ਪੜਚੋਲ ਕਰੋ
Advertisement
ਕੋਰੋਨਾਵਾਇਰਸ ਦੇ ਖੌਫ ਕਰਕੇ ਪੰਜਾਬ ਦੀਆਂ ਜੇਲ੍ਹਾਂ ‘ਚ ਮੁਲਾਕਾਤਾਂ ਤੇ ਪੇਸ਼ੀਆਂ ਰੱਦ
ਪੰਜਾਬ ਦੀਆਂ 24 ਜੇਲ੍ਹਾਂ ‘ਚ ਮੁਲਾਕਾਤ ਤੇ ਪੇਸ਼ੀਆ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਹੁਣ ਕੈਦੀਆਂ ਦੀਆਂ ਪੇਸ਼ੀਆਂ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਚੰਡੀਗੜ੍ਹ: ਪੰਜਾਬ ਦੀਆਂ 24 ਜੇਲ੍ਹਾਂ ‘ਚ ਮੁਲਾਕਾਤ ਤੇ ਪੇਸ਼ੀਆ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਹੁਣ ਕੈਦੀਆਂ ਦੀਆਂ ਪੇਸ਼ੀਆਂ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹਾਂ ਅੰਦਰ ਕੈਦੀਆਂ ਲਈ ਕੋਰੋਨਾਵਾਇਰਸ ਜਾਗਰੂਕ ਕੈਂਪ ਵੀ ਲਾਇਆ ਗਿਆ ਹੈ ਜਿਸ ‘ਚ ਕੈਦੀਆਂ ਨੂੰ ਇਸ ਦੀ ਮਹੱਤਵਪੂਰਨ ਜਾਣਕਾਰੀ ਵੀ ਦਿੱਤੀ ਗਈ। ਕੈਦੀਆਂ ਨੂੰ ਪਰਿਵਾਰ ਨਾਲ ਗੱਲਬਾਤ ਕਰਨ ਲਈ ਜੇਲ੍ਹ ਅੰਦਰ 7 ਪੀਸੀਓ ਬੂਥਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਕੋਰੋਨਾਵਾਇਰਸ ਦੇ ਚਲਦਿਆਂ ਕੈਦੀਆਂ ਦੀ ਜਾਂਚ ਲਈ ਇੱਕ ਮੈਡੀਕਲ ਟੀਮ ਦਾ ਵੀ ਗਠਨ ਕੀਤਾ ਗਿਆ ਹੈ।
ਨਾਭਾ ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾਵਾਰਿਸ ਦੇ ਪ੍ਰਭਾਵ ਨੂੰ ਦੇਖਦਿਆਂ ਹੋਇਆਂ ਜੇਲ੍ਹਾਂ ਵਿੱਚ ਮੁਲਾਕਾਤ ਤੇ ਪੇਸ਼ੀਆਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਕ੍ਰਿਕਟ
ਵਿਸ਼ਵ
ਪੰਜਾਬ
Advertisement