Breaking News LIVE: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕੈਪਟਨ ਤੇ ਚੰਨੀ ਦਿੱਲੀ ਪਹੁੰਚੇ, ਕੇਜਰੀਵਾਲ ਦੀ ਪੰਜਾਬ ਫੇਰੀ
Punjab Breaking News, 28 October 2021 LIVE Updates: ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਚਰਨਜੀਤ ਚੰਨੀ (Charanjit SIngh Channi) ਸਮੇਤ ਕਈ ਵੱਡੇ ਆਗੂਆਂ ਤੇ ਮੰਤਰੀਆਂ ਨੂੰ ਦਿੱਲੀ ਤਲਬ ਕੀਤਾ ਹੈ।
LIVE
Background
ਮਾਨਸਾ ਲਈ ਰਵਾਨਾ ਹੋਣਗੇ ਕੇਜਰੀਵਾਲ
ਰਟੀ ਸੁਪਰੀਮੋ ਕੇਜਰੀਵਾਲ ਬਾਅਦ ਦੁਪਹਿਰ ਮਾਨਸਾ ਲਈ ਰਵਾਨਾ ਹੋਣਗੇ ਜਿੱਥੇ ਉਹ ਨਰਮੇ ਦੀ ਫ਼ਸਲ 'ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਗੇ। ਦੌਰੇ ਦੇ ਦੂਜੇ ਦਿਨ ਕੇਜਰੀਵਾਲ ਬਠਿੰਡਾ ਵਿਖੇ ਵਪਾਰੀਆਂ ਨਾਲ ਮਿਲਣੀ ਕਰਨਗੇ।
ਕੇਜਰੀਵਾਲ ਦੀ ਫੇਰੀ ਅਹਿਮ
ਭਗਵੰਤ ਮਾਨ ਦੇ ਹਮਾਇਤੀਆਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਉਣ ਦੀ ਮੁਹਿੰਮ ਵਿੱਢੀ ਹੋਈ ਹੈ ਜਦੋਂਕਿ ਕੇਜਰੀਵਾਲ ਅਜੇ ਪੱਤੇ ਨਹੀਂ ਕੋਲ੍ਹ ਰਹੇ। ਇਸ ਲਈ ਭਗਵੰਤ ਮਾਨ ਵੀ ਖਫਾ ਦੱਸੇ ਜਾ ਰਹੇ ਹਨ। ਅੱਜ ਕੇਜਰੀਵਾਲ ਦੀ ਭਗਵੰਤ ਮਾਨ ਦੇ ਘਰ ਫੇਰੀ ਨੂੰ ਵੀ ਇਸ ਨਾਲ ਜੋੜ ਕੇ ਵੇਖਿਆ ਦਾ ਰਿਹਾ ਹੈ।
ਭਗਵੰਤ ਮਾਨ ਦੇ ਘਰ ਪੁੱਜੇ ਕੇਜਰੀਵਾਲ
ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਭ ਤੋਂ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਦੇ ਘਰ ਪੁੱਜੇ ਹਨ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਵੀ ਹਾਜ਼ਰ ਰਹੇ। ਕੇਜਰੀਵਾਲ ਦਾ ਭਗਵੰਤ ਮਾਨ ਦੇ ਘਰ ਜਾਣਾ ਕਾਫੀ ਅਹਿਮ ਹੈ ਕਿਉਂਕਿ ਪਿਛਲੇ ਸਮੇਂ ਚਰਚਾ ਰਹੀ ਹੈ ਕਿ ਪੰਜਾਬ ਪ੍ਰਧਾਨ ਹਾਈਕਮਾਨ ਤੋਂ ਖਫਾ ਹਨ।
ਕੇਜਰੀਵਾਲ ਪੰਜਾਬ ਪਹੁੰਚੇ
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਵੀਰਵਾਰ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਸੂਬੇ ਦੇ ਕਿਸਾਨਾਂ ਤੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣੀਆਂ ਹਨ। ਆਮ ਆਦਮੀ ਪਾਰਟੀ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਲਈ ਪੂਰੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ 2017 'ਚ 'ਆਪ' ਨੇ ਵਿਧਾਨ ਸਭਾ ਚੋਣਾਂ 'ਚ ਆਪਣੀ ਕਿਸਮਤ ਅਜ਼ਮਾਈ ਸੀ।
ਕੈਪਟਨ ਵੀ ਦਿੱਲੀ ਪਹੁੰਚੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਗੱਲਬਾਤ ਹੋਵੇਗੀ। ਨਾਲ ਹੀ ਖ਼ਬਰਾਂ ਹਨ ਕਿ ਜੇਕਰ ਸਭ ਠੀਕ ਰਿਹਾ ਤਾਂ ਪੰਜਾਬ ਚੋਣਾਂ 'ਚ ਕੈਪਟਨ, ਭਾਜਪਾ ਨਾਲ ਗਠਜੋੜ ਕਰ ਸਕਦੇ ਹਨ।