ਖੰਨਾ: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕਲਾਲ ਮਾਜਰਾ ਵਿੱਚ ਐਤਵਾਰ ਦੇਰ ਰਾਤ ਪਿੰਡ ਵਿੱਚ ਪਸ਼ੂਆਂ ਦੇ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਲੌਕਡਾਊਨ 'ਚ ਮੰਦੀ ਦੇ ਚੱਲਦਿਆਂ ਉਹ ਕਾਰੋਬਾਰ ਬੰਦ ਹੋਣ ਕਾਰਨ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ। ਉਹ ਐਤਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਬਾੜੇ ‘ਚ ਸੌਣ ਗਿਆ ਸੀ। ਸੋਮਵਾਰ ਸਵੇਰੇ ਜਦੋਂ ਉਸ ਦਾ ਬੇਟਾ ਚਾਹ ਲੈ ਕੇ ਪਹੁੰਚਿਆ ਤਾਂ ਉਸ ਨੂੰ ਬਿਸਤਰੇ ‘ਚ ਲਹੂ ਨਾਲ ਲੱਥਪੱਥ ਲਾਸ਼ ਮਿਲੀ।


ਪੰਜਾਬ 'ਚ ਮੁੜ ਸਖਤੀ! ਅੱਜ ਅੱਧੀ ਰਾਤ ਮਗਰੋਂ ਨਵੇਂ ਦਿਸ਼ਾ-ਨਿਰਦੇਸ਼ ਲਾਗੂ

ਕਤਲ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ 50 ਸਾਲਾ ਜਗਮੇਲ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਕਲਾਲ ਮਾਜਰਾ ਵਜੋਂ ਹੋਈ। ਰਾਤ ਨੂੰ ਉਹ ਘਰ ਤੋਂ ਥੋੜ੍ਹੀ ਦੂਰ ਸਥਿਤ ਵਾੜੇ ‘ਚ ਜਾਨਵਰਾਂ ਦੀ ਰਾਖੀ ਲਈ ਸੌਂਦਾ ਸੀ।

ਪੰਜਾਬ ਸਰਕਾਰ ਨੇ ਖਾਲੀ ਆਸਾਮੀਆਂ ਭਰਨ ਦੀ ਸ਼ੁਰੂ ਕੀਤੀ ਪ੍ਰਕਿਰਿਆ

ਜਦੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ 'ਤੇ ਪਹੁੰਚੇ ਐਸਪੀ ਜਗਵਿੰਦਰ ਸਿੰਘ ਚੀਮਾ ਤੇ ਥਾਣਾ ਸਦਰ ਦੇ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ