Punjab Budget Session 2021 Live Update: ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੂਬ ਹੰਗਾਮਾ
ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਸੋਮਵਾਰ ਨੂੰ ਸ਼ੁਰੂ ਹੋ ਗਿਆ। ਅੱਜ ਦਿਨ ਦਿਨ ਵੀ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕੀਤੀ ਹੋਈ ਹੈ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।
ਏਬੀਪੀ ਸਾਂਝਾLast Updated: 02 Mar 2021 09:19 AM

ਪਿਛੋਕੜ
ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਸੋਮਵਾਰ ਨੂੰ ਸ਼ੁਰੂ ਹੋ ਗਿਆ। ਅੱਜ ਦਿਨ ਦਿਨ ਵੀ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ...More
ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਸੋਮਵਾਰ ਨੂੰ ਸ਼ੁਰੂ ਹੋ ਗਿਆ। ਅੱਜ ਦਿਨ ਦਿਨ ਵੀ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕੀਤੀ ਹੋਈ ਹੈ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ। ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਇਜਲਾਸ ਦੌਰਾਨ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ’ਤੇ ਸੁਆਲ ਉਠਾਏ ਜਾਣਗੇ ਤੇ ਮਾਫ਼ੀਆ ਦੇ ਮੁੱਦੇ ’ਤੇ ਹਾਕਮ ਧਿਰ ਨੂੰ ਘੇਰਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁੱਤੀ ਸਰਕਾਰ ਨੂੰ ਜਗਾਉਣ ਲਈ ਅਹਿਮ ਮੁੱਦੇ ਉਠਾਏ ਜਾਣਗੇ। ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸਰਕਾਰ ’ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਦਬਾਅ ਬਣਾਉਣਗੇ। ਇਸੇ ਤਰ੍ਹਾਂ ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾਵਾਂ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਲੋਕ ਮੁੱਦੇ ਉਠਾਏ ਜਾਣੇ ਹਨ।
ਬਜਟ ਸੈਸ਼ਨ
ਪੰਜਾਬ ਵਿਧਾਨ ਸਭਾ ਬਜਟ ਇਜਲਾਸ 2021 ਦੀ ਕਾਰਵਾਈ ਬੁੱਧਵਾਰ ਤੱਕ ਲਈ ਮੁਲਤਵੀ ਕੀਤੀ ਗਈ ਹੈ। ਅੱਜ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਦੌਰਾਨ ਸੱਤਾਧਿਰ ਤੇ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਵਿਚਾਲੇ ਸ਼ਬਦੀ ਝੜਪਾਂ ਹੋਈਆਂ।