ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਵੱਲੋਂ ਵੈਕਸੀਨ ਘਪਲੇ ਦੇ ਮੁੱਦੇ 'ਤੇ ਪੰਜਾਬ ਦੇ ਸਿਹਤ ਮੰਤਰੀ ਦੇ ਘਰ ਦਾ ਘਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਅਕਾਲੀ ਵਰਕਰਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ।

ਦੱਸ ਦਈਏ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਵੇਚਣ ਵਾਲੇ ਮੁੱਦੇ ਤੇ ਕਾਂਗਰਸ ਸਰਕਾਰ ਬੁਰ੍ਹੀ ਤਰ੍ਹਾਂ ਘਿਰ ਗਈ ਹੈ। ਭਾਵੇਂ ਕੈਪਟਨ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈ ਲਈ ਹੈ ਪਰ ਵਿਰੋਧੀ ਧਿਰਾਂ ਸਰਕਾਰ ਨੂੰ ਘੇਰ ਰਹੀਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਕਸ਼ਨ ਕੀਤਾ ਗਿਆ ਜਦੋਂਕਿ ਐਤਵਾਰ ਨੂੰ ਆਮ ਆਦਮੀ ਪਾਰਟੀ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੁਹਾਲੀ ਰਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ।

ਜਾਬ ਸਰਕਾਰ ਨੇ Covaxin ਦੀਆਂ 80,000 ਖੁਰਾਕਾਂ 400 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਖਰੀਦੀ ਸੀ ਤੇ ਪ੍ਰਾਈਵੇਟ ਹਸਪਤਾਲ ਨੂੰ ਇਹ ਖੁਰਾਕ 1060 ਰੁਪਏ ਪ੍ਰਤੀ ਖੁਰਾਕ ਵੇਚੀ ਗਈ।ਪ੍ਰਾਈਵੇਟ ਹਸਪਤਾਲਾਂ ਨੇ ਆਮ ਲੋਕਾਂ ਨੂੰ ਇਹ ਕੋਰੋਨਾ ਟੀਕਾ 1560 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਲਾਇਆ।

ਜਦੋਂ ਇਹ ਗੱਲ ਸਾਹਮਣੇ ਆਈ ਤਾਂ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰ ਲਿਆ ਤੇ ਮੁਨਾਫਾਖੋਰੀ ਦੇ ਇਲਜ਼ਾਮ ਵੀ ਲਾਏ।ਦਬਾਅ ਵਿੱਚ ਪੰਜਾਬ ਸਰਕਾਰ ਨੂੰ ਆਪਣਾ ਇਹ ਫੈਸਲਾ ਵਾਪਸ ਲੈਣਾ ਪਿਆ ਤੇ ਉਸ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀਆਂ ਸਾਰੀਆਂ ਖੁਰਾਕਾਂ ਜੋ ਇਸਤਮਾਲ ਨਹੀਂ ਹੋਈਆਂ ਵਾਪਸ ਮੰਗਵਾ ਲਈਆਂ।

ਸਿਹਤ ਮੰਤਰੀ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ, "ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਗਏ 42000 ਕੋਰੋਨਾ ਟੀਕੇ ਵਾਪਸ ਲੈ ਲਏ ਹਨ। ਮੁੱਖ ਮੰਤਰੀ ਨੇ ਤੁਰੰਤ ਇਸ ਘਟਨਾ ਤੇ ਇਹ ਫੈਸਲਾ ਕੀਤਾ ਹੈ ਜਿਨ੍ਹਾਂ ਨੇ ਟੀਕੇ ਦੀ ਵਾਧੂ ਕੀਮਤ ਅਦਾ ਕੀਤੀ ਹੈ, ਉਨ੍ਹਾਂ ਨੂੰ ਸਰਕਾਰ ਵੱਲੋਂ ਪੈਸੇ ਰਿਫੰਡ ਵੀ ਕੀਤੇ ਜਾਣਗੇ।"


 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904