Breaking News LIVE: ਕੈਪਟਨ ਅਮਰਿੰਦਰ ਬਣਾਉਣਗੇ ਨਵੀਂ ਪਾਰਟੀ, ਕੁਝ ਸਮੇਂ ਬਾਅਦ ਹੋਏਗਾ ਐਲਾਨ

Punjab Breaking News, 27 October 2021 LIVE Updates:ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵੀਂ ਪਾਰਟੀ ਦਾ ਐਲਾਨ ਕੁਝ ਸਮੇਂ ਬਾਅਦ ਹੋਏਗਾ।

abp sanjha Last Updated: 27 Oct 2021 11:38 AM
ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ

ਕੈਪਟਨ ਨੇ ਨਵੀਂ ਪਾਰਟੀ ਬਣਾਉਣ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ 'ਤੇ ਕੰਮ ਚੱਲ ਰਿਹਾ ਹੈ। ਨਵੀਂ ਪਾਰਟੀ ਦਾ ਅਜੇ ਨਾਂ ਤੈਅ ਨਹੀਂ ਹੋਇਆ।

ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ

ਕੈਪਟਨ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੂੰ ਬੀਐਸਐਫ ਦੀ ਮਦਦ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।
 

ਬੀਐਸਐਫ ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ


ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀਐਸਐਫ ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸੂਬੇ ਦੇ ਸੰਘੀ ਢਾਂਚੇ ਨੂੰ ਕੋਈ ਢਾਹ ਨਹੀਂ ਲੱਗ ਰਹੀ ਤੇ ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ ਹੈ।

ਪੰਜਾਬ ਦੀ ਸੁਰੱਖਿਆ ਮੇਰੇ ਲਈ ਸਭ ਤੋਂ ਅਹਿਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸਭ ਤੋਂ ਅਹਿਮ ਹੈ। 

ਝੂਠੇ ਇਲਜ਼ਾਮ ਲਗਾਏ ਜਾ ਰਹੇ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਗਲਤ ਪ੍ਰਚਾਰ ਕੀਤਾ ਗਿਆ ਹੈ।

ਰਿਪੋਰਟ ਕਾਰਡ ਪੇਸ਼

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦਿਆਂ ਵਿੱਚ 92 ਫ਼ੀਸਦ ਪੂਰੇ ਹੋਏ ਸੀ। ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਕੈਪਟਨ ਪੇਸ਼ ਕਰ ਰਹੇ ਹਨ।


 

92 ਫੀਸਦੀ ਵਾਅਦੇ ਪੂਰੇ ਕੀਤੇ

ਕੈਪਟਨ ਨੇ ਕਿਹਾ ਹੈ ਕਿ ਉਨ੍ਹਾਂ ਨੇ 92 ਫੀਸਦੀ ਵਾਅਦੇ ਪੂਰੇ ਕੀਤੇ ਸੀ ਤੇ ਸਰਕਾਰ ਦਾ ਕਾਰਜਕਾਲ ਖਤਮ ਹੋਣ ਤੱਕ ਸਾਰੇ ਪੁਰੇ ਹੋ ਜਾਂਦੇ।

ਸੁਖਜਿੰਦਰ ਸਿੰਘ ਰੰਧਾਵਾ ਦਾ ਹਮਲਾ

ਪੰਜਾਬ ਦੇ ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਨੇ ਇਕ ਨਵਾਂ ਸਿਆਸੀ ਦਲ ਬਣਾਇਆ ਤਾਂ ਇਹ ਉਨਾਂ ਦੀ ਵੱਡੀ ਗਲਤੀ  ਹੋਵੇਗੀ। ਸਿੰਘ ਨੇ ਕਿਹਾ ਕਿ ਜੇਕਰ ਉਨਾਂ ਅਜਿਹਾ ਕੀਤਾ ਤਾਂ ਇਹ ਉਨਾਂ ਦੇ ਦਾਮਨ ‘ਤੇ ਦਾਗ ਹੋਵੇਗਾ। ਕਾਂਗਰਸ ਨੇ ਉਨਾਂ ਸਨਮਾਨ ਦਿੱਤਾ ਤੇ ਉਹ ਪਾਰਟੀ ‘ ਕਈ ਅਹੁਦਿਆਂ ‘ਤੇ ਰਹੇ।

ਕੈਪਟਨ ਨੇ ਕੀਤਾ ਸੀ ਖੁਲਾਸਾ

ਕੈਪਟਨ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਜਲਦ ਹੀ ਆਪਣੀ ਨਵੀਂ ਪਾਰਟੀ ਬਣਾਉਣਗੇ ਤੇ ਜੇਕਰ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਹਿਤ ‘ ਕੁਝ ਹੱਲ ਨਿਕਲਦਾ ਹੈ ਤਾਂ ਉਹ ਬੀਜੇਪੀ ਦੇ ਨਾਲ 2022 ਦੀਆਂ ਚੋਣਾਂ ‘ ਸੀਟਾਂ ਦੇ ਸਮਝੌਤੇ ਨੂੰ ਲੈ ਕੇ ਆਸਵੰਦ ਹੈ।

ਨਵੀਂ ਪਾਰਟੀ ਦਾ ਐਲਾਨ ਹੋ ਸਕਦਾ

ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਅਮਰਿੰਦਰ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਬੁਲਾਈ ਹੈ। 

ਪਿਛੋਕੜ

Punjab Breaking News, 27 October 2021 LIVE Updates: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ।ਅਮਰਿੰਦਰ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਬੁਲਾਈ ਹੈ। ਇਸ ਤੋਂ ਬਾਅਦ ਉਨਾਂ ਦੀ ਨਵੀਂ ਪਾਰਟੀ ਦਾ ਐਲਾਨ ਕਰਨ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਕੈਪਟਨ ਦੀ ਪ੍ਰੈਸ ਕਾਨਫਰੰਸ ਅੱਜ ਸਵੇਰੇ 11 ਵਜੇ ਹੋਵੇਗੀ।


ਕੈਪਟਨ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਜਲਦ ਹੀ ਆਪਣੀ ਨਵੀਂ ਪਾਰਟੀ ਬਣਾਉਣਗੇ ਤੇ ਜੇਕਰ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਹਿਤ ‘ਚ ਕੁਝ ਹੱਲ ਨਿਕਲਦਾ ਹੈ ਤਾਂ ਉਹ ਬੀਜੇਪੀ ਦੇ ਨਾਲ 2022 ਦੀਆਂ ਚੋਣਾਂ ‘ਚ ਸੀਟਾਂ ਦੇ ਸਮਝੌਤੇ ਨੂੰ ਲੈ ਕੇ ਆਸਵੰਦ ਹੈ।


ਇਹ ਘਟਨਾਕ੍ਰਮ ਪੰਜਾਬ ਵਿਧਾਨ-ਸਭਾ ਚੋਣਾਂ ਦੇ ਕੁਝ ਮਹੀਨੇ ਪਹਿਲਾਂ ਸਾਹਮਣੇ ਆਇਆ ਹੈ। ਪਿਛਲੇ ਮਹੀਨੇ ਸੂਬਾ ਸਰਕਾਰ ਤੋਂ ਬਾਹਰ ਨਿਕਲਣ ਵਾਲੇ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਮਾਨ ਵਿਚਾਰਧਾਰਾ ਵਾਲੇ ਦਲਾਂ ਜਿਵੇਂ ਅਕਾਲੀ ਦਲ ਤੋਂ ਵੱਖ ਹੋਏ ਸਮੂਹਾਂ ਨਾਲ ਗਠਜੋੜ ਦਾ ਵਿਚਾਰ ਕਰ ਰਹੇ ਹਨ। ਦੋ ਵਾਰ ਮੁੱਖ ਮੰਤਰੀ ਰਹੇ ਸਿੰਘ ਨੇ ਕਿਹਾ ਸੀ ਕਿ ਜਦੋਂ ਤਕ ਉਹ ਆਪਣੇ ਲੋਕਾਂ ‘ਤੇ ਆਪਣੇ ਸੂਬਿਆਂ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਲੈਂਦੇ, ਹੁਣ ਤਕ ਚੈਨ ਨਾਲ ਨਹੀਂ ਬੈਠਣਗੇ।


ਹਾਲਾਂਕਿ ਇਸ ‘ਤੇ ਪੰਜਾਬ ਦੇ ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਨੇ ਇਕ ਨਵਾਂ ਸਿਆਸੀ ਦਲ ਬਣਾਇਆ ਤਾਂ ਇਹ ਉਨਾਂ ਦੀ ਵੱਡੀ ਗਲਤੀ  ਹੋਵੇਗੀ। ਸਿੰਘ ਨੇ ਕਿਹਾ ਕਿ ਜੇਕਰ ਉਨਾਂ ਅਜਿਹਾ ਕੀਤਾ ਤਾਂ ਇਹ ਉਨਾਂ ਦੇ ਦਾਮਨ ‘ਤੇ ਦਾਗ ਹੋਵੇਗਾ। ਕਾਂਗਰਸ ਨੇ ਉਨਾਂ ਸਨਮਾਨ ਦਿੱਤਾ ਤੇ ਉਹ ਪਾਰਟੀ ‘ਚ ਕਈ ਅਹੁਦਿਆਂ ‘ਤੇ ਰਹੇ।



ਰੰਧਾਵਾ, ਅਮਰਿੰਦਰ ਸਿੰਘ ਤੇ ਪਾਕਿਸਤਾਨੀ ਪੱਤਰਕਾਰ ਅਰੂਜ਼ ਆਲਮ ਨਾਲ ਮਿੱਤਰਤਾ ਨੂੰ ਲੈਕੇ ਵੀ ਹਮਲੇ ਕਰ ਰਹੇ ਹਨ। ਉਨਾਂ ਇੱਥੋਂ ਤਕ ਕਹਿ ਦਿੱਤਾ ਕਿ ਆਲਮ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸ ਇੰਟੈਲੀਜੈਂਸ ਸਬੰਧੀ ਪਤਾ ਲਾਉਣ ਲਈ ਜਾਂਚ ਹੋਣੀ ਚਾਹੀਦੀ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.