ਪੜਚੋਲ ਕਰੋ
Advertisement
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਨੂੰ ਵੀ ਕੋਰੋਨਾਵਾਇਰਸ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਵੀ ਕੋਰੋਨਾਵਾਇਰਸ ਤੋਂ ਪੀੜਤ ਪਾਈ ਗਈ ਹੈ। ਉਹ ਕੁਝ ਦਿਨ ਪਹਿਲਾਂ ਬ੍ਰਿਟੇਨ ਤੋਂ ਵਾਪਸ ਆਈ ਸੀ। ਪ੍ਰਧਾਨ ਮੰਤਰੀ ਜਸਟਿਨ ਕੋਰੋਨਾ ਕਰਕੇ ਆਪਣੀ ਪਤਨੀ ਤੋਂ ਵੱਖ ਰਹਿ ਰਹੇ ਸੀ।
ਟੋਰਾਂਟੋ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਕੋਰੋਨਵਾਇਰਸ ਤੋਂ ਸੰਕਰਮਿਤ ਪਾਈ ਗਈ ਹੈ। ਕੈਨੇਡੀਅਨ ਸਿਹਤ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਜਸਟਿਨ, ਸੋਫ਼ੀ ਦੇ ਨਾਲ ਆਈਸੋਲੇਸ਼ਨ 'ਚ ਵੀ ਰਹਿਣਗੇ। ਉਹ ਘਰੋਂ ਸਰਕਾਰੀ ਕੰਮ ਸੰਭਾਲੇਣਗੇ। ਸੋਫ਼ੀ ਮੰਗਲਵਾਰ ਨੂੰ ਲੰਡਨ ਤੋਂ ਵਾਪਸ ਪਰਤੀ। ਉਦੋਂ ਤੋਂ ਉਹ ਬਿਮਾਰ ਚੱਲ ਰਹੀ ਸੀ। ਉਸ ਦੀ ਟੈਸਟ ਰਿਪੋਰਟ ਪੌਜ਼ਟਿਵ ਆਈ।
ਸੋਫੀ ਦੀ ਹਾਲਤ ਹੁਣ ਬਿਹਤਰ:
ਪ੍ਰਧਾਨ ਮੰਤਰੀ ਦਫਤਰ ਨੇ ਵੀ ਇੱਕ ਬਿਆਨ ਜਾਰੀ ਕਰਦੇ ਕਿਹਾ, “ਪ੍ਰਧਾਨ ਮੰਤਰੀ ਤੰਦਰੁਸਤ ਹਨ। ਉਨ੍ਹਾਂ ਵਿੱਚ ਕਿਸੇ ਬਿਮਾਰੀ ਦੇ ਕੋਈ ਲੱਛਣ ਨਹੀਂ ਮਿਲੇ ਹਨ। ਡਾਕਟਰਾਂ ਨੇ ਉਨ੍ਹਾਂ ਨੂੰ 14 ਦਿਨਾਂ ਤੱਕ ਆਈਸੋਲੇਸ਼ਨ 'ਚ ਰਹਿਣ ਦੀ ਸਲਾਹ ਦਿੱਤੀ ਹੈ।”
" ਸੋਫ਼ੀ ਦੀ ਹਾਲਤ ਹੁਣ ਪਹਿਲਾਂ ਨਾਲੋਂ ਬਿਹਤਰ ਹੈ। ਉਨ੍ਹਾਂ ਨੂੰ ਜ਼ਰੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਡਾਕਟਰ ਉਸ ਦੀ ਸਿਹਤ ‘ਤੇ ਨਜ਼ਰ ਰੱਖ ਰਹੇ ਹਨ। "
-ਕੈਨੇਡੀਅਨ ਸਰਕਾਰ
ਵੀਰਵਾਰ ਨੂੰ ਕਨੇਡਾ ਵਿੱਚ 35 ਨਵੇਂ ਕੇਸਾਂ ਦੀ ਪੁਸ਼ਟੀ ਹੋਣ ਨਾਲ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 138 ਹੋ ਗਈ ਹੈ।
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement