ਚੰਡੀਗੜ੍ਹ: ਪੰਜਾਬ ਦੀਆਂ 24 ਜੇਲ੍ਹਾਂ ‘ਚ ਮੁਲਾਕਾਤ ਤੇ ਪੇਸ਼ੀਆ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਹੁਣ ਕੈਦੀਆਂ ਦੀਆਂ ਪੇਸ਼ੀਆਂ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।



ਨਾਭਾ ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾਵਾਰਿਸ ਦੇ ਪ੍ਰਭਾਵ ਨੂੰ ਦੇਖਦਿਆਂ ਹੋਇਆਂ ਜੇਲ੍ਹਾਂ ਵਿੱਚ ਮੁਲਾਕਾਤ ਤੇ ਪੇਸ਼ੀਆਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।



ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹਾਂ ਅੰਦਰ ਕੈਦੀਆਂ ਲਈ ਕੋਰੋਨਾਵਾਇਰਸ ਜਾਗਰੂਕ ਕੈਂਪ ਵੀ ਲਾਇਆ ਗਿਆ ਹੈ ਜਿਸ ‘ਚ ਕੈਦੀਆਂ ਨੂੰ ਇਸ ਦੀ ਮਹੱਤਵਪੂਰਨ ਜਾਣਕਾਰੀ ਵੀ ਦਿੱਤੀ ਗਈ। ਕੈਦੀਆਂ ਨੂੰ ਪਰਿਵਾਰ ਨਾਲ ਗੱਲਬਾਤ ਕਰਨ ਲਈ ਜੇਲ੍ਹ ਅੰਦਰ 7 ਪੀਸੀਓ ਬੂਥਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਕੋਰੋਨਾਵਾਇਰਸ ਦੇ ਚਲਦਿਆਂ ਕੈਦੀਆਂ ਦੀ ਜਾਂਚ ਲਈ ਇੱਕ ਮੈਡੀਕਲ ਟੀਮ ਦਾ ਵੀ ਗਠਨ ਕੀਤਾ ਗਿਆ ਹੈ।