ਪੜਚੋਲ ਕਰੋ

ਕੈਪਟਨ ਅਮਰਿੰਦਰ ਨੇ ਉਠਾਇਆ ਇੰਗਲੈਂਡ ਤੋਂ ਸ਼ਹੀਦ ਊਧਮ ਸਿੰਘ ਦੀ ਪਿਸਤੌਲ ਤੇ ਡਾਇਰੀ ਮੰਗਵਾਉਣ ਦਾ ਮੁੱਦਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਸ਼ਹੀਦ ਊਧਮ ਸਿੰਘ ਦੀ ਪਿਸਤੌਲ ਤੇ ਡਾਇਰੀ ਇੰਗਲੈਂਡ ਤੋਂ ਵਾਪਸ ਲਿਆਉਣ ਦਾ ਮੁੱਦਾ ਉਠਾਏਗੀ।

ਸੁਨਾਮ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਸ਼ਹੀਦ ਊਧਮ ਸਿੰਘ ਦੀ ਪਿਸਤੌਲ ਤੇ ਡਾਇਰੀ ਇੰਗਲੈਂਡ ਤੋਂ ਵਾਪਸ ਲਿਆਉਣ ਦਾ ਮੁੱਦਾ ਉਠਾਏਗੀ।
 
ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਵਸ ਮੌਕੇ ਮੁੱਖ ਮੰਤਰੀ ਨੇ ਇਲੈਕਟ੍ਰੌਨਿਕ ਤੇ ਪ੍ਰਿੰਟ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਕਿ ਸਾਡੇ ਇਸ ਮਹਾਨ ਸ਼ਹੀਦ ਦੀਆਂ ਅਸਥੀਆਂ ਬਹੁਤ ਜ਼ਿਆਦਾ ਕੋਸ਼ਿਸ਼ਾਂ ਤੋਂ ਬਾਅਦ 40 ਸਾਲਾਂ ਬਾਅਦ ਭਾਰਤ ਪਰਤੀਆਂ ਸਨ। ਉਨ੍ਹਾਂ ਕਿਹਾ ਕਿ ਇਸ ਵੇਲੇ ਸ਼ਹੀਦ ਊਧਮ ਸਿੰਘ ਦਾ ਪਿਸਤੌਲ ਸਕੌਟਲੈਂਡ ’ਚ ਪਿਆ ਹੈ, ਜਿਸ ਨਾਲ ਉਨ੍ਹਾਂ ਪੰਜਾਬ ਦੇ ਤਤਕਾਲੀਨ ਲੈਫ਼ਟੀਨੈਂਟ ਗਵਰਨਰ ਮਾਈਕਲ ਓ’ਡਵਾਇਰ ਨੂੰ ਮਾਰਿਆ ਸੀ। ਇੰਝ ਹੀ ਉਨ੍ਹਾਂ ਦੀ ਡਾਇਰੀ ਵੀ ਇੰਗਲੈਂਡ ’ਚ ਕਿਤੇ ਪਈ ਹੈ।
 
ਕੈਪਟਨ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਤੁਰੰਤ ਬ੍ਰਿਟਿਸ਼ ਹਾਈ ਕਮਿਸ਼ਨ ਕੋਲ ਉਠਾਉਣਾ ਚਾਹੀਦਾ ਹੈ, ਤਾਂਹੀਓਂ ਦੇਸ਼ ਦੇ ਮਹਾਨ ਸ਼ਹੀਦ ਦੀਆਂ ਕੀਮਤੀ ਵਸਤਾਂ ਵਾਪਸ ਮਿਲ ਸਕਣਗੀਆਂ।
 
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੱਲ੍ਹਿਆਂਵਾਲਾ ਬਾਗ਼, ਹੁਸੈਨੀਵਾਲਾ ਤੇ ਨਵੀਂ ਬਣੀ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਵਰਗੇ ਕਈ ਸਮਾਰਕ ਹਨ ਅਤੇ ਛੇਤੀ ਹੀ ਆਜ਼ਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਹੋਰ ਵੀ ਕਈ ਸ਼ਹੀਦਾਂ ਤੇ ਨਾਇਕਾਂ ਲਈ ਵੀ ਯਾਦਗਾਰ ਉਸਾਰੀ ਜਾਵੇਗੀ। ਇਹ ਸਾਡੀ ਮਿੱਟੀ ਦੇ ਸਪੂਤਾਂ ਨੂੰ ਸਾਡੀ ਸ਼ਰਧਾਂਜਲੀ ਹੋਵੇਗੀ। ਇਹ ਯਾਦਗਾਰ ਖ਼ਾਸ ਕਰ ਕੇ ਉਨ੍ਹਾਂ ਨਾਇਕਾਂ ਨੂੰ ਸਮਰਪਿਤ ਹੋਵੇਗੀ, ਜਿਨ੍ਹਾਂ ਨੂੰ ਬ੍ਰਿਟਿਸ਼ ਹਕੂਮਤ ਦੌਰਾਨ ‘ਕਾਲ਼ੇ ਪਾਣੀ’ ਦੀ ਸਜ਼ਾ ਹੋਈ ਸੀ।
 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਰਕ ਸਾਨੂੰ ਸਦਾ ਸਾਡੀ ਸ਼ਾਨਦਾਰ ਵਿਰਾਸਤ ਦੀ ਯਾਦ ਦਿਵਾਉਂਦੀਆਂ ਹਨ ਤੇ ਨੌਜਵਾਨਾਂ ਵਿੱਚ ਦੇਸ਼ਭਗਤੀ ਦੀ ਭਾਵਨਾ ਭਰਦੀਆਂ ਹਨ। ਮੁੱਖ ਮੰਤਰੀ ਨੇ ਕੱਲ੍ਹ ਸੰਗਰੂਰ ਜ਼ਿਲ੍ਹੇ ਦੇ ਸੁਨਾਮ ’ਚ ਸ਼ਹੀਦ ਊਧਮ ਸਿੰਘ ਯਾਦਗਾਰ ਰਾਸ਼ਟਰ ਨੂੰ ਸਮਰਪਿਤ ਕੀਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget