Breaking News LIVE: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕੈਪਟਨ ਤੇ ਚੰਨੀ ਦਿੱਲੀ ਪਹੁੰਚੇ, ਕੇਜਰੀਵਾਲ ਦੀ ਪੰਜਾਬ ਫੇਰੀ

Punjab Breaking News, 28 October 2021 LIVE Updates: ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਚਰਨਜੀਤ ਚੰਨੀ (Charanjit SIngh Channi) ਸਮੇਤ ਕਈ ਵੱਡੇ ਆਗੂਆਂ ਤੇ ਮੰਤਰੀਆਂ ਨੂੰ ਦਿੱਲੀ ਤਲਬ ਕੀਤਾ ਹੈ।

abp sanjha Last Updated: 28 Oct 2021 11:23 AM
ਮਾਨਸਾ ਲਈ ਰਵਾਨਾ ਹੋਣਗੇ ਕੇਜਰੀਵਾਲ

ਰਟੀ ਸੁਪਰੀਮੋ ਕੇਜਰੀਵਾਲ ਬਾਅਦ ਦੁਪਹਿਰ ਮਾਨਸਾ ਲਈ ਰਵਾਨਾ ਹੋਣਗੇ ਜਿੱਥੇ ਉਹ ਨਰਮੇ ਦੀ ਫ਼ਸਲ 'ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਗੇ। ਦੌਰੇ ਦੇ ਦੂਜੇ ਦਿਨ ਕੇਜਰੀਵਾਲ ਬਠਿੰਡਾ ਵਿਖੇ ਵਪਾਰੀਆਂ ਨਾਲ ਮਿਲਣੀ ਕਰਨਗੇ।

ਕੇਜਰੀਵਾਲ ਦੀ ਫੇਰੀ ਅਹਿਮ

ਭਗਵੰਤ ਮਾਨ ਦੇ ਹਮਾਇਤੀਆਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਉਣ ਦੀ ਮੁਹਿੰਮ ਵਿੱਢੀ ਹੋਈ ਹੈ ਜਦੋਂਕਿ ਕੇਜਰੀਵਾਲ ਅਜੇ ਪੱਤੇ ਨਹੀਂ ਕੋਲ੍ਹ ਰਹੇ। ਇਸ ਲਈ ਭਗਵੰਤ ਮਾਨ ਵੀ ਖਫਾ ਦੱਸੇ ਜਾ ਰਹੇ ਹਨ। ਅੱਜ ਕੇਜਰੀਵਾਲ ਦੀ ਭਗਵੰਤ ਮਾਨ ਦੇ ਘਰ ਫੇਰੀ ਨੂੰ ਵੀ ਇਸ ਨਾਲ ਜੋੜ ਕੇ ਵੇਖਿਆ ਦਾ ਰਿਹਾ ਹੈ।

ਭਗਵੰਤ ਮਾਨ ਦੇ ਘਰ ਪੁੱਜੇ ਕੇਜਰੀਵਾਲ

ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਭ ਤੋਂ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਦੇ ਘਰ ਪੁੱਜੇ ਹਨ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਵੀ ਹਾਜ਼ਰ ਰਹੇ। ਕੇਜਰੀਵਾਲ ਦਾ ਭਗਵੰਤ ਮਾਨ ਦੇ ਘਰ ਜਾਣਾ ਕਾਫੀ ਅਹਿਮ ਹੈ ਕਿਉਂਕਿ ਪਿਛਲੇ ਸਮੇਂ ਚਰਚਾ ਰਹੀ ਹੈ ਕਿ ਪੰਜਾਬ ਪ੍ਰਧਾਨ ਹਾਈਕਮਾਨ ਤੋਂ ਖਫਾ ਹਨ।

ਕੇਜਰੀਵਾਲ ਪੰਜਾਬ ਪਹੁੰਚੇ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਵੀਰਵਾਰ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਸੂਬੇ ਦੇ ਕਿਸਾਨਾਂ ਤੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣੀਆਂ ਹਨ। ਆਮ ਆਦਮੀ ਪਾਰਟੀ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਲਈ ਪੂਰੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ 2017 'ਚ 'ਆਪਨੇ ਵਿਧਾਨ ਸਭਾ ਚੋਣਾਂ 'ਚ ਆਪਣੀ ਕਿਸਮਤ ਅਜ਼ਮਾਈ ਸੀ।

ਕੈਪਟਨ ਵੀ ਦਿੱਲੀ ਪਹੁੰਚੇ

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਗੱਲਬਾਤ ਹੋਵੇਗੀ। ਨਾਲ ਹੀ ਖ਼ਬਰਾਂ ਹਨ ਕਿ ਜੇਕਰ ਸਭ ਠੀਕ ਰਿਹਾ ਤਾਂ ਪੰਜਾਬ ਚੋਣਾਂ 'ਚ ਕੈਪਟਨਭਾਜਪਾ ਨਾਲ ਗਠਜੋੜ ਕਰ ਸਕਦੇ ਹਨ।

ਮੰਗਲਵਾਰ ਨੂੰ ਵੀ ਹੋਈਆਂ ਮੀਟਿੰਗਾਂ

ਮੰਗਲਵਾਰ ਨੂੰ ਰਾਹੁਲ ਗਾਂਧੀ ਨੇ ਕੈਪਟਨ ਦੇ ਕਰੀਬੀ ਮੰਨੇ ਜਾਂਦੇ ਬਲਬੀਰ ਸਿੱਧੂਸੁੰਦਰ ਸ਼ਾਮ ਅਰੋੜਾਰਾਣਾ ਗੁਰਮੀਤ ਸਿੰਘ ਸੋਢੀ ਤੇ ਸਾਧੂ ਸਿੰਘ ਧਰਮਸੋਤ ਨਾਲ ਸਿੱਧੀ ਗੱਲਬਾਤ ਕੀਤੀ ਹੈ। ਕੈਪਟਨ ਦੇ ਇਸ ਐਲਾਨ ਤੋਂ ਬਾਅਦ ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਅਚਾਨਕ ਦਿੱਲੀ ਬੁਲਾਇਆ ਗਿਆ।

ਸੋਨੀਆ ਤੇ ਰਾਹੁਲ ਖੁਦ ਪੂਰੇ ਮਾਮਲੇ 'ਤੇ ਨਜ਼ਰ ਰੱਖ ਰਹੇ

ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖੁਦ ਇਸ ਪੂਰੇ ਮਾਮਲੇ 'ਤੇ ਨਜ਼ਰ ਰੱਖ ਰਹੇ ਹਨ। ਪਾਰਟੀ ਸੂਤਰਾਂ ਮੁਤਾਬਕ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨਾਲ ਸੋਨੀਆ ਗਾਂਧੀ ਦੀ ਤਸਵੀਰ ਕੈਪਟਨ ਅਮਰਿੰਦਰ ਸਿੰਘ ਨੇ ਸਾਂਝੀ ਕੀਤੀ। ਇਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਕਾਫੀ ਨਾਰਾਜ਼ ਹੈ। ਸਿੱਧੂ ਨੇ ਇਸ ਮਾਮਲੇ ਨੂੰ ਲੈ ਕੇ ਸੋਨੀਆ ਗਾਂਧੀ ਦੀ ਦਿੱਲੀ ਫੇਰੀ ਦੌਰਾਨ ਵੀ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਪੰਜਾਬ ਦੇ ਆਗੂਆਂ ਨੂੰ ਦਿੱਲੀ ਬੁਲਾ ਕੇ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ।

ਕਾਂਗਰਸ ਪਾਰਟੀ ਵਿੱਚ ਹੱਲਚਲ ਮੱਚ ਗਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਹੱਲਚਲ ਮੱਚ ਗਈ ਹੈ। ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਚਰਨਜੀਤ ਚੰਨੀ (Charanjit SIngh Channi) ਸਮੇਤ ਕਈ ਵੱਡੇ ਆਗੂਆਂ ਤੇ ਮੰਤਰੀਆਂ ਨੂੰ ਦਿੱਲੀ ਤਲਬ ਕੀਤਾ ਹੈ।

ਕਾਂਗਰਸ ਪਾਰਟੀ ਵਿੱਚ ਹੱਲਚਲ ਮੱਚ ਗਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਹੱਲਚਲ ਮੱਚ ਗਈ ਹੈ। ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਚਰਨਜੀਤ ਚੰਨੀ (Charanjit SIngh Channi) ਸਮੇਤ ਕਈ ਵੱਡੇ ਆਗੂਆਂ ਤੇ ਮੰਤਰੀਆਂ ਨੂੰ ਦਿੱਲੀ ਤਲਬ ਕੀਤਾ ਹੈ।

ਪਿਛੋਕੜ

Punjab Breaking News, 28 October 2021 LIVE Updates: ਪੰਜਾਬ ਦੀ ਸਿਆਸਤ (Punjab Politice) ਲਗਾਤਾਰ ਗਰਮਾ ਰਹੀ ਹੈ। ਅਗਲੇ ਸਾਲ ਸੂਬੇ 'ਚ ਵਿਧਾਨ ਸਭਾ ਚੋਣਾਂ (Punjab Assembly Election 2022) ਹਨ ਜਿਨ੍ਹਾਂ ਨੂੰ ਲੈ ਕੇ ਹਰ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਹੱਲਚਲ ਮੱਚ ਗਈ ਹੈ। ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਚਰਨਜੀਤ ਚੰਨੀ (Charanjit SIngh Channi) ਸਮੇਤ ਕਈ ਵੱਡੇ ਆਗੂਆਂ ਤੇ ਮੰਤਰੀਆਂ ਨੂੰ ਦਿੱਲੀ ਤਲਬ ਕੀਤਾ ਹੈ।


 


ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖੁਦ ਇਸ ਪੂਰੇ ਮਾਮਲੇ 'ਤੇ ਨਜ਼ਰ ਰੱਖ ਰਹੇ ਹਨ। ਪਾਰਟੀ ਸੂਤਰਾਂ ਮੁਤਾਬਕ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨਾਲ ਸੋਨੀਆ ਗਾਂਧੀ ਦੀ ਤਸਵੀਰ ਕੈਪਟਨ ਅਮਰਿੰਦਰ ਸਿੰਘ ਨੇ ਸਾਂਝੀ ਕੀਤੀ। ਇਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਕਾਫੀ ਨਾਰਾਜ਼ ਹੈ। ਸਿੱਧੂ ਨੇ ਇਸ ਮਾਮਲੇ ਨੂੰ ਲੈ ਕੇ ਸੋਨੀਆ ਗਾਂਧੀ ਦੀ ਦਿੱਲੀ ਫੇਰੀ ਦੌਰਾਨ ਵੀ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਪੰਜਾਬ ਦੇ ਆਗੂਆਂ ਨੂੰ ਦਿੱਲੀ ਬੁਲਾ ਕੇ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ।


 


ਮੰਗਲਵਾਰ ਨੂੰ ਰਾਹੁਲ ਗਾਂਧੀ ਨੇ ਕੈਪਟਨ ਦੇ ਕਰੀਬੀ ਮੰਨੇ ਜਾਂਦੇ ਬਲਬੀਰ ਸਿੱਧੂ, ਸੁੰਦਰ ਸ਼ਾਮ ਅਰੋੜਾ, ਰਾਣਾ ਗੁਰਮੀਤ ਸਿੰਘ ਸੋਢੀ ਤੇ ਸਾਧੂ ਸਿੰਘ ਧਰਮਸੋਤ ਨਾਲ ਸਿੱਧੀ ਗੱਲਬਾਤ ਕੀਤੀ ਹੈ। ਕੈਪਟਨ ਦੇ ਇਸ ਐਲਾਨ ਤੋਂ ਬਾਅਦ ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਅਚਾਨਕ ਦਿੱਲੀ ਬੁਲਾਇਆ ਗਿਆ।



ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਗੱਲਬਾਤ ਹੋਵੇਗੀ। ਨਾਲ ਹੀ ਖ਼ਬਰਾਂ ਹਨ ਕਿ ਜੇਕਰ ਸਭ ਠੀਕ ਰਿਹਾ ਤਾਂ ਪੰਜਾਬ ਚੋਣਾਂ 'ਚ ਕੈਪਟਨ, ਭਾਜਪਾ ਨਾਲ ਗਠਜੋੜ ਕਰ ਸਕਦੇ ਹਨ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.