਿਕਰਾਂ 'ਚ ਪਾ ਦਿੱਤਾ ਹੈ। ਅਜਿਹੇ ਵਿੱਚ ਸਤੰਬਰ ਮਹੀਨੇ ਮਗਰੋਂ ਪਹਿਲੀ ਵਾਰ 24 ਘੰਟੇ ਵਿੱਚ 57 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਜਦਕਿ 2,221 ਨਵੇਂ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ।
ਮੰਗਲਵਾਰ ਸਭ ਤੋਂ ਜ਼ਿਆਦਾ 13 ਮੌਤਾਂ ਇਕੱਲੇ ਜਲੰਧਰ ਵਿੱਚ ਹੋਈਆਂ ਜਦਕਿ 2021 ਵਿੱਚ ਇੱਕ ਦਿਨ 'ਚ 57 ਮੌਤਾਂ ਪਹਿਲੀ ਵਾਰ ਮੰਗਲਵਾਰ ਪੰਜਾਬ ਵਿੱਚ ਹੋਈਆਂ। ਪੰਜਾਬ ਵਿੱਚ ਹੁਣ ਤਕ 6,454 ਲੋਕ ਕੋਰੋਨਾ ਦੀ ਭੇਟ ਚੜ੍ਹ ਚੁੱਕੇ ਹਨ। ਇਸ ਦੇ ਨਾਲ ਹੀ ਲਾਗ ਦੀ ਗ੍ਰੋਥ 1.1 ਫੀਸਦ ਹੋ ਗਈ ਹੈ ਤੇ 3 ਫੀਸਦ ਮੌਤ ਦਰ ਨਾਲ ਪੰਜਾਬ ਦੇਸ਼ਭਰ ਚੋਂ ਪਹਿਲੇ ਨੰਬਰ ਤੇ ਹੈ।
ਪੰਜਾਬ 'ਚ ਕੁੱਲ 2,16,937 ਲੋਕ ਹੁਣ ਤਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 1,91,825 ਲੋਕ ਠੀਕ ਹੋ ਚੁੱਕੇ ਹਨ ਤੇ 19,384 ਮੀਰਜ਼ਾਂ ਦਾ ਇਲਾਜ ਚੱਲ ਰਿਹਾ ਹੈ। ਪੰਜਾਬ 'ਚ ਯੂਕੇ ਦੇ ਨਵੇਂ ਵਾਇਰਸ ਨਮੂਨੇ ਮਿਲਣ ਤੋਂ ਬਾਅਦ ਸਰਕਾਰ ਦੀ ਚਿੰਤਾ ਵਧ ਗਈ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਆਉਂਦੇ ਦਿਨਾਂ 'ਚ ਕੋਰੋਨਾ ਤੋਂ ਬਚਾਅ ਲਈ ਸਖਤੀ ਲਾਗੂ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਕਰੋਨਾ ਦੇ ਨਮੂਨਿਆਂ ’ਚ ਯੂਕੇ ਦਾ ਵਾਇਰਸ ਮਿਲਣ ਤੋਂ ਬਾਅਦ ਲੋਕਾਂ ਨੂੰ ਚੌਕਸ ਕੀਤਾ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਕੋਵਿਡ ਦਾ ਟੀਕਾ ਲਗਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਯੂਕੇ ਦੇ ਵਾਇਰਸ ਦੇ ਹਵਾਲੇ ਨਾਲ ਅਪੀਲ ਕੀਤੀ ਹੈ ਕਿ ਟੀਕਾਕਰਨ ਦਾ ਦਾਇਰਾ ਵਧਾ ਕੇ ਇਸ ’ਚ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ ਕਿਉਂਕਿ ਇਹ ਵਾਇਰਸ ਨੌਜਵਾਨਾਂ ਨੂੰ ਵਧੇਰੇ ਪ੍ਰਭਾਵਿਤ ਕਰਦਾ ਹੈ।
ਜ਼ਿਕਰਯੋਗ ਹੈ ਕਿ ਦੇਸ਼ ਭਰ ’ਚੋਂ ਕਰੋਨਾ ਦੇ ਸਭ ਤੋਂ ਵੱਧ 75 ਫੀਸਦੀ ਐਕਟਿਵ ਕੇਸ ਮਹਾਰਾਸ਼ਟਰ, ਪੰਜਾਬ ਅਤੇ ਕੇਰਲਾ ਵਿਚ ਹਨ। ਨਵੇਂ ਕੇਸਾਂ ਦੀ ਵਾਧਾ ਦਰ ’ਚ ਪੰਜਾਬ ਦਾ ਦੇਸ਼ ਭਰ ’ਚੋਂ ਦੂਜਾ ਸਥਾਨ ਹੈ।
ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਕ 30 ਅਪ੍ਰੈਲ ਤੋਂ ਬਾਅਦ ਬਦਲੀਆਂ 'ਤੇ ਸੰਪੂਰਨ ਰੋਕ ਹੇਗੀ। ਪੂਰੇ ਆਰਡਰ ਪੜ੍ਹਨ ਲਈ ਕਲਿੱਕ ਕਰੋ
ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ
ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਕ 30 ਅਪ੍ਰੈਲ ਤੋਂ ਬਾਅਦ ਬਦਲੀਆਂ 'ਤੇ ਸੰਪੂਰਨ ਰੋਕ ਹੇਗੀ।
ਪ੍ਰਚੂਨ ਦੁਕਾਨ ’ਤੇ ਪੁਆਇੰਟ ਆਫ ਸੇਲ (ਪੀਓਐਸ) ਮਸ਼ੀਨਾਂ ਰੱਖੀਆਂ ਗਈਆਂ ਹਨ, ਜਿਸ ਤੋਂ ਕਿਸਾਨਾਂ ਨੂੰ ਸਬਸਿਡੀ ਦਰਾਂ ’ਤੇ ਕੀਤੀ ਅਸਲ ਸੇਲ ਦਾ ਪਤਾ ਲੱਗੇਗਾ। ਲਾਭਪਾਤਰੀਆਂ ਦੀ ਪਛਾਣ ਅਧਾਰ ਕਾਰਡ, ਵੋਟਰ ਸਨਾਖ਼ਤ ਕਾਰਡ ਆਦਿ ਨਾਲ ਕੀਤੀ ਜਾਵੇਗੀ। ਪੂਰ ਰਿਪੋਰਟ ਪੜ੍ਹਨ ਲਈ ਕਲਿੱਕ ਕਰੋ
ਮੋਦੀ ਸਰਕਾਰ ਦਾ ਖਾਦਾਂ 'ਤੇ ਸਬਸਿਡੀ ਲਈ ਨਵਾਂ ਸਿਸਟਮ, ਹੁਣ ਕਿਸਾਨਾਂ ਨੂੰ ਦੇਣਾ ਪਏਗਾ ਪੂਰਾ ਬਿਓਰਾ
ਸਰਕਾਰ ਨੇ ਫਰਟੀਲਾਈਜ਼ਰ ਸੈਕਟਰ ਵਿੱਚ ਡੀਬੀਟੀ ਪ੍ਰਬੰਧ ਲਾਗੂ ਕਰ ਦਿੱਤਾ ਹੈ, ਜਿਸ ਤਹਿਤ ਖਾਦ ਕੰਪਨੀਆਂ ਨੂੰ ਹਫ਼ਤਾਵਾਰੀ ਅਧਾਰ ’ਤੇ ਸਬਸਿਡੀ ਰਿਲੀਜ਼ ਕੀਤੀ ਜਾਵੇਗੀ।
New guidelines for Punjab: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਐਲਾਨ, 1 ਤੋਂ 30 ਅਪ੍ਰੈਲ ਤਕ ਲਾਗੂ ਰਹਿਣਗੇ ਪੜ੍ਹਨ ਲਈ ਕਲਿੱਕ ਕਰੋ
ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਨੇ ਕੋਰੋਨਾ ਦੀ ਲਾਗ 'ਤੇ ਕਾਬੂ ਪਾਉਣ ਲਈ ਮੰਗਲਵਾਰ ਨੂੰ ਕੋਵਿਡ-19 ਗਾਈਡਲਾਈਨ ਨੂੰ 30 ਅਪ੍ਰੈਲ ਤਕ ਵਧਾ ਦਿੱਤਾ ਹੈ।
Holi 2021 Guidelines: ਤਿਉਹਾਰਾਂ ਦੇ ਜਸ਼ਨ 'ਤੇ ਕੋਰੋਨਾ ਦੇ ਬੱਦਲ, ਜਾਣੋ ਸੂਬਿਆਂ 'ਚ ਹੋਲੀ ਲਈ ਗਾਈਡਲਾਈਨਸ
ਦੇਸ਼ 'ਚ ਇਕ ਵਾਰ ਫਿਰ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ। ਮਾਹਰਾਂ ਅਨੁਸਾਰ ਕੋਰੋਨਾ ਦੀ ਇਹ ਦੂਜੀ ਲਹਿਰ ਪਹਿਲਾਂ ਨਾਲੋਂ ਵੱਧ ਖ਼ਤਰਨਾਕ ਹੋ ਸਕਦੀ ਹੈ। ਅੱਜ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟੇ 'ਚ ਦੇਸ਼ 'ਚ 47 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਕਾਰਨ ਹੋਰ 275 ਲੋਕਾਂ ਦੀ ਮੌਤ ਹੋ ਗਈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨਾਲ ਦੇਸ਼ 'ਚ ਆਉਣ ਵਾਲੇ ਤਿਉਹਾਰਾਂ ਨੇ ਆਮ ਲੋਕਾਂ ਤੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ।
ਆਰਥਿਕ ਵਿਕਾਸ ਦੇ ਮੱਦੇਨਜ਼ਰ ਲੌਕਡਾਊਨ ਦਾ ਫ਼ੈਸਲਾ ਸੰਭਵ ਨਹੀਂ ਹੈ। ਪਰ ਕੇਂਦਰ ਦੀਆਂ ਹਦਾਇਤਾਂ 'ਤੇ ਵੱਖ-ਵੱਖ ਸੂਬਿਆਂ ਨੇ ਹੋਲੀ, ਸ਼ਬ-ਏ-ਬਾਰਾਤ ਤੇ ਨਵਰਾਤਰੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਰਾਜਧਾਨੀ ਦਿੱਲੀ 'ਚ ਜਿੱਥੇ ਜਨਤਕ ਸਮਾਗਮਾਂ 'ਤੇ ਰੋਕ ਲਗਾ ਦਿੱਤੀ ਗਈ ਹੈ, ਉੱਥੇ ਹੀ ਉੱਤਰ ਪ੍ਰਦੇਸ਼ 'ਚ ਜਲੂਸ ਤੇ ਸਮਾਗਮ ਲਈ ਪ੍ਰਸ਼ਾਸਨ ਦੀ ਇਜਾਜ਼ਤ ਲੈਣੀ ਪਵੇਗੀ। ਮਹਾਰਾਸ਼ਟਰ 'ਚ ਵੀ ਕੋਰੋਨਾ ਦਾ ਖਤਰਾ ਤੇਜ਼ੀ ਨਾਲ ਵੱਧ ਰਿਹਾ ਹੈ। ਕੋਰੋਨਾ ਕਾਰਨ ਬੀਐਮਸੀ ਨੇ ਮੁੰਬਈ 'ਚ ਜਨਤਕ ਸਮਾਗਮ 'ਤੇ ਪਾਬੰਦੀ ਲਾ ਦਿੱਤੀ ਹੈ।
ਪੰਜਾਬ ਵਿੱਚ ਕੋਰੋਨਾ ਖਤਰਨਾਕ ਰੂਪ ਧਾਰ ਰਿਹਾ ਹੈ
ਪੰਜਾਬ ਵਿੱਚ ਕੋਰੋਨਾ ਖਤਰਨਾਕ ਰੂਪ ਧਾਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਦੇ ਸਰੂਪ ਦੇ ਪੱਧਰ ਪਤਾ ਕਰਨ ਲਈ ਭੇਜੇ ਗਏ 401 ਨਮੂਨਿਆਂ ਵਿੱਚੋਂ 81 ਫੀਸਦੀ ਵਿੱਚ ਯੂਕੇ ਦੇ ਕੋਵਿਡ ਦੀ ਕਿਸਮ ਪਾਏ ਜਾਣ ਮਗਰੋਂ ਸਰਕਾਰ ਚੌਕਸ ਹੋ ਗਈ ਹੈ। ਕੈਪਟਨ ਨੇ ਲੋਕਾਂ ਨੂੰ ਵੀ ਕੋਵਿਡ ਤੋਂ ਸੁਰੱਖਿਆ ਸਬੰਧੀ ਸਾਰੇ ਨਿਯਮਾਂ ਜਿਵੇਂ ਮਾਸਕ ਪਾਉਣਾ ਤੇ ਸਮਾਜਿਕ ਦੂਰੀ ਬਣਾਏ ਰੱਖਣ ਆਦਿ ਦਾ ਪਾਲਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੂਬਾ ਸਰਕਾਰ, ਜਿਸ ਨੇ ਤਾਜ਼ਾ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ, ਹੋਰ ਪਾਬੰਦੀਆਂ ਲਾਉਣ ਲਈ ਮਜਬੂਰ ਹੋਵੇਗੀ ਜੇਕਰ ਲੋਕਾਂ ਨੇ ਕੋਵਿਡ ਤੋਂ ਬਚਾਅ ਸਬੰਧੀ ਨਿਯਮਾਂ ਦਾ ਪਾਲਣ ਨਾ ਕੀਤਾ।