ਪੜਚੋਲ ਕਰੋ
(Source: ECI/ABP News)
31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ, ਆਮ ਬਜਟ 1 ਫਰਵਰੀ ਨੂੰ ਕੀਤਾ ਜਾਵੇਗਾ ਪੇਸ਼
ਸਾਲ ਦੇ ਪਹਿਲੇ ਸੰਸਦ ਸੈਸ਼ਨ ਨੂੰ ਰਾਸ਼ਟਰਪਤੀ ਦੇ ਸੰਬੋਧਨ ਨਾਲ ਸ਼ੁਰੂ ਕੀਤਾ ਜਾਵੇਗਾ। ਉਸ ਦਿਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਇਜਲਾਸ ਨੂੰ ਸੰਬੋਧਿਤ ਕਰਨਗੇ ਅਤੇ ਸਰਕਾਰ ਦੀਆਂ ਭਵਿੱਖ ਦੀਆਂ ਯੋਜਨਾਵਾਂ ਪੇਸ਼ ਕਰਨਗੇ।
![31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ, ਆਮ ਬਜਟ 1 ਫਰਵਰੀ ਨੂੰ ਕੀਤਾ ਜਾਵੇਗਾ ਪੇਸ਼ budget session of parliament start from 31 January 31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ, ਆਮ ਬਜਟ 1 ਫਰਵਰੀ ਨੂੰ ਕੀਤਾ ਜਾਵੇਗਾ ਪੇਸ਼](https://static.abplive.com/wp-content/uploads/sites/5/2019/10/21132023/PARLIAMENT.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਕੀ ਤੁਹਾਨੂੰ ਅਗਲੇ ਸਾਲ ਆਮਦਨ ਟੈਕਸ 'ਚ ਕੁਝ ਰਿਆਇਤ ਮਿਲੇਗੀ ਜਾਂ ਨਹੀਂ? ਮਹਿੰਗਾਈ ਘਟੇਗੀ ਜਾਂ ਨਹੀਂ? ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਸਰਕਾਰ ਕੀ ਕਦਮ ਚੁੱਕੇਗੀ? ਇਹ ਸਾਰੇ ਪ੍ਰਸ਼ਨ ਅਜਿਹੇ ਹਨ ਜਿਨ੍ਹਾਂ ਦੇ ਜਵਾਬਾਂ ਦੀ ਉਡੀਕ ਦੇਸ਼ ਦੇ ਲੋਕ ਕਰ ਰਹੇ ਹਨ। ਤੁਸੀਂ ਇਨ੍ਹਾਂ ਸਵਾਲਾਂ ਦੇ ਜਵਾਬ 1 ਫਰਵਰੀ ਨੂੰ ਹਾਸਲ ਕਰ ਸਕਦੇ ਹੋ। ਉਸ ਦਿਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2020-21 ਲਈ ਮੋਦੀ ਸਰਕਾਰ ਦਾ ਆਮ ਬਜਟ ਪੇਸ਼ ਕਰੇਗੀ। 1 ਫਰਵਰੀ ਦਾ ਦਿਨ ਸ਼ਨੀਵਾਰ ਹੈ, ਪਰ ਸੂਤਰਾਂ ਮੁਤਾਬਕ ਆਮ ਬਜਟ ਉਸੇ ਦਿਨ ਪੇਸ਼ ਕੀਤਾ ਜਾਵੇਗਾ।
ਰੀਤ ਮੁਤਾਬਕ ਸਾਲ ਦੇ ਪਹਿਲੇ ਸੰਸਦ ਸੈਸ਼ਨ ਨੂੰ ਰਾਸ਼ਟਰਪਤੀ ਦੇ ਸੰਬੋਧਨ ਨਾਲ ਸ਼ੁਰੂ ਕੀਤਾ ਜਾਵੇਗਾ। ਉਸ ਦਿਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਇਜਲਾਸ ਨੂੰ ਸੰਬੋਧਿਤ ਕਰਨਗੇ ਅਤੇ ਸਰਕਾਰ ਦੀਆਂ ਭਵਿੱਖ ਦੀਆਂ ਯੋਜਨਾਵਾਂ ਪੇਸ਼ ਕਰਨਗੇ। ਸੂਤਰਾਂ ਦੇ ਅਨੁਸਾਰ, ਉਸੇ ਦਿਨ ਸਰਕਾਰ ਸੰਸਦ 'ਚ 2019-20 ਲਈ ਆਰਥਿਕ ਸਰਵੇਖਣ ਵੀ ਪੇਸ਼ ਕਰੇਗੀ। ਬਜਟ ਸੈਸ਼ਨ ਦੋ ਹਿੱਸਿਆਂ 'ਚ ਹੋਵੇਗਾ। ਪਹਿਲਾ ਸੀਜ਼ਨ 7 ਫਰਵਰੀ ਤੱਕ ਚੱਲਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਦੂਜਾ ਹਿੱਸਾ ਮਾਰਚ ਦੇ ਦੂਜੇ ਹਫਤੇ ਸ਼ੁਰੂ ਹੋਵੇਗਾ।
ਨਾਗਰਿਕਤਾ ਕਾਨੂੰਨ ਲਾਗੂ ਹੋਣ ਤੋਂ ਬਾਅਦ ਕਾਨੂੰਨ ਅਤੇ ਐਨਆਰਸੀ ਨੂੰ ਲੈ ਕੇ ਹੰਗਾਮਾ ਹੋਇਆ ਹੈ। ਕਾਂਗਰਸ ਨੇ ਇਸ ਨੂੰ ਵੱਡਾ ਮੁੱਦਾ ਬਣਾਇਆ ਹੈ। ਅਜਿਹੀ ਸਥਿਤੀ 'ਚ ਬਜਟ ਸੈਸ਼ਨ ਦੌਰਾਨ ਵੀ ਇਹ ਮੁੱਦਾ ਪ੍ਰਬਲ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ, ਆਮ ਬਜਟ ਅਤੇ ਆਰਥਿਕਤਾ ਨਾਲ ਜੁੜੇ ਮੁੱਦਿਆਂ 'ਤੇ ਗਰਮ ਬਹਿਸ ਹੋਣ ਦੀ ਸੰਭਾਵਨਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)