Breaking News LIVE: ਹੁਣ ਨਹੀਂ ਹੋਣਗੀਆਂ ਮੁਲਾਜ਼ਮਾਂ ਦੀ ਸਾਰਾ ਸਾਲ ਬਦਲੀਆਂ, ਕੈਪਟਨ ਸਰਕਾਰ ਵੱਲੋਂ ਸਖਤ ਹੁਕਮ
Punjab Breaking News, 24March 2021 LIVE Updates: ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਕ 30 ਅਪ੍ਰੈਲ ਤੋਂ ਬਾਅਦ ਬਦਲੀਆਂ 'ਤੇ ਸੰਪੂਰਨ ਰੋਕ ਹੇਗੀ।
ਦੇਸ਼ 'ਚ ਇਕ ਵਾਰ ਫਿਰ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ। ਮਾਹਰਾਂ ਅਨੁਸਾਰ ਕੋਰੋਨਾ ਦੀ ਇਹ ਦੂਜੀ ਲਹਿਰ ਪਹਿਲਾਂ ਨਾਲੋਂ ਵੱਧ ਖ਼ਤਰਨਾਕ ਹੋ ਸਕਦੀ ਹੈ। ਅੱਜ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟੇ 'ਚ ਦੇਸ਼ 'ਚ 47 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਕਾਰਨ ਹੋਰ 275 ਲੋਕਾਂ ਦੀ ਮੌਤ ਹੋ ਗਈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨਾਲ ਦੇਸ਼ 'ਚ ਆਉਣ ਵਾਲੇ ਤਿਉਹਾਰਾਂ ਨੇ ਆਮ ਲੋਕਾਂ ਤੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ।
ਆਰਥਿਕ ਵਿਕਾਸ ਦੇ ਮੱਦੇਨਜ਼ਰ ਲੌਕਡਾਊਨ ਦਾ ਫ਼ੈਸਲਾ ਸੰਭਵ ਨਹੀਂ ਹੈ। ਪਰ ਕੇਂਦਰ ਦੀਆਂ ਹਦਾਇਤਾਂ 'ਤੇ ਵੱਖ-ਵੱਖ ਸੂਬਿਆਂ ਨੇ ਹੋਲੀ, ਸ਼ਬ-ਏ-ਬਾਰਾਤ ਤੇ ਨਵਰਾਤਰੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਰਾਜਧਾਨੀ ਦਿੱਲੀ 'ਚ ਜਿੱਥੇ ਜਨਤਕ ਸਮਾਗਮਾਂ 'ਤੇ ਰੋਕ ਲਗਾ ਦਿੱਤੀ ਗਈ ਹੈ, ਉੱਥੇ ਹੀ ਉੱਤਰ ਪ੍ਰਦੇਸ਼ 'ਚ ਜਲੂਸ ਤੇ ਸਮਾਗਮ ਲਈ ਪ੍ਰਸ਼ਾਸਨ ਦੀ ਇਜਾਜ਼ਤ ਲੈਣੀ ਪਵੇਗੀ। ਮਹਾਰਾਸ਼ਟਰ 'ਚ ਵੀ ਕੋਰੋਨਾ ਦਾ ਖਤਰਾ ਤੇਜ਼ੀ ਨਾਲ ਵੱਧ ਰਿਹਾ ਹੈ। ਕੋਰੋਨਾ ਕਾਰਨ ਬੀਐਮਸੀ ਨੇ ਮੁੰਬਈ 'ਚ ਜਨਤਕ ਸਮਾਗਮ 'ਤੇ ਪਾਬੰਦੀ ਲਾ ਦਿੱਤੀ ਹੈ।
ਪੰਜਾਬ ਵਿੱਚ ਕੋਰੋਨਾ ਖਤਰਨਾਕ ਰੂਪ ਧਾਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਦੇ ਸਰੂਪ ਦੇ ਪੱਧਰ ਪਤਾ ਕਰਨ ਲਈ ਭੇਜੇ ਗਏ 401 ਨਮੂਨਿਆਂ ਵਿੱਚੋਂ 81 ਫੀਸਦੀ ਵਿੱਚ ਯੂਕੇ ਦੇ ਕੋਵਿਡ ਦੀ ਕਿਸਮ ਪਾਏ ਜਾਣ ਮਗਰੋਂ ਸਰਕਾਰ ਚੌਕਸ ਹੋ ਗਈ ਹੈ। ਕੈਪਟਨ ਨੇ ਲੋਕਾਂ ਨੂੰ ਵੀ ਕੋਵਿਡ ਤੋਂ ਸੁਰੱਖਿਆ ਸਬੰਧੀ ਸਾਰੇ ਨਿਯਮਾਂ ਜਿਵੇਂ ਮਾਸਕ ਪਾਉਣਾ ਤੇ ਸਮਾਜਿਕ ਦੂਰੀ ਬਣਾਏ ਰੱਖਣ ਆਦਿ ਦਾ ਪਾਲਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੂਬਾ ਸਰਕਾਰ, ਜਿਸ ਨੇ ਤਾਜ਼ਾ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ, ਹੋਰ ਪਾਬੰਦੀਆਂ ਲਾਉਣ ਲਈ ਮਜਬੂਰ ਹੋਵੇਗੀ ਜੇਕਰ ਲੋਕਾਂ ਨੇ ਕੋਵਿਡ ਤੋਂ ਬਚਾਅ ਸਬੰਧੀ ਨਿਯਮਾਂ ਦਾ ਪਾਲਣ ਨਾ ਕੀਤਾ।
ਕੇਂਦਰ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਸਾਰੇ ਸੂਬੇ ਆਪਣੇ ਮੁਤਾਬਕ ਸਥਾਨਕ ਇਲਾਕਿਆਂ 'ਚ ਲੋੜੀਂਦੀਆਂ ਪਾਬੰਦੀਆਂ ਲਗਾ ਸਕਦੇ ਹਨ। ਪਰ ਕੰਟੇਨਮੈਂਟ ਜ਼ੋਨ ਦੇ ਬਾਹਰ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ 'ਤੇ ਕੋਈ ਪਾਬੰਦੀ ਨਹੀਂ ਲਗਾਈ ਜਾਵੇਗੀ। ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਸੂਬਿਆਂ 'ਚ ਆਰਟੀ-ਪੀਸੀਆਰ ਟੈਸਟ ਦਾ ਅਨੁਪਾਤ ਘੱਟ ਹੈ, ਉਨ੍ਹਾਂ ਨੂੰ ਤੇਜ਼ੀ ਨਾਲ ਵਧਾ ਕੇ 70 ਫ਼ੀਸਦ ਜਾਂ ਇਸ ਤੋਂ ਵੱਧ ਕਰਨਾ ਹੋਵੇਗਾ।
ਇਸ ਦੇ ਨਾਲ ਹੀ ਨਵੀਂ ਦਿਸ਼ਾ-ਨਿਰਦੇਸ਼ਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਕੰਟੇਨਮੈਂਟ ਜ਼ੋਨ ਦੀ ਜਾਣਕਾਰੀ ਜ਼ਿਲ੍ਹਾ ਕੁਲੈਕਟਰ ਦੀ ਵੈਬਸਾਈਟ ਉੱਤੇ ਅਪਲੋਡ ਕੀਤੀ ਜਾਵੇਗੀ। ਸਿਰਫ਼ ਇੰਨਾ ਹੀ ਨਹੀਂ, ਜਨਤਕ ਥਾਵਾਂ 'ਤੇ ਐਸਓਪੀ ਦੀ ਸਖ਼ਤੀ ਨਾਲ ਪਾਲਣਾ ਕਰਨੀ ਲਾਜ਼ਮੀ ਬਣਾਇਆ ਜਾਵੇਗਾ।
ਇਸ ਦੇ ਨਾਲ ਹੀ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਮਹਾਂਮਾਰੀ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਫਿਕਸਡ ਕੰਟਰੋਲ ਸਟ੍ਰੈਟੇਜ਼ੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ਹੈ। ਐਮਐਚਏ ਜਾਂ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਜਾਂ ਐਸਓਪੀ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਗ੍ਰਹਿ ਮੰਤਰਾਲੇ ਨੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਇਕ ਬਿਆਨ ਜਾਰੀ ਕਰਦਿਆਂ ਕਿਹਾ, "ਦੇਸ਼ ਦੇ ਕੁਝ ਹਿੱਸਿਆਂ 'ਚ ਕੋਵਿਡ-19 ਮਾਮਲਿਆਂ 'ਚ ਹੋਏ ਤਾਜ਼ਾ ਵਾਧੇ ਨੂੰ ਧਿਆਨ 'ਚ ਰੱਖਦਿਆਂ ਸੂਬਾ/ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਨੂੰ ਟੈਸਟ-ਟਰੈਕ-ਟ੍ਰੀਟ ਪ੍ਰੋਟੋਕੋਲ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਹਰੇਕ ਕੋਵਿਡ ਦਿਸ਼ਾ-ਨਿਰਦੇਸ਼ ਦੀ ਪਾਲਣਾ ਕੀਤੀ ਜਾਵੇ ਤੇ ਮਿੱਥੇ ਗਈ ਟੀਚੇ ਨੂੰ ਪੂਰਾ ਕਰਨ ਲਈ ਟੀਕਾਕਰਨ 'ਚ ਤੇਜ਼ੀ ਲਿਆਈ ਜਾਵੇ।"
ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਨੇ ਕੋਰੋਨਾ ਦੀ ਲਾਗ 'ਤੇ ਕਾਬੂ ਪਾਉਣ ਲਈ ਮੰਗਲਵਾਰ ਨੂੰ ਕੋਵਿਡ-19 ਗਾਈਡਲਾਈਨ ਨੂੰ 30 ਅਪ੍ਰੈਲ ਤਕ ਵਧਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਟੈਸਟਿੰਗ, ਟ੍ਰੈਕਿੰਗ ਤੇ ਟਰੀਟਮੈਂਟ 'ਤੇ ਖ਼ਾਸ ਧਿਆਨ ਦੇਣ ਤੇ ਟੀਕਾਕਰਨ 'ਚ ਤੇਜ਼ੀ ਲਿਆਉਣ ਦੇ ਨਾਲ-ਨਾਲ ਕੋਵਿਡ-19 ਸਬੰਧੀ ਨਵੀਂ ਗਾਈਡਲਾਈਨ 1 ਅਪ੍ਰੈਲ ਤੋਂ 30 ਅਪ੍ਰੈਲ ਤਕ ਲਾਗੂ ਰਹੇਗੀ। ਗ੍ਰਹਿ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਵੀਂ ਗਾਈਡਲਾਈਨ ਦੀ ਪਾਲਣ ਕਰਨਾ ਜ਼ਰੂਰੀ ਹੈ।
ਮੰਗਲਵਾਰ ਸਭ ਤੋਂ ਜ਼ਿਆਦਾ 13 ਮੌਤਾਂ ਇਕੱਲੇ ਜਲੰਧਰ ਵਿੱਚ ਹੋਈਆਂ ਜਦਕਿ 2021 ਵਿੱਚ ਇੱਕ ਦਿਨ 'ਚ 57 ਮੌਤਾਂ ਪਹਿਲੀ ਵਾਰ ਮੰਗਲਵਾਰ ਪੰਜਾਬ ਵਿੱਚ ਹੋਈਆਂ। ਪੰਜਾਬ ਵਿੱਚ ਹੁਣ ਤਕ 6,454 ਲੋਕ ਕੋਰੋਨਾ ਦੀ ਭੇਟ ਚੜ੍ਹ ਚੁੱਕੇ ਹਨ। ਇਸ ਦੇ ਨਾਲ ਹੀ ਲਾਗ ਦੀ ਗ੍ਰੋਥ 1.1 ਫੀਸਦ ਹੋ ਗਈ ਹੈ ਤੇ 3 ਫੀਸਦ ਮੌਤ ਦਰ ਨਾਲ ਪੰਜਾਬ ਦੇਸ਼ਭਰ ਚੋਂ ਪਹਿਲੇ ਨੰਬਰ ਤੇ ਹੈ।
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਫਿਕਰਾਂ 'ਚ ਪਾ ਦਿੱਤਾ ਹੈ। ਅਜਿਹੇ ਵਿੱਚ ਸਤੰਬਰ ਮਹੀਨੇ ਮਗਰੋਂ ਪਹਿਲੀ ਵਾਰ 24 ਘੰਟੇ ਵਿੱਚ 57 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਜਦਕਿ 2,221 ਨਵੇਂ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ।
ਪਿਛੋਕੜ
Punjab Breaking News, 24March 2021 LIVE Updates: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਫਿਕਰਾਂ 'ਚ ਪਾ ਦਿੱਤਾ ਹੈ। ਅਜਿਹੇ ਵਿੱਚ ਸਤੰਬਰ ਮਹੀਨੇ ਮਗਰੋਂ ਪਹਿਲੀ ਵਾਰ 24 ਘੰਟੇ ਵਿੱਚ 57 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਜਦਕਿ 2,221 ਨਵੇਂ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ।
ਮੰਗਲਵਾਰ ਸਭ ਤੋਂ ਜ਼ਿਆਦਾ 13 ਮੌਤਾਂ ਇਕੱਲੇ ਜਲੰਧਰ ਵਿੱਚ ਹੋਈਆਂ ਜਦਕਿ 2021 ਵਿੱਚ ਇੱਕ ਦਿਨ 'ਚ 57 ਮੌਤਾਂ ਪਹਿਲੀ ਵਾਰ ਮੰਗਲਵਾਰ ਪੰਜਾਬ ਵਿੱਚ ਹੋਈਆਂ। ਪੰਜਾਬ ਵਿੱਚ ਹੁਣ ਤਕ 6,454 ਲੋਕ ਕੋਰੋਨਾ ਦੀ ਭੇਟ ਚੜ੍ਹ ਚੁੱਕੇ ਹਨ। ਇਸ ਦੇ ਨਾਲ ਹੀ ਲਾਗ ਦੀ ਗ੍ਰੋਥ 1.1 ਫੀਸਦ ਹੋ ਗਈ ਹੈ ਤੇ 3 ਫੀਸਦ ਮੌਤ ਦਰ ਨਾਲ ਪੰਜਾਬ ਦੇਸ਼ਭਰ ਚੋਂ ਪਹਿਲੇ ਨੰਬਰ ਤੇ ਹੈ।
ਪੰਜਾਬ 'ਚ ਕੁੱਲ 2,16,937 ਲੋਕ ਹੁਣ ਤਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 1,91,825 ਲੋਕ ਠੀਕ ਹੋ ਚੁੱਕੇ ਹਨ ਤੇ 19,384 ਮੀਰਜ਼ਾਂ ਦਾ ਇਲਾਜ ਚੱਲ ਰਿਹਾ ਹੈ। ਪੰਜਾਬ 'ਚ ਯੂਕੇ ਦੇ ਨਵੇਂ ਵਾਇਰਸ ਨਮੂਨੇ ਮਿਲਣ ਤੋਂ ਬਾਅਦ ਸਰਕਾਰ ਦੀ ਚਿੰਤਾ ਵਧ ਗਈ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਆਉਂਦੇ ਦਿਨਾਂ 'ਚ ਕੋਰੋਨਾ ਤੋਂ ਬਚਾਅ ਲਈ ਸਖਤੀ ਲਾਗੂ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਕਰੋਨਾ ਦੇ ਨਮੂਨਿਆਂ ’ਚ ਯੂਕੇ ਦਾ ਵਾਇਰਸ ਮਿਲਣ ਤੋਂ ਬਾਅਦ ਲੋਕਾਂ ਨੂੰ ਚੌਕਸ ਕੀਤਾ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਕੋਵਿਡ ਦਾ ਟੀਕਾ ਲਗਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਯੂਕੇ ਦੇ ਵਾਇਰਸ ਦੇ ਹਵਾਲੇ ਨਾਲ ਅਪੀਲ ਕੀਤੀ ਹੈ ਕਿ ਟੀਕਾਕਰਨ ਦਾ ਦਾਇਰਾ ਵਧਾ ਕੇ ਇਸ ’ਚ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ ਕਿਉਂਕਿ ਇਹ ਵਾਇਰਸ ਨੌਜਵਾਨਾਂ ਨੂੰ ਵਧੇਰੇ ਪ੍ਰਭਾਵਿਤ ਕਰਦਾ ਹੈ।
ਜ਼ਿਕਰਯੋਗ ਹੈ ਕਿ ਦੇਸ਼ ਭਰ ’ਚੋਂ ਕਰੋਨਾ ਦੇ ਸਭ ਤੋਂ ਵੱਧ 75 ਫੀਸਦੀ ਐਕਟਿਵ ਕੇਸ ਮਹਾਰਾਸ਼ਟਰ, ਪੰਜਾਬ ਅਤੇ ਕੇਰਲਾ ਵਿਚ ਹਨ। ਨਵੇਂ ਕੇਸਾਂ ਦੀ ਵਾਧਾ ਦਰ ’ਚ ਪੰਜਾਬ ਦਾ ਦੇਸ਼ ਭਰ ’ਚੋਂ ਦੂਜਾ ਸਥਾਨ ਹੈ।
- - - - - - - - - Advertisement - - - - - - - - -