ਪੜਚੋਲ ਕਰੋ

ਹੁਣ ਪੰਜਾਬ ਦੀਆਂ ਸੜਕਾਂ ‘ਤੇ ਦੋੜਣਗੀਆਂ ਬੱਸਾਂ, 50% ਸਵਾਰੀਆਂ ਬੈਠਾਉਣ ਦਾ ਫੈਸਲਾ

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਵਿਸਥਾਰਤ ਦਿਸ਼ਾ ਨਿਰਦੇਸ਼ ਜਲਦੀ ਹੀ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਕੀਤੇ ਜਾਣਗੇ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਪਬਲਿਕ ਟਰਾਂਸਪੋਰਟ ‘ਤੇ ਲੱਗੀਆਂ ਪਾਬੰਦੀਆਂ ‘ਚ ਕੁਝ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਰਾਜ ਟਰਾਂਸਪੋਰਟ ਅੰਡਰਟੇਕਿੰਗ ਬੱਸਾਂ ਨੂੰ ਬੁੱਧਵਾਰ ਤੋਂ ਵੱਡੇ ਸ਼ਹਿਰਾਂ ਅਤੇ ਜਿ਼ਲ੍ਹਾਂ ਹੈਡਕੁਆਟਰਾਂ ਦਰਮਿਆਨ ਪੁਆਇੰਟ ਤੋਂ ਪੁਆਇੰਟ ਤੱਕ ਚੋਣਵੇਂ ਰੂਟਾਂ ‘ਤੇ ਚੱਲਣ ਦੀ ਇਜਾਜ਼ਤ ਦਿੱਤੀ ਜਾਏਗੀ ਅਤੇ ਇਨ੍ਹਾਂ ਬੱਸਾਂ ‘ਚ ਸਿਰਫ 50% ਯਾਤਰੀ ਸਫਰ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਬੱਸਾਂ ਸਿਰਫ ਬੱਸ ਸਟੈਂਡਾਂ ਤੋਂ ਚੱਲਣਗੀਆਂ, ਜਿੱਥੇ ਬੱਸਾਂ ਵਿੱਚ ਚੜ੍ਹਨ ਤੋਂ ਪਹਿਲਾਂ ਸਾਰੇ ਯਾਤਰੀਆਂ ਦੀ ਜਾਂਚ ਕੀਤੀ ਜਾਏਗੀ। ਇਸ ਦੇ ਨਾਲ ਹੀ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਇਹ ਯਕੀਨੀ ਬਣਾਏਗਾ ਕਿ ਬੱਸਾਂ ਜਾਂ ਹੋਰ ਟ੍ਰਾਂਸਪੋਰਟ ਚਲਾਉਣ ਸਮੇਂ ਕੋਵਿਡ-19 ਸਬੰਧੀ ਸਿਹਤ ਅਤੇ ਸਫਾਈ ਸਾਵਧਾਨੀਆਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਪਬਲਿਕ ਟ੍ਰਾਂਸਪੋਰਟ ‘ਚ ਸਫਰ ਦੌਰਾਨ ਸਾਰੇ ਯਾਤਰੀਆਂ ਵਲੋਂ ਸਮਾਜਿਕ ਦੂਰੀ ਕਾਇਮ ਰੱਖੀ ਜਾਵੇ, ਮਾਸਕ ਪਹਿਨ ਜਾਣ ਅਤੇ ਸਾਰੇ ਯਾਰਤੀਆਂ ਦੇ ਹੱਥ ਡਰਾਈਵਰਾਂ ਦੁਆਰਾ ਦਿੱਤੇ ਸੈਨੀਟਾਈਜ਼ਰ ਨਾਲ ਹੱਥ ਸਾਫ ਕੀਤੇ ਜਾਣ। ਹੁਣ ਪੰਜਾਬ ਦੀਆਂ ਸੜਕਾਂ ‘ਤੇ ਦੋੜਣਗੀਆਂ ਬੱਸਾਂ, 50% ਸਵਾਰੀਆਂ ਬੈਠਾਉਣ ਦਾ ਫੈਸਲਾ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਢਿੱਲ ਪੰਜਾਬ ਸੂਬੇ ਵਿੱਚ ਲਾਗੂ ਹੈ ਅਤੇ ਨਾਲ ਹੀ ਕੰਟੇਨਮੈਂਟ ਜ਼ੋਨਾਂ ਵਿੱਚ ਅਜੇ ਬੱਸਾਂ ਨਹੀਂ ਚਲਣਗੀਆਂ। ਰਜ਼ੀਆ ਸੁਲਤਾਨਾ ਨੇ ਕਿਹਾ ਕਿ ਟੈਕਸੀ, 4 ਪਹੀਆ ਵਾਹਨ ਚਾਲਕਾਂ ਅਤੇ ਕੈਬ ਐਗਰੀਗੇਟਰਾਂ ਲਈ ਨਵੀਆਂ ਪਾਬੰਦੀਆਂ ਲਾਗੂ ਹਨ, ਹੁਣ ਵਿਅਕਤੀਆਂ ਦੀ ਗਿਣਤੀ ਇੱਕ ਡਰਾਈਵਰ ਅਤੇ ਦੋ ਯਾਤਰੀਆਂ ਤੱਕ ਸੀਮਿਤ ਹੋਵੇਗੀ। ਇਸੇ ਤਰ੍ਹਾਂ ਰਿਕਸ਼ਾ ਅਤੇ ਆਟੋ ਰਿਕਸ਼ਾ ਲਈ ਗਿਣਤੀ ਇੱਕ ਡਰਾਈਵਰ ਅਤੇ 2 ਯਾਤਰੀਆਂ ਤੱਕ ਸੀਮਿਤ ਰਹੇਗੀ। ਇਸੇ ਤਰ੍ਹਾਂ ਦੋ ਪਹੀਆ ਵਾਹਨ ਅਤੇ ਸਾਈਕਲਾਂ ਲਈ ਇਹ ਗਿਣਤੀ ਇੱਕ ਰਾਈਡਰ ਜਾਂ ਪਤਨੀ ਅਤੇ ਪਤੀ ਜਾਂ ਇੱਕ ਨਾਬਾਲਿਗ ਬੱਚੇ ਦੇ ਨਾਲ ਰਾਈਡਰ ਤੱਕ ਸੀਮਿਤ ਹੋਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget