ਲੁਧਿਆਣਾ: ਸਰਕਾਰ ਵੱਲੋਂ ਲੱਖ ਸਖ਼ਤੀ ਦੇ ਦਾਅਵਿਆਂ ਦੇ ਬਾਵਜੂਦ ਟ੍ਰੈਫਿਕ ਨਿਯਮ ਵਾਰ-ਵਾਰ ਤੋੜੇ ਜਾਂਦੇ ਹਨ। ਹੁਣ ਲੋਕਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਤੋਂ ਰੋਕਣ ਲਈ ਪੁਲਿਸ ਨੇ ਨਵਾਂ ਰਾਹ ਲੱਭਿਆ ਹੈ। ਲੁਧਿਆਣਾ 'ਚ ਟ੍ਰੈਫਿਕ ਦੀ ਸਮੱਸਿਆ ਤੋਂ ਨਜਿੱਠਣ ਲਈ ਪੁਲਿਸ ਕਮਿਸ਼ਨਰ ਵ$ਲੋਂ ਨਵਾਂ ਪਲੈਨ ਤਿਆਰ ਕੀਤਾ ਗਿਆ ਹੈ।

ਵਾਰ-ਵਾਰ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦਾ ਪਾਸਪੋਰਟ ਰੱਦ ਕਰ ਦਿੱਤਾ ਜਾਵੇਗਾ। ਇਸ ਪਲੈਨ ਤਹਿਤ ਟ੍ਰੈਫਿਕ ਨਿਯਮ ਤੋੜਨ ਵਾਲੇ ਲੋਕਾਂ ਦਾ ਡਾਟਾ ਕੈਨੇਡਾ, ਬਰਤਾਨੀਆ, ਅਮਰੀਕਾ ਤੇ ਆਸਟ੍ਰੇਲੀਆ ਅੰਬੈਸੀ ਨੂੰ ਭੇਜ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਜੋ ਲੋਕ ਇਨ੍ਹਾਂ ਦੇਸ਼ਾਂ ਦਾ ਵੀਜ਼ਾ ਲੈਣ ਲਈ ਅਪਲਾਈ ਕਰਨਗੇ ਉਨ੍ਹਾਂ ਦਾ ਵੀਜ਼ਾ ਮਿਲਣ 'ਚ ਮੁਸ਼ਕਲ ਪੈਦਾ ਹੋਵੇਗੀ ਜਾਂ ਫਿਰ ਉਨ੍ਹਾਂ ਦਾ ਵੀਜ਼ਾ ਵੀ ਰੱਦ ਹੋ ਸਕਦਾ ਹੈ। ਨਾਲ ਹੀ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਜਿਸ 'ਚ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨ ਵਾਲਿਆਂ ਦਾ ਡਾਟਾ ਵੀ ਅੰਬੈਸੀ ਨੂੰ ਭੇਜਿਆ ਜਾਵੇਗਾ।