ਅਮਿਤ ਸ਼ਾਹ ਨੂੰ ਮਿਲਣ ਲਈ ਪਹੁੰਚੇ ਕੈਪਟਨ ਅਮਰਿੰਦਰ, ਕੀ ਬੀਜੇਪੀ 'ਚ ਹੋਣਗੇ ਸ਼ਾਮਿਲ?
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਮਿਲਣ ਲਈ ਪਹੁੰਚੇ ਹਨ।
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਮਿਲਣ ਲਈ ਪਹੁੰਚੇ ਹਨ। ਪੰਜਾਬ ਕਾਂਗਰਸ ਵਿੱਚ ਚੱਲ ਰਹੇ ਸਿਆਸੀ ਹੰਗਾਮੇ ਦੇ ਵਿਚਕਾਰ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।
ਦੱਸ ਦੇਈਏ ਕਿ ਅਮਰਿੰਦਰ ਸਿੰਘ ਕੱਲ ਯਾਨੀ ਮੰਗਲਵਾਰ ਨੂੰ ਦਿੱਲੀ ਪਹੁੰਚੇ ਸਨ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਇੱਥੇ ਕਿਸੇ ਨੇਤਾ ਨੂੰ ਮਿਲਣਗੇ, ਤਾਂ ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ। ਸਿਆਸੀ ਮੀਟਿੰਗਾਂ ਦੀਆਂ ਅਟਕਲਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ, “ਮੈਂ ਕਿਸੇ ਨੇਤਾ ਨੂੰ ਨਹੀਂ ਮਿਲਾਂਗਾ। ਇੱਥੋਂ ਮੈਂ ਘਰ (ਕਪੂਰਥਲਾ ਹਊਸ) ਜਾਵਾਂਗਾ। ਮੈਂ ਸਮਾਨ ਇਕੱਠਾ ਕਰਾਂਗਾ ਅਤੇ ਵਾਪਸ ਪੰਜਾਬ ਜਾਵਾਂਗਾ।”
ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਨੇਤਾਵਾਂ ਦੀ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਕਾਂਗਰਸ ਵਿੱਚ ਸਿਆਸੀ ਹੰਗਾਮਾ ਹੈ। ਪਾਰਟੀ ਦੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕੁਝ ਘੰਟਿਆਂ ਦੇ ਅੰਦਰ, ਪੰਜਾਬ ਕਾਂਗਰਸ ਦੇ ਬਹੁਤ ਸਾਰੇ ਨੇਤਾਵਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















