Budget Session Live: ਰਾਸ਼ਟਰਪਤੀ ਬੋਲੇ- ਖੇਤੀ ਨਿਰਯਾਤ 25 ਫੀਸਦੀ ਵਧ ਕੇ 3 ਲੱਖ ਕਰੋੜ 'ਤੇ ਪਹੁੰਚਿਆ, ਕਿਸਾਨ ਪਰਿਵਾਰਾਂ ਨੂੰ 1.80 ਲੱਖ ਕਰੋੜ ਮਿਲੇ
Union Budget Session 2022 Live Updates: ਬਜਟ ਸੈਸ਼ਨ ਦੀ ਸ਼ੁਰੂਆਤ ਅੱਜ ਹੋ ਗਈ ਹੈ। ਕੱਲ਼੍ਹ 1 ਫ਼ਰਵਰੀ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਲੋਕ ਸਭਾ 'ਚ ਬਜਟ ਪੇਸ਼ ਕਰਨਗੇ।
ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ 'ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ, 'ਸਰਕਾਰ ਨੇ ਤਿੰਨ ਤਲਾਕ ਨੂੰ ਕਾਨੂੰਨੀ ਅਪਰਾਧ ਕਰਾਰ ਦੇ ਕੇ ਸਮਾਜ ਨੂੰ ਇਸ ਭੈੜੀ ਪ੍ਰਥਾ ਤੋਂ ਮੁਕਤ ਕਰਨ ਦੀ ਸ਼ੁਰੂਆਤ ਕੀਤੀ ਹੈ। ਮੁਸਲਿਮ ਔਰਤਾਂ ਨੂੰ ਮਹਿਰਮ ਨਾਲ ਹੀ ਹੱਜ ਕਰਨ ਦੀ ਪਾਬੰਦੀ ਵੀ ਹਟਾ ਦਿੱਤੀ ਗਈ ਹੈ। ਸਰਕਾਰ ਦੇ ਨੀਤੀਗਤ ਫੈਸਲਿਆਂ ਤੇ ਪ੍ਰੋਤਸਾਹਨਾਂ ਨਾਲ 2014 ਦੇ ਮੁਕਾਬਲੇ ਵੱਖ-ਵੱਖ ਪੁਲਿਸ ਬਲਾਂ ਵਿੱਚ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ।
ਸੰਸਦ ਭਵਨ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਟੋਕੀਓ ਓਲੰਪਿਕ ਦੌਰਾਨ, ਅਸੀਂ ਸਾਰਿਆਂ ਨੇ ਭਾਰਤ ਦੀ ਨੌਜਵਾਨ ਸ਼ਕਤੀ ਦੀ ਸਮਰੱਥਾ ਦੇਖੀ ਹੈ। ਭਾਰਤੀ ਪੈਰਾ-ਐਥਲੀਟਾਂ ਨੇ ਵੀ ਟੋਕੀਓ ਪੈਰਾ-ਓਲੰਪਿਕ ਵਿੱਚ 19 ਤਗਮੇ ਜਿੱਤ ਕੇ ਇੱਕ ਰਿਕਾਰਡ ਕਾਇਮ ਕੀਤਾ ਹੈ। ਇਸ ਸਾਲ 10 ਰਾਜਾਂ ਦੇ 19 ਇੰਜਨੀਅਰਿੰਗ ਕਾਲਜਾਂ ਵਿੱਚ 6 ਭਾਰਤੀ ਭਾਸ਼ਾਵਾਂ ਵਿੱਚ ਪੜ੍ਹਾਉਣਾ ਸ਼ੁਰੂ ਹੋ ਰਿਹਾ ਹੈ। ਸਾਡਾ ਸਟਾਰਟ-ਅੱਪ ਈਕੋ-ਸਿਸਟਮ ਬੇਅੰਤ ਨਵੀਆਂ ਸੰਭਾਵਨਾਵਾਂ ਦੀ ਇੱਕ ਉਦਾਹਰਣ ਹੈ ਜੋ ਸਾਡੇ ਨੌਜਵਾਨਾਂ ਦੀ ਅਗਵਾਈ ਵਿੱਚ ਤੇਜ਼ੀ ਨਾਲ ਆਕਾਰ ਲੈ ਰਹੀਆਂ ਹਨ।
ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ 'ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ, 'ਮੇਰੀ ਸਰਕਾਰ ਦਾ ਵਿਸ਼ਵਾਸ ਅੰਤੋਦਿਆ ਦੇ ਮੂਲ ਮੰਤਰ 'ਚ ਹੈ, ਜਿਸ 'ਚ ਸਮਾਜਿਕ ਨਿਆਂ ਵੀ ਹੋਣਾ ਚਾਹੀਦਾ ਹੈ, ਬਰਾਬਰੀ ਹੋਣੀ ਚਾਹੀਦੀ ਹੈ, ਸਨਮਾਨ ਵੀ ਹੋਣਾ ਚਾਹੀਦਾ ਹੈ ਤੇ ਬਰਾਬਰ ਮੌਕੇ ਵੀ ਹੋਣ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ, ਮੇਰੀ ਸਰਕਾਰ ਸਾਰੇ ਗਰੀਬਾਂ ਨੂੰ ਹਰ ਮਹੀਨੇ ਮੁਫਤ ਰਾਸ਼ਨ ਦੇ ਰਹੀ ਹੈ। ਮੇਰੀ ਸਰਕਾਰ ਨੇ ਜਿਸ ਤਰ੍ਹਾਂ ਜਨ-ਧਨ-ਆਧਾਰ-ਮੋਬਾਈਲ ਯਾਨੀ ਜੇਏਐਮ ਟ੍ਰਿਨਿਟੀ ਨੂੰ ਨਾਗਰਿਕ ਸਸ਼ਕਤੀਕਰਨ ਨਾਲ ਜੋੜਿਆ ਹੈ, ਅਸੀਂ ਇਸ ਦਾ ਅਸਰ ਵੀ ਲਗਾਤਾਰ ਦੇਖ ਰਹੇ ਹਾਂ। ਬੈਂਕਿੰਗ ਪ੍ਰਣਾਲੀ ਨਾਲ 44 ਕਰੋੜ ਤੋਂ ਵੱਧ ਗਰੀਬ ਦੇਸ਼ਵਾਸੀਆਂ ਦੇ ਜੁੜਨ ਕਾਰਨ, ਮਹਾਂਮਾਰੀ ਦੌਰਾਨ ਕਰੋੜਾਂ ਲਾਭਪਾਤਰੀਆਂ ਨੂੰ ਸਿੱਧੇ ਨਕਦ ਟ੍ਰਾਂਸਫਰ ਦਾ ਲਾਭ ਮਿਲਿਆ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ 'ਚ ਕਿਹਾ, ''ਸਰਕਾਰ ਨੇ ਰਿਕਾਰਡ ਉਤਪਾਦਨ ਨੂੰ ਧਿਆਨ 'ਚ ਰੱਖਦੇ ਹੋਏ ਰਿਕਾਰਡ ਸਰਕਾਰੀ ਖਰੀਦ ਕੀਤੀ ਹੈ। ਸਰਕਾਰ ਦੇ ਯਤਨਾਂ ਨਾਲ ਦੇਸ਼ ਦੀ ਖੇਤੀ ਬਰਾਮਦ ਵੀ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਸਾਲ 2020-21 ਵਿੱਚ ਖੇਤੀ ਨਿਰਯਾਤ ਵਿੱਚ 25 ਫੀਸਦੀ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ। ਇਹ ਨਿਰਯਾਤ ਲਗਪਗ 3 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਰਾਹੀਂ 11 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ ਇੱਕ ਲੱਖ 80 ਹਜ਼ਾਰ ਕਰੋੜ ਰੁਪਏ ਦਿੱਤੇ ਗਏ ਹਨ। ਅੱਜ ਖੇਤੀ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ।
ਦਸਤਾਵੇਜ਼ ਤਿਆਰ ਹੋਣ ਤੋਂ ਬਾਅਦ, ਇਸ ਨੂੰ ਵਿੱਤ ਮੰਤਰੀ ਦੁਆਰਾ ਮਨਜ਼ੂਰੀ ਦਿੱਤੀ ਜਾਂਦੀ ਹੈ। ਪਹਿਲਾ ਆਰਥਿਕ ਸਰਵੇਖਣ 1950-51 ਵਿੱਚ ਪੇਸ਼ ਕੀਤਾ ਗਿਆ ਸੀ। ਇਹ ਦਸਤਾਵੇਜ਼ ਬਜਟ ਦੇ ਸਮੇਂ ਹੀ ਪੇਸ਼ ਕੀਤਾ ਜਾਂਦਾ ਹੈ। ਪਿਛਲੇ ਕੁਝ ਸਾਲਾਂ ਵਿੱਚ ਆਰਥਿਕ ਸਰਵੇਖਣ ਦੋ ਭਾਗਾਂ ਵਿੱਚ ਪੇਸ਼ ਕੀਤਾ ਗਿਆ ਹੈ।
ਆਰਥਿਕ ਸਰਵੇਖਣ ਦੀ ਰਿਪੋਰਟ ਨੂੰ ਬਜਟ ਦਾ ਮੁੱਖ ਆਧਾਰ ਮੰਨਿਆ ਜਾਂਦਾ ਹੈ। ਭਾਵੇਂ ਸਰਕਾਰ ਆਪਣੀਆਂ ਸਿਫ਼ਾਰਸ਼ਾਂ ਲਾਗੂ ਕਰੇ, ਇਹ ਜ਼ਰੂਰੀ ਨਹੀਂ ਹੈ। ਇਸ ਵਿੱਚ ਸਰਕਾਰੀ ਨੀਤੀਆਂ, ਮੁੱਖ ਆਰਥਿਕ ਅੰਕੜੇ ਅਤੇ ਸੈਕਟਰ-ਵਾਰ ਆਰਥਿਕ ਰੁਝਾਨਾਂ ਬਾਰੇ ਵਿਸਤ੍ਰਿਤ ਜਾਣਕਾਰੀ ਸ਼ਾਮਲ ਹੈ।
ਆਰਥਿਕ ਸਰਵੇਖਣ ਦੇਸ਼ ਦੀ ਆਰਥਿਕ ਸਿਹਤ ਦਾ ਲੇਖਾ-ਜੋਖਾ ਹੈ। ਇਸ ਰਾਹੀਂ ਸਰਕਾਰ ਦੇਸ਼ ਦੀ ਅਰਥਵਿਵਸਥਾ ਦੀ ਸਥਿਤੀ ਬਾਰੇ ਦੱਸਦੀ ਹੈ। ਇਸ ਵਿੱਚ ਪੂਰੇ ਸਾਲ ਦੌਰਾਨ ਵਿਕਾਸ ਦਾ ਰੁਝਾਨ ਕੀ ਰਿਹਾ, ਕਿਸ ਖੇਤਰ ਵਿੱਚ ਕਿੰਨੀ ਪੂੰਜੀ ਆਈ, ਵੱਖ-ਵੱਖ ਸਕੀਮਾਂ ਕਿਵੇਂ ਲਾਗੂ ਕੀਤੀਆਂ ਗਈਆਂ ਆਦਿ। ਇਸ ਦੇ ਨਾਲ ਹੀ ਇਸ ਵਿੱਚ ਸਰਕਾਰੀ ਨੀਤੀਆਂ ਬਾਰੇ ਵੀ ਜਾਣਕਾਰੀ ਦਿੱਤੀ ਹੁੰਦੀ ਹੈ।
ਬਜਟ ਹਰ ਸਾਲ ਪਹਿਲੀ ਫਰਵਰੀ ਨੂੰ ਪੇਸ਼ ਕੀਤਾ ਜਾਂਦਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਆਰਥਿਕ ਸਰਵੇਖਣ ਆਉਂਦਾ ਹੈ। ਹਾਲਾਂਕਿ ਪਿਛਲੇ ਸਾਲ ਇਹ 29 ਜਨਵਰੀ ਨੂੰ ਪੇਸ਼ ਕੀਤਾ ਗਿਆ ਸੀ। ਆਰਥਿਕ ਸਰਵੇਖਣ ਬਜਟ ਦਾ ਮੁੱਖ ਆਧਾਰ ਹੁੰਦਾ ਹੈ ਤੇ ਇਸ ਵਿੱਚ ਆਰਥਿਕਤਾ ਦੀ ਪੂਰੀ ਤਸਵੀਰ ਪੇਸ਼ ਕੀਤੀ ਜਾਂਦੀ ਹੈ ਤੇ ਪੂਰਾ ਲੇਖਾ-ਜੋਖਾ ਰੱਖਿਆ ਜਾਂਦਾ ਹੈ।
1 ਫਰਵਰੀ 2022 ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਗਲੇ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕਰੇਗੀ। ਆਮ ਤੌਰ 'ਤੇ ਬਜਟ ਤੋਂ ਇੱਕ ਦਿਨ ਪਹਿਲਾਂ ਸਰਕਾਰ ਸੰਸਦ ਵਿੱਚ ਆਰਥਿਕ ਸਰਵੇਖਣ ਪੇਸ਼ ਕਰਦੀ ਹੈ। ਬਜਟ ਦੀ ਪੂਰੀ ਤਸਵੀਰ ਪੇਸ਼ ਕਰਨਾ ਬਹੁਤ ਜ਼ਰੂਰੀ ਹੈ। ਆਓ ਜਾਣਦੇ ਹਾਂ ਇਹ ਆਰਥਿਕ ਸਰਵੇਖਣ ਕਿਉਂ ਜ਼ਰੂਰੀ ਹੈ।
ਦਰਅਸਲ ਦੇਸ਼ ਦੇ 5 ਸੂਬਿਆਂ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ 'ਚ ਚੋਣ ਪਾਰਾ ਆਪਣੇ ਸਿਖਰ 'ਤੇ ਹੈ ਅਤੇ ਇਸ ਦਾ ਅਸਰ ਸੰਸਦ ਦੇ ਸੈਸ਼ਨ 'ਤੇ ਵੀ ਪੈਣਾ ਤੈਅ ਮੰਨਿਆ ਜਾ ਰਿਹਾ ਹੈ, ਕਿਉਂਕਿ ਸਰਕਾਰ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਵੀ ਸੂਬਿਆਂ ਦੇ ਵੋਟਰਾਂ ਨੂੰ ਸੰਦੇਸ਼ ਦੇਣ ਦੀ ਕੋਸ਼ਿਸ਼ ਕਰਨਗੇ। ਅਜਿਹੇ 'ਚ ਇਕ ਵਾਰ ਫਿਰ ਸੰਸਦ 'ਚ ਹੰਗਾਮਾ ਹੋਣ ਦੀ ਸੰਭਾਵਨਾ ਵੱਧ ਗਈ ਹੈ। ਉਂਜ ਵੀ ਸੰਸਦ ਦੇ ਪਿਛਲੇ ਕਈ ਸੈਸ਼ਨਾਂ ਤੋਂ ਦੇਖਿਆ ਜਾ ਰਿਹਾ ਹੈ ਕਿ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਟਕਰਾਅ ਕਾਰਨ ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਰਹੀ ਹੈ।
ਦੂਜੇ ਪਾਸੇ ਵਿਰੋਧੀ ਧਿਰ ਕੋਲ ਮੁੱਦਿਆਂ ਦੀ ਭਰਮਾਰ ਹੈ, ਜਿਸ ਦੀ ਮਦਦ ਨਾਲ ਉਹ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੇ। ਪਾਰਲੀਮੈਂਟ ਸੈਸ਼ਨ ਤੋਂ ਠੀਕ ਪਹਿਲਾਂ ਪੈਗਾਸਸ ਸੌਦੇ ਬਾਰੇ ਇੱਕ ਵਿਦੇਸ਼ੀ ਅੰਗਰੇਜ਼ੀ ਅਖਬਾਰ ਵੱਲੋਂ ਕੀਤੇ ਗਏ ਖੁਲਾਸਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਸਰਕਾਰ ਵਿਰੁੱਧ ਦੋਵਾਂ ਸਦਨਾਂ 'ਚ ਮੋਰਚਾ ਖੋਲ੍ਹਦੀਆਂ ਨਜ਼ਰ ਆਉਣਗੀਆਂ। 5 ਸੂਬਿਆਂ 'ਚ ਹੋ ਰਹੀਆਂ ਚੋਣਾਂ ਅਤੇ ਕਿਸਾਨ ਜੱਥੇਬੰਦੀਆਂ ਦੀ ਸਰਗਰਮੀ ਦਾ ਅਸਰ ਬਜਟ ਸੈਸ਼ਨ ਦੇ ਪਹਿਲੇ ਪੜਾਅ 'ਚ ਵੀ ਤੈਅ ਮੰਨਿਆ ਜਾ ਰਿਹਾ ਹੈ।
ਸਰਕਾਰ ਦੇ ਨਾਲ-ਨਾਲ ਵਿਰੋਧੀ ਧਿਰ ਨੇ ਵੀ ਸੰਸਦ ਸੈਸ਼ਨ ਨੂੰ ਲੈ ਕੇ ਆਪਣੀਆਂ ਤਿਆਰੀਆਂ ਕਰ ਲਈਆਂ ਹਨ। ਸਰਕਾਰ ਦੀ ਇਹ ਕੋਸ਼ਿਸ਼ ਰਹੇਗੀ ਕਿ ਦੋਵਾਂ ਸਦਨਾਂ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਈ ਜਾਵੇ ਤਾਂ ਜੋ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾ ਸਕੇ ਅਤੇ ਸਰਕਾਰ ਸਦਨ ਰਾਹੀਂ ਆਪਣੀਆਂ ਪ੍ਰਾਪਤੀਆਂ ਪੂਰੇ ਦੇਸ਼ ਖ਼ਾਸ ਤੌਰ 'ਤੇ ਚੋਣ ਵਾਲੇ ਸੂਬਿਆਂ ਦੇ ਵੋਟਰਾਂ ਨੂੰ ਜਾਣੂ ਕਰਵਾ ਸਕੇ। ਇਸ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੇ ਦੋਵੇਂ ਸਦਨਾਂ ਨੂੰ ਮਿਲਾ ਕੇ 2 ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਣ ਹੋ ਸਕਦਾ ਹੈ।
ਫਿਲਹਾਲ ਇਹ ਵਿਵਸਥਾ ਸਿਰਫ਼ ਬਜਟ ਸੈਸ਼ਨ ਦੇ ਪਹਿਲੇ ਪੜਾਅ ਮਤਲਬ 11 ਫਰਵਰੀ ਤੱਕ ਲਈ ਕੀਤੀ ਗਈ ਹੈ। ਦੱਸ ਦੇਈਏ ਕਿ ਸੰਸਦ ਦਾ ਇਹ ਬਜਟ ਸੈਸ਼ਨ 2 ਪੜਾਵਾਂ 'ਚ ਚੱਲੇਗਾ। ਪਹਿਲੇ ਪੜਾਅ 'ਚ ਸਦਨ ਦਾ ਸੈਸ਼ਨ 31 ਜਨਵਰੀ ਤੋਂ 11 ਫ਼ਰਵਰੀ ਤੱਕ ਸ਼ੁਰੂ ਹੋਵੇਗਾ ਤੇ ਦੂਜੇ ਪੜਾਅ 'ਚ ਇਹ 14 ਮਾਰਚ ਤੋਂ ਸ਼ੁਰੂ ਹੋ ਕੇ 8 ਅਪ੍ਰੈਲ ਤੱਕ ਚੱਲੇਗਾ।
2 ਫ਼ਰਵਰੀ ਤੋਂ ਕੋਵਿਡ ਪ੍ਰੋਟੋਕੋਲ ਦੇ ਤਹਿਤ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੋ ਸ਼ਿਫਟਾਂ 'ਚ ਚੱਲੇਗੀ। ਸੰਸਦ ਦੇ ਉਪਰਲੇ ਸਦਨ ਰਾਜ ਸਭਾ ਦੀ ਕਾਰਵਾਈ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਸ਼ੁਰੂ ਹੋਵੇਗੀ, ਜਿਸ ਨੂੰ ਰਾਤ 9 ਵਜੇ ਤੱਕ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਦੂਜੇ ਦਿਨ 1 ਫ਼ਰਵਰੀ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਲੋਕ ਸਭਾ 'ਚ ਬਜਟ ਪੇਸ਼ ਕਰਨਗੇ। ਲੋਕ ਸਭਾ 'ਚ ਵਿੱਤ ਮੰਤਰੀ ਦਾ ਬਜਟ ਭਾਸ਼ਣ ਖਤਮ ਹੋਣ ਤੋਂ 1 ਘੰਟੇ ਬਾਅਦ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਰਾਜ ਸਭਾ 'ਚ ਬਜਟ ਪੇਸ਼ ਕਰਨਗੇ।
ਅੱਜ ਪਹਿਲੇ ਦਿਨ 31 ਜਨਵਰੀ ਨੂੰ ਸਵੇਰੇ 11 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਦੇ ਸੰਬੋਧਨ ਤੋਂ ਅੱਧੇ ਘੰਟੇ ਬਾਅਦ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ। ਰਾਜ ਸਭਾ ਦੀ ਕਾਰਵਾਈ ਸੋਮਵਾਰ ਦੁਪਹਿਰ 2.30 ਵਜੇ ਸ਼ੁਰੂ ਹੋਵੇਗੀ। ਸਾਲ 2021-2022 ਦਾ ਆਰਥਿਕ ਸਰਵੇਖਣ ਸੋਮਵਾਰ ਨੂੰ ਹੀ ਸੰਸਦ ਦੇ ਦੋਹਾਂ ਸਦਨਾਂ 'ਚ ਪੇਸ਼ ਕੀਤਾ ਜਾਵੇਗਾ।
ਕੋਰੋਨਾ ਦੌਰ ਦੇ ਨਾਲ ਹੀ ਇਹ ਸੈਸ਼ਨ ਵੀ ਚੋਣ ਮਾਹੌਲ 'ਚ ਸ਼ੁਰੂ ਹੋਣ ਜਾ ਰਿਹਾ ਹੈ। ਇਸ ਲਈ 5 ਸੂਬਿਆਂ 'ਚ ਹੋ ਰਹੀਆਂ ਚੋਣਾਂ ਤੇ ਕਿਸਾਨ ਜੱਥੇਬੰਦੀਆਂ ਦੀ ਸਰਗਰਮੀ ਦਾ ਅਸਰ ਬਜਟ ਸੈਸ਼ਨ ਦੇ ਪਹਿਲੇ ਪੜਾਅ 'ਚ ਪੈਣਾ ਤੈਅ ਮੰਨਿਆ ਜਾ ਰਿਹਾ ਹੈ। ਪਾਰਲੀਮੈਂਟ ਸੈਸ਼ਨ ਤੋਂ ਠੀਕ ਪਹਿਲਾਂ ਪੈਗਾਸਸ ਸੌਦੇ ਨੂੰ ਲੈ ਕੇ ਇਕ ਵਿਦੇਸ਼ੀ ਅੰਗਰੇਜ਼ੀ ਅਖਬਾਰ ਵੱਲੋਂ ਕੀਤੇ ਗਏ ਖੁਲਾਸੇ ਦਾ ਅਸਰ ਸੰਸਦ ਦੀ ਕਾਰਵਾਈ 'ਤੇ ਸਾਫ਼ ਨਜ਼ਰ ਆਵੇਗਾ।
ਸੰਸਦ ਦਾ ਬਜਟ ਸੈਸ਼ਨ ਅੱਜ 31 ਜਨਵਰੀ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸਾਲ ਦਾ ਪਹਿਲਾ ਸੈਸ਼ਨ ਹੋਣ ਕਾਰਨ ਪਰੰਪਰਾ ਅਨੁਸਾਰ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਵੇਗੀ। ਕੋਰੋਨਾ ਦੇ ਲਗਾਤਾਰ ਵਧਦੇ ਖ਼ਤਰੇ ਵਿਚਕਾਰ ਸੰਸਦ ਦਾ ਇਹ ਬਜਟ ਸੈਸ਼ਨ ਕਈ ਪਾਬੰਦੀਆਂ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਇੱਥੋਂ ਤਕ ਕਿ ਪਹਿਲੇ 2 ਦਿਨਾਂ ਨੂੰ ਛੱਡ ਕੇ ਸੰਸਦ ਦੇ ਦੋਵੇਂ ਸਦਨਾਂ- ਲੋਕ ਸਭਾ ਤੇ ਰਾਜ ਸਭਾ ਨੂੰ ਦੋ ਸ਼ਿਫ਼ਟਾਂ ਵਿੱਚ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਪਿਛੋਕੜ
Union Budget Session 2022 Live Updates: ਸੰਸਦ ਦਾ ਬਜਟ ਸੈਸ਼ਨ ਅੱਜ 31 ਜਨਵਰੀ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸਾਲ ਦਾ ਪਹਿਲਾ ਸੈਸ਼ਨ ਹੋਣ ਕਾਰਨ ਪਰੰਪਰਾ ਅਨੁਸਾਰ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਵੇਗੀ। ਕੋਰੋਨਾ ਦੇ ਲਗਾਤਾਰ ਵਧਦੇ ਖ਼ਤਰੇ ਵਿਚਕਾਰ ਸੰਸਦ ਦਾ ਇਹ ਬਜਟ ਸੈਸ਼ਨ ਕਈ ਪਾਬੰਦੀਆਂ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਇੱਥੋਂ ਤਕ ਕਿ ਪਹਿਲੇ 2 ਦਿਨਾਂ ਨੂੰ ਛੱਡ ਕੇ ਸੰਸਦ ਦੇ ਦੋਵੇਂ ਸਦਨਾਂ- ਲੋਕ ਸਭਾ ਤੇ ਰਾਜ ਸਭਾ ਨੂੰ ਦੋ ਸ਼ਿਫ਼ਟਾਂ ਵਿੱਚ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਚੋਣ ਮਾਹੌਲ 'ਚ ਸ਼ੁਰੂ ਹੋ ਰਿਹੈ ਇਸ ਸਾਲ ਦਾ ਪਹਿਲਾ ਸੈਸ਼ਨ
ਕੋਰੋਨਾ ਦੌਰ ਦੇ ਨਾਲ ਹੀ ਇਹ ਸੈਸ਼ਨ ਵੀ ਚੋਣ ਮਾਹੌਲ 'ਚ ਸ਼ੁਰੂ ਹੋਣ ਜਾ ਰਿਹਾ ਹੈ। ਇਸ ਲਈ 5 ਸੂਬਿਆਂ 'ਚ ਹੋ ਰਹੀਆਂ ਚੋਣਾਂ ਤੇ ਕਿਸਾਨ ਜੱਥੇਬੰਦੀਆਂ ਦੀ ਸਰਗਰਮੀ ਦਾ ਅਸਰ ਬਜਟ ਸੈਸ਼ਨ ਦੇ ਪਹਿਲੇ ਪੜਾਅ 'ਚ ਪੈਣਾ ਤੈਅ ਮੰਨਿਆ ਜਾ ਰਿਹਾ ਹੈ। ਪਾਰਲੀਮੈਂਟ ਸੈਸ਼ਨ ਤੋਂ ਠੀਕ ਪਹਿਲਾਂ ਪੈਗਾਸਸ ਸੌਦੇ ਨੂੰ ਲੈ ਕੇ ਇਕ ਵਿਦੇਸ਼ੀ ਅੰਗਰੇਜ਼ੀ ਅਖਬਾਰ ਵੱਲੋਂ ਕੀਤੇ ਗਏ ਖੁਲਾਸੇ ਦਾ ਅਸਰ ਸੰਸਦ ਦੀ ਕਾਰਵਾਈ 'ਤੇ ਸਾਫ਼ ਨਜ਼ਰ ਆਵੇਗਾ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਸੰਯੁਕਤ ਬੈਠਕ ਨੂੰ ਕਰਨਗੇ ਸੰਬੋਧਨ
ਅੱਜ ਪਹਿਲੇ ਦਿਨ 31 ਜਨਵਰੀ ਨੂੰ ਸਵੇਰੇ 11 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਦੇ ਸੰਬੋਧਨ ਤੋਂ ਅੱਧੇ ਘੰਟੇ ਬਾਅਦ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ। ਰਾਜ ਸਭਾ ਦੀ ਕਾਰਵਾਈ ਸੋਮਵਾਰ ਦੁਪਹਿਰ 2.30 ਵਜੇ ਸ਼ੁਰੂ ਹੋਵੇਗੀ। ਸਾਲ 2021-2022 ਦਾ ਆਰਥਿਕ ਸਰਵੇਖਣ ਸੋਮਵਾਰ ਨੂੰ ਹੀ ਸੰਸਦ ਦੇ ਦੋਹਾਂ ਸਦਨਾਂ 'ਚ ਪੇਸ਼ ਕੀਤਾ ਜਾਵੇਗਾ।
ਦੂਜੇ ਦਿਨ 1 ਫ਼ਰਵਰੀ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਲੋਕ ਸਭਾ 'ਚ ਬਜਟ ਪੇਸ਼ ਕਰਨਗੇ। ਲੋਕ ਸਭਾ 'ਚ ਵਿੱਤ ਮੰਤਰੀ ਦਾ ਬਜਟ ਭਾਸ਼ਣ ਖਤਮ ਹੋਣ ਤੋਂ 1 ਘੰਟੇ ਬਾਅਦ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਰਾਜ ਸਭਾ 'ਚ ਬਜਟ ਪੇਸ਼ ਕਰਨਗੇ।
- - - - - - - - - Advertisement - - - - - - - - -