ਚੰਡੀਗੜ੍ਹ: ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ "ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਹੈ!"
ਸੂਬਾ ਸਰਕਾਰ ਨੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਹੈ। ਹਾਲਾਂਕਿ ਪ੍ਰਸ਼ਾਂਤ ਕਿਸ਼ੋਰ ਦੀ ਤਨਖਾਹ ਇਕ ਰੁਪਏ ਹੋਵੇਗੀ। ਪ੍ਰਸ਼ਾਂਤ ਨੂੰ ਕੈਬਨਿਟ ਮੰਤਰੀ ਦੇ ਦਰਜੇ 'ਤੇ ਸਾਰੀਆਂ ਸਹੂਲਤਾਵਾਂ ਮਿਲਣਗੀਆਂ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਰਣਨੀਤੀ ਤਿਆਰ ਕਰਨ ਵਿੱਚ ਸਹਾਇਤਾ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਇਸ ਮੁੱਦੇ ‘ਤੇ ਗੱਲਬਾਤ ਕੀਤੀ ਸੀ। ਫੈਸਲਾ ਉਨ੍ਹਾਂ 'ਤੇ ਛੱਡ ਦਿੱਤਾ ਗਿਆ ਸੀ। ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ 'ਚ ਸਹਾਇਤਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ।