Breaking News LIVE: ਟਿੱਕਰੀ ਤੇ ਗਾਜ਼ੀਪੁਰ ਬਾਰਡਰ 'ਤੇ ਸੜਕਾਂ ਖੋਲ੍ਹਣ ਦੀ ਤਿਆਰੀ, ਟਿਕੈਤ ਨੇ ਕੀਤਾ ਵੱਡਾ ਐਲਾਨ
Punjab Breaking News, 29 October 2021 LIVE Updates: ਦਿੱਲੀ ਪੁਲਿਸ ਟਿੱਕਰੀ ਬਾਰਡਰ ਤੇ ਗਾਜ਼ੀਪੁਰ ਬਾਰਡਰ 'ਤੇ ਐਮਰਜੈਂਸੀ ਰੂਟ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਹਾਲਾਂਕਿ, ਕਿਸਾਨਾਂ ਦੀ ਸਹਿਮਤੀ ਨਾਲ ਹੀ ਸੜਕ ਨੂੰ ਖੋਲ੍ਹਿਆ ਜਾਵੇਗਾ।
LIVE
Background
Punjab Breaking News, 29 October 2021 LIVE Updates: ਕਿਸਾਨ ਪਿਛਲੇ ਸਾਲ ਤੋਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ। ਅੰਦੋਲਨਕਾਰੀ ਕਿਸਾਨਾਂ ਨੇ ਸਿੰਘੂ ਬਾਰਡਰ, ਟਿੱਕਰੀ ਬਾਰਡਰ ਤੇ ਗਾਜ਼ੀਪੁਰ ਬਾਰਡਰ 'ਤੇ ਡੇਰੇ ਲਾਏ ਹੋਏ ਹਨ। ਇਸ ਦੌਰਾਨ ਦਿੱਲੀ ਪੁਲਿਸ ਟਿੱਕਰੀ ਬਾਰਡਰ ਤੇ ਗਾਜ਼ੀਪੁਰ ਬਾਰਡਰ 'ਤੇ ਐਮਰਜੈਂਸੀ ਰੂਟ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਹਾਲਾਂਕਿ, ਕਿਸਾਨਾਂ ਦੀ ਸਹਿਮਤੀ ਨਾਲ ਹੀ ਸੜਕ ਨੂੰ ਖੋਲ੍ਹਿਆ ਜਾਵੇਗਾ।
ਦਿੱਲੀ ਪੁਲਿਸ ਨੇ ਕਿਹਾ, 'ਟਿੱਕਰੀ ਸਰਹੱਦ (ਦਿੱਲੀ-ਹਰਿਆਣਾ) ਤੇ ਗਾਜ਼ੀਪੁਰ ਸਰਹੱਦ (ਦਿੱਲੀ-ਯੂਪੀ) 'ਤੇ ਐਮਰਜੈਂਸੀ ਰੂਟ ਖੋਲ੍ਹਣ ਦੀ ਯੋਜਨਾ ਹੈ। ਕਿਸਾਨਾਂ ਦੀ ਸਹਿਮਤੀ ਤੋਂ ਬਾਅਦ ਸਰਹੱਦਾਂ 'ਤੇ ਲੱਗੇ ਬੈਰੀਕੇਡ ਹਟਾ ਦਿੱਤੇ ਜਾਣਗੇ।
ਦੱਸ ਦਈਏ ਕਿ ਹਾਲ ਹੀ 'ਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਕਿਵੇਂ ਪ੍ਰਦਰਸ਼ਨਕਾਰੀਆਂ ਨੇ ਇਲਾਕੇ 'ਚ ਆਵਾਜਾਈ ਰੋਕੀ ਹੈ। ਜਦੋਂ ਕਿਸਾਨ ਕੇਂਦਰ ਸਰਕਾਰ ਕੋਲ ਪਾਸ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪਿਛਲੇ ਸਾਲ ਨਵੰਬਰ ਵਿੱਚ ਰਾਜਧਾਨੀ ਦੀਆਂ ਸਰਹੱਦਾਂ 'ਤੇ ਇਕੱਠੇ ਹੋਏ ਸੀ, ਤਾਂ ਪੁਲਿਸ ਨੇ ਸੜਕਾਂ 'ਤੇ ਵੱਡੀਆਂ ਕਿੱਲਾਂ ਅਤੇ ਕੰਕਰੀਟ ਦੇ ਵੱਡੇ ਬਲਾਕ ਲਗਾ ਕੇ ਬੈਰੀਕੇਡ ਲਗਾ ਦਿੱਤੇ ਸੀ।
ਕਿਸਾਨਾਂ 'ਤੇ ਨਿਸ਼ਾਨਾ ਸਾਧਦੇ ਹੋਏ ਕੁਝ ਲੋਕਾਂ ਨੇ ਕਿਹਾ ਸੀ ਕਿ ਇਸ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਪਿਛਲੇ ਹਫ਼ਤੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ, ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨਹੀਂ ਰੋਕ ਸਕਦੇ। ਹਾਲਾਂਕਿ, ਕਿਸਾਨਾਂ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਨੇ ਬੈਰੀਕੇਡ ਲਗਾ ਦਿੱਤੇ ਹਨ।
ਮੰਗਲਵਾਰ ਨੂੰ ਹਰਿਆਣਾ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਰਾਜੀਵ ਅਰੋੜਾ ਅਤੇ ਪੁਲਿਸ ਮੁਖੀ ਪੀਕੇ ਅਗਰਵਾਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਕਿਸਾਨਾਂ ਦੇ ਇੱਕ ਵਫ਼ਦ ਨਾਲ ਸਰਹੱਦ ਦਾ ਦੌਰਾ ਕੀਤਾ ਅਤੇ ਇਹ ਵੀ ਦੇਖਿਆ ਕਿ ਦਿੱਲੀ ਪੁਲਿਸ ਨੇ ਸਰਹੱਦ ਨੂੰ ਸੀਲ ਕਰ ਦਿੱਤਾ ਸੀ। ਹਾਲਾਂਕਿ, ਸੜਕਾਂ ਨੂੰ ਪੂਰੀ ਤਰ੍ਹਾਂ ਖੁੱਲ੍ਹਣ ਵਿਚ ਕੁਝ ਦਿਨ ਲੱਗ ਸਕਦੇ ਹਨ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸਟੇਜ ਦੇ ਨੇੜੇ ਲਗਾਏ ਗਏ ਬੈਰੀਕੇਡਾਂ ਨੂੰ ਹਟਾਉਣਾ ਅਜੇ ਬਾਕੀ ਹੈ।
ਸੀਮੇਂਟ ਦਾ ਬਣਿਆ ਬੈਰੀਕੇਡ ਵੀ ਹਟਾ ਦਿੱਤਾ
ਪੁਲਿਸ ਨੇ ਟਿੱਕਰੀ ਸਰਹੱਦ 'ਤੇ ਸੀਮੇਂਟ ਦਾ ਬਣਿਆ ਬੈਰੀਕੇਡ ਵੀ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਸੜਕ ਦੇ ਵਿਚਕਾਰ ਲੱਗੇ ਲੋਹੇ ਦੀਆਂ ਮੇਖਾਂ ਨੂੰ ਵੀ ਹਟਾ ਦਿੱਤਾ ਗਿਆ ਹੈ। ਫਿਲਹਾਲ ਸੀਮਿੰਟ ਦਾ ਇੱਕ ਬੈਰੀਕੇਡ ਅਜੇ ਵੀ ਬਰਕਰਾਰ ਹੈ।
ਪੁਲਿਸ ਵੀ ਰਾਹ ਖੋਲ੍ਹਣ ਲਈ ਤਿਆਰ
ਦਿੱਲੀ ਪੁਲੀਸ ਦੇ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਹੈ ਕਿ ਪੁਲਿਸ ਵੀ ਰਾਹ ਖੋਲ੍ਹਣ ਲਈ ਤਿਆਰ ਹੈ, ਪਰ ਕਿਸਾਨਾਂ ਨੂੰ ਵਾਅਦਾ ਕਰਨਾ ਚਾਹੀਦਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਹਫੜਾ-ਦਫੜੀ ਨਹੀਂ ਹੋਣ ਦਿੱਤੀ ਜਾਵੇਗੀ। ਫਿਲਹਾਲ ਪੁਲਿਸ ਅਤੇ ਕਿਸਾਨਾਂ ਵਿਚਕਾਰ ਮੁਕੰਮਲ ਸਮਝੌਤਾ ਹੋਣ ਤੱਕ ਰੋਡ ਜਾਮ ਰਹੇਗਾ।
ਟਿੱਕਰੀ ਬਾਰਡਰ ਤੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡਿੰਗ ਹਟਾਉਣੀ ਸ਼ੁਰੂ
ਕਿਸਾਨ ਅੰਦੋਲਨ ਨੂੰ 11 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। 11 ਮਹੀਨਿਆਂ ਬਾਅਦ ਪੁਲਿਸ ਨੇ ਟਿੱਕਰੀ ਬਾਰਡਰ ਤੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡਿੰਗ ਹਟਾਉਣੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਦੋਵਾਂ ਸਰਹੱਦਾਂ ਦਾ ਇਕ ਪਾਸੜ ਮਾਰਗ ਖੋਲ੍ਹਣ ਲਈ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਰੋਡ ਜਾਮ ਕਰਨਾ ਸਾਡੇ ਵਿਰੋਧ ਦਾ ਹਿੱਸਾ ਨਹੀਂ
ਟਿਕੈਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਫ਼ਸਲ ਕਿਤੇ ਵੀ ਵੇਚ ਸਕਦੇ ਹਨ। ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ। ਟਿਕੈਤ ਦਾ ਕਹਿਣਾ ਹੈ ਕਿ ਅਸੀਂ ਰਸਤਾ ਨਹੀਂ ਰੋਕਿਆ ਤੇ ਰੋਡ ਜਾਮ ਕਰਨਾ ਸਾਡੇ ਵਿਰੋਧ ਦਾ ਹਿੱਸਾ ਨਹੀਂ।
ਰਾਕੇਸ਼ ਟਿਕੈਤ ਨੇ ਅੱਜ ਵੱਡਾ ਐਲਾਨ
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਵੱਡਾ ਐਲਾਨ ਕੀਤਾ ਹੈ। ਟਿਕੈਤ ਨੇ ਕਿਹਾ ਹੈ ਕਿ ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫ਼ਸਲ ਵੇਚਣ ਲਈ ਸੰਸਦ ਜਾਵਾਂਗੇ। ਪਹਿਲਾਂ ਸਾਡੇ ਟਰੈਕਟਰ ਦਿੱਲੀ ਜਾਣਗੇ। ਟਿਕੈਤ ਦਾ ਬਿਆਨ ਉਸ ਵੇਲੇ ਆਇਆ ਹੈ ਜਦੋਂ ਸੁਪਰੀਮ ਕੋਰਟ ਦੇ ਆਦੇਸ਼ ਉੱਪਰ ਸੜਕਾਂ ਖੁੱਲ੍ਹਵਾਉਣ ਦੀ ਚਰਚਾ ਚੱਲ ਰਹੀ ਹੈ।