ਪੜਚੋਲ ਕਰੋ
Advertisement
ਰਾਜਪੁਰਾ ਦੀ ਫੈਕਟਰੀ 'ਚ ਨਾਜਾਇਜ਼ ਸ਼ਰਾਬ 'ਤੇ ਘਿਰੀ ਕੈਪਟਨ ਸਰਕਾਰ, 'ਆਪ' ਨੇ ਸਬੂਤ ਵਿਖਾ ਕੈਪਟਨ ਨਾਲ ਜੋੜੇ ਤਾਰ
ਬੀਤੀ ਰਾਤ ਰਾਜਪੁਰਾ 'ਚ ਇੱਕ ਫੈਕਟਰੀ 'ਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਜਿਸ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। 'ਆਪ' ਨੇ ਇਨ੍ਹਾਂ ਨਸ਼ਾ ਤਸਕਰਾਂ ਦੇ ਕੈਪਟਨ ਨਾਲ ਸਬੰਧ ਦੱਸੇ ਹਨ।
ਚੰਡੀਗੜ੍ਹ: ਬੀਤੀ ਰਾਤ ਰਾਜਪੁਰਾ 'ਚ ਇੱਕ ਫੈਕਟਰੀ 'ਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਜਿਸ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। 'ਆਪ' ਨੇ ਇਨ੍ਹਾਂ ਨਸ਼ਾ ਤਸਕਰਾਂ ਦੇ ਕੈਪਟਨ ਨਾਲ ਸਬੰਧ ਦੱਸੇ ਹਨ।
ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਤੇ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਬੀਤੇ ਰਾਤ ਰਾਜਪੁਰਾ ਤੋਂ ਫਿਰ ਇੱਕ ਨਕਲੀ ਸ਼ਰਾਬ ਦੀ ਫੈਕਟਰੀ ਫੜੀ ਗਈ ਹੈ, ਇਸ ਦੇ ਮੁਲਜ਼ਮ ਦੀਪੇਸ਼ ਕੁਮਾਰ ਗਰੋਵਰ ਤੇ ਕਾਰਜ ਸਿੰਘ ਗ੍ਰਿਫਤਾਰ ਕੀਤੇ ਗਏ ਹਨ। ਇਹ ਦੋਵੇਂ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ, ਘਨੌਰ ਦੇ ਵਿਧਾਇਕ ਮਦਨ ਲਾਲ ਤੇ ਕੈਪਟਨ ਦੀ ਪਤਨੀ ਤੇ ਸਾਂਸਦ ਪ੍ਰਨੀਤ ਕੌਰ ਦੇ ਨਜ਼ਦੀਕੀ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਨਸ਼ਾ ਖਤਮ ਕਰਨ ਦੀ ਗੱਲ ਕਹੀ ਸੀ, ਪਰ ਹੁਣ ਨਸ਼ਾ ਤਸਕਰਾਂ ਦੇ ਸੁਰੱਖਿਆ ਕਰ ਰਹੇ ਹਨ। ਲੌਕਡਾਊਨ ਦੌਰਾਨ ਜਦੋਂ ਸਰਕਾਰ ਤੋਂ ਪੁੱਛੇ ਬਿਨਾਂ ਪਰਿੰਦਾ ਨਹੀਂ ਹਿੱਲਦਾ ਸੀ ਤਾਂ ਉਸ ਸਮੇਂ ਵੀ ਰਾਜਪੁਰਾ ਤੋਂ ਨਕਲੀ ਸ਼ਰਾਬ ਦੀਆਂ ਫੈਕਟਰੀਆ ਫੜੀਆਂ ਗਈਆਂ ਸੀ। ਇਸ 'ਚ ਵੀ ਦੀਪੇਸ਼ ਗਰੋਵਰ ਦਾ ਨਾਮ ਆਇਆ ਸੀ ਜੋ ਹੁਣ ਕੁਝ ਸਮਾਂ ਪਹਿਲਾਂ ਹੀ ਜ਼ਮਾਨਤ 'ਤੇ ਆਇਆ ਹੈ।
ਕਿਸਾਨਾਂ ਦਾ ਐਲਾਨ! ਕਾਨੂੰਨ ਵਾਪਸ ਲੈਣੇ ਹੀ ਪੈਣੇ, ਜੇ ਸਰਕਾਰ ਜ਼ਿੱਦੀ ਤਾਂ ਅਸੀਂ ਵੀ ਨਹੀਂ ਘੱਟ
ਸਰਕਾਰ ਨੇ ਆਪਣੇ ਨਜ਼ਦੀਕੀ ਪ੍ਰਤੀ ਵਫ਼ਾਦਾਰੀ ਨਿਭਾਉਂਦੇ ਹੋਏ ਕੋਈ ਸਖਤ ਕਾਰਵਾਈ ਨਾ ਕੀਤੀ। ਸ਼ਰਾਬ ਤਸਕਰੀ ਦੇ ਮਾਮਲੇ 'ਚ ਫੜੇ ਜਾਣ ਤੋਂ ਬਾਅਦ ਵੀ ਰਾਜਪੁਰਾ ਦੇ ਵਿਧਾਇਕ ਹਰਦਿਆਲ ਕੰਬੋਜ ਦੇ ਬੇਟੇ ਨਿਰਭੈ ਕੰਬੋਜ ਮਿਲਟੀ ਦੀਆਂ ਦੀਪੇਸ਼ ਕੁਮਾਰ ਗਰੋਵਰ ਨਾਲ ਕਿਸਾਨਾਂ ਦੇ ਧਰਨੇ 'ਚ ਜਾਂਦੇ ਦੀਆਂ ਫੋਟੋ ਸਾਹਮਣੇ ਆਈਆਂ ਹਨ।
ਮੋਦੀ ਸਰਕਾਰ ਨੇ ਲਿਆ ਵੱਡਾ ਫੈਸਲਾ, ਨਵੀਂ ਯੋਜਨਾ ਨੂੰ ਦਿੱਤੀ ਮਨਜ਼ੂਰੀ, 22,810 ਕਰੋੜ ਤੋਂ ਵੱਧ ਹੋਣਗੇ ਖਰਚ
ਮੀਤ ਹੇਅਰ ਨੇ ਕਾਂਗਰਸੀ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸੰਧੂ ਨਾਲ ਫੜ੍ਹੇ ਗਏ ਮੁਲਜ਼ਮਾਂ ਦੀਆਂ ਫੋਟੋ ਦਿਖਾਉਂਦੇ ਹੋਏ ਕਿਹਾ ਕਿ ਕਾਂਗਰਸ ਦੇ ਹੇਠਲੇ ਆਗੂਆਂ ਤੋਂ ਲੈ ਕੇ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਸ਼ਰਾਬ ਤਸਕਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਨੇ ਪਹਿਲਾਂ ਰਾਜਪੁਰਾਂ 'ਚ ਫੜ੍ਹੀਆਂ ਸ਼ਰਾਬ ਫੈਕਟਰੀਆਂ ਤੋਂ ਬਾਅਦ ਪੰਜਾਬ 'ਚ ਸਖਤੀ ਵਰਤੀ ਹੁੰਦੀ ਤਾਂ ਮਾਝੇ 'ਚ ਜ਼ਹਿਰੀਲੀ ਸ਼ਰਾਬ ਨਾਲ ਸੈਂਕੜੇ ਤੋਂ ਵੱਧ ਮੌਤਾਂ ਨਾ ਹੋਈਆਂ ਹੁੰਦੀਆਂ।
ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਜੇਕਰ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਸ਼ਹਿ ਦੇਣ ਵਾਲੇ ਕਾਂਗਰਸੀ ਵਿਧਾਇਕਾਂ ਅਤੇ ਆਪਣੇ ਓਐਸਡੀਆਂ ਉਤੇ ਕਾਰਵਾਈ ਕਰਨ ਦੀ ਹਿੰਮਤ ਨਹੀਂ ਰੱਖਦੇ ਤਾਂ ਜ਼ਮੀਰ ਦੀ ਆਵਾਜ਼ ਸੁਣਕੇ ਮੁੱਖ ਮੰਤਰੀ ਦੇ ਔਹਦੇ ਤੋਂ ਅਸਤੀਫਾ ਦੇਣ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਸਿਹਤ
ਦੇਸ਼
ਪੰਜਾਬ
Advertisement