ਅਬੋਹਰ: ਬਾਰਡਰ ਸਿਕਿਓਰਿਟੀ ਫੋਰਸ (ਬੀਐਸਐਫ) ਦੇ ਜਵਾਨਾਂ ਨੇ ਸ਼ਨੀਵਾਰ ਨੂੰ ਅਬੋਹਰ ਸੈਕਟਰ 'ਚ 14 ਪੈਕੇਟ (ਤਕਰੀਬਨ 14.790 ਕਿਲੋ) ਹੈਰੋਇਨ ਬਰਾਮਦ ਕੀਤੀ ਹੈ।


ਬੀਐਸਐਫ ਦੇ ਬੁਲਾਰੇ ਨੇ ਕਿਹਾ ਕਿ ਬਾਰਡਰ ਸਿਕਿਓਰਿਟੀ ਫੋਰਸ ਦੇ ਚੌਕਸ ਸੈਨਿਕਾਂ ਨੇ ਇੱਕ ਵਾਰ ਫਿਰ ਦੇਸ਼ ਵਿਰੋਧੀ ਅਨਸਰਾਂ ਨੂੰ ਭਾਰਤ 'ਚ ਪਾਬੰਦੀਸ਼ੁਦਾ ਵਸਤੂਆਂ ਦੀ ਖੇਪ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਨੂੰ ਅਸਫਲ ਕਰ ਦਿੱਤਾ।

ਭਾਰਤ-ਚੀਨ ਵਿਚਾਲੇ ਫਿਰ ਤੋਂ ਝੜਪ, ਪੈਂਗੋਗ ਝੀਲ ਕੋਲ ਚੀਨ ਵੱਲੋਂ ਘੁਸਪੈਠ ਦੀ ਕੋਸ਼ਿਸ਼

ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਾਸ਼ਟਰੀ ਬਾਜ਼ਾਰ 'ਚ 70 ਕਰੋੜ ਕੀਮਤ ਦੱਸੀ ਜਾ ਰਹੀ ਹੈ। ਸਾਲ 2020 ਦੌਰਾਨ ਬੀਐਸਐਫ ਨੇ ਅੰਤਰਰਾਸ਼ਟਰੀ ਬਾਜ਼ਾਰ 'ਚ ਅਰਬਾਂ ਰੁਪਏ ਦੀ 377.237 ਕਿਲੋ ਹੈਰੋਇਨ ਜ਼ਬਤ ਕੀਤੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ