ਸ੍ਰੀਨਗਰ: ਜੰਮੂ ਕਸ਼ਮੀਰ ਤੋਂ ਆਰਟੀਕਲ 370 ਹਟਾਏ ਜਾਣ ਦੇ 164 ਦਿਨਾਂ ਬਾਅਦ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ 'ਚ ਬ੍ਰਾਡਬੈਂਡ ਸੇਵਾ ਬਹਾਲ ਕਰ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਬਹੁਤ ਸਾਰੇ ਖੇਤਰਾਂ '2 ਜੀ ਇੰਟਰਨੈਟ ਸੇਵਾ ਵੀ ਸ਼ੁਰੂ ਹੋ ਗਈ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦੀ ਸਮੀਖਿਆ ਕਰਨ ਦੇ ਆਦੇਸ਼ ਦਿੱਤੇ।

ਅਗਲੇ ਸੱਤ ਦਿਨਾਂ ਲਈ ਲਾਗੂ ਰਹੇਗਾ ਹੁਕਮ

ਇੱਕ ਸਰਕਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਇਹ ਹੁਕਮ 15 ਜਨਵਰੀ ਤੋਂ ਲਾਗੂ ਹੋ ਅਗਲੇ ਸੱਤ ਦਿਨ ਲਾਗੂ ਰਹੇਗਾ। ਆਪਣੇ ਤਿੰਨ ਪੰਨਿਆਂ ਦੇ ਆਦੇਸ਼ ' ਪ੍ਰਸ਼ਾਸਨ ਨੇ ਕਿਹਾ ਕਿ ਕਸ਼ਮੀਰ ਡਵੀਜ਼ਨ ਵਿੱਚ ਵਾਧੂ 400 ਇੰਟਰਨੈਟ ਕਿਓਸਕ ਸਥਾਪਤ ਕੀਤੇ ਜਾਣਗੇ।

ਕਿੱਥੇ ਸ਼ੁਰੂ ਹੋਇਆ ਬ੍ਰਾਡਬੈਂਡ

ਇੰਟਰਨੈਟ ਸੇਵਾ ਪ੍ਰਦਾਤਾ ਸਾਰੇ ਅਦਾਰਿਆਂ, ਹਸਪਤਾਲਾਂ, ਬੈਂਕਾਂ ਦੇ ਨਾਲ-ਨਾਲ ਸਰਕਾਰੀ ਦਫਤਰਾਂ 'ਚ ਜ਼ਰੂਰੀ ਸੇਵਾਵਾਂ ਨਾਲ ਬ੍ਰਾਡਬੈਂਡ ਦੀ ਸਹੂਲਤ ਪ੍ਰਦਾਨ ਕਰਨਗੇ। ਸੈਰ ਸਪਾਟਾ ਦੀ ਸਹੂਲਤ ਲਈ ਬ੍ਰਾਡਬੈਂਡ ਇੰਟਰਨੈਟ ਹੋਟਲ ਅਤੇ ਯਾਤਰਾ ਸੰਸਥਾਵਾਂ ਨੂੰ ਮੁਹੱਈਆ ਕਰਵਾਏ ਜਾਣਗੇ।