ਪੜਚੋਲ ਕਰੋ

ਮੋਦੀ ਨੂੰ ਖੁਸ਼ ਕਰਨ ਲਈ ਕੈਪਟਨ ਕਿਸਾਨਾਂ ਤੋਂ ਖੋਹ ਰਹੇ ਜ਼ਬਰਦਸਤੀ ਜ਼ਮੀਨ? ਭਗਵੰਤ ਮਾਨ ਲਾਏ ਗੰਭੀਰ ਇਲਜ਼ਾਮ

ਆਮ ਆਦਮੀ ਪਾਰਟੀ (AAP) ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ‘ਭਾਰਤ ਮਾਲਾ ਪ੍ਰੋਜੈਕਟ’ ਅਧੀਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਦੇ ਨਿਰਮਾਣ ਲਈ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਜ਼ਬਰਦਸਤੀ ਖੋਹਣ ’ਚ ਲੱਗੀ ਹੋਈ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ‘ਭਾਰਤ ਮਾਲਾ ਪ੍ਰੋਜੈਕਟ’ ਅਧੀਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਦੇ ਨਿਰਮਾਣ ਲਈ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਜ਼ਬਰਦਸਤੀ ਖੋਹਣ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਜਿਹੜਾ ਕਿਸਾਨਾਂ ਦੀਆਂ ਜ਼ਮੀਨਾਂ ਉੱਤੇ ਧੱਕੇ ਨਾਲ ਕਬਜ਼ਾ ਕਰ ਲੈਣ ਦਾ ਤਾਨਾਸ਼ਾਹੀ ਫ਼ਰਮਾਨ ਜਾਰੀ ਕੀਤਾ ਹੈ; ਉਸ ਨੂੰ ਤੁਰੰਤ ਰੱਦ ਕੀਤਾ ਜਾਵੇ ਤੇ ਜ਼ਮੀਨ ਪ੍ਰਾਪਤੀ ਤੋਂ ਪਹਿਲਾਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।
 
ਭਗਵੰਤ ਮਾਨ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਨੇ ਐਕਸਪ੍ਰੈੱਸਵੇਅ ਅਧੀਨ ਆਉਂਦੀ ਪੰਜਾਬ ਦੀ ਜ਼ਮੀਨ ਦੇ ਪੈਸੇ ਧੱਕੇਸ਼ਾਹੀ ਨਾਲ ਕਿਸਾਨਾਂ ਦੇ ਖਾਤੇ ਵਿੱਚ ਪਾਉਣ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਨੇ ਜ਼ਮੀਨ ਦੀ ਸਰਕਾਰੀ ਕੀਮਤ 60 ਦਿਨਾਂ ਅੰਦਰ ਨਾ ਲਈ ਤੇ ਜ਼ਮੀਨ ਦਾ ਕਬਜ਼ਾ ਨਾ ਦਿੱਤਾ, ਤਾਂ ਪੰਜਾਬ ਪੁਲਿਸ ਦੀ ਮਦਦ ਨਾਲ ਜ਼ਮੀਨ ਉੱਤੇ ਕਬਜ਼ਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਦੇ ਇਸ ਤਾਨਾਸ਼ਾਹੀ ਫ਼ਰਮਾਨ ਦੀ ਸਖ਼ਤ ਨਿਖੇਧੀ ਕਰਦੀ ਹੈ ਤੇ ਉਨ੍ਹਾਂ ਦੀ ਪਾਰਟੀ ਧੱਕੇਸ਼ਾਹੀ ਨਾਲ ਕਿਸੇ ਵੀ ਕਿਸਾਨ ਦੀ ਜ਼ਮੀਨ ਖੋਹਣ ਨਹੀਂ ਦੇਵੇਗੀ।
 
ਐਮਪੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਭਾਰਤ ਮਾਲਾ ਪ੍ਰੋਜੈਕਟ’ ਅਧੀਨ ਪੰਜਾਬ ’ਚ ਐਕਸਪ੍ਰੈੱਸਵੇਅ ਤੇ ਰਾਸ਼ਟਰੀ ਰਾਜ ਮਾਰਗਾਂ ਦੀ ਉਸਾਰੀ ਲਈ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਕੇਵਲ ਕੁਲੈਕਟਰ ਰੇਟ ਉੱਤੇ ਖ਼ਰੀਦਣਾ ਚਾਹੁੰਦੀ ਹੈ ਪਰ ਕਿਸਾਨ ਕੁਲੈਕਟਰ ਰੇਟ ਦਾ ਸਖ਼ਤ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਐਕਸਪ੍ਰੈੱਸਵੇਅ ਕੇਂਦਰ ਸਰਕਾਰ ਵੱਲੋਂ ਬਣਾਇਆ ਜਾਣਾ ਹੈ ਪਰ ਇਸ ਮਾਰਗ ਲਈ ਜ਼ਮੀਨ ਪੰਜਾਬ ਦੀ ਕੈਪਟਨ ਸਰਕਾਰ ਨੇ ਖ਼ਰੀਦ ਕੇ ਦੇਣੀ ਹੈ।
 
ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਇਸ ਵੇਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਖ਼ੁਸ਼ ਕਰਨ ਲਈ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੀਮਤ ਕੁਲੈਕਟਰ ਦਰਾਂ ਉੱਤੇ ਧੱਕੇ ਨਾਲ ਦੇ ਰਹੀ ਹੈ; ਜਦ ਕਿ ਕਿਸਾਨ ਆਪਣੀ ਜ਼ਮੀਨ ਦੀ ਕੀਮਤ ਆਮ ਬਾਜ਼ਾਰੀ ਕੀਮਤ ਉੱਤੇ ਤੈਅ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਤੋਂ ਬਿਨਾ ਜ਼ਮੀਨ ਦੀ ਕੀਮਤ ਤੈਅ ਕਰਨਾ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੈ।
 
ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹੈ। ਕਿਸਾਨਾਂ ਨੂੰ ਬਾਜ਼ਾਰੀ ਕੀਮਤ ਉੱਤੇ ਜ਼ਮੀਨ ਦੀ ਕੀਮਤ ਮਿਲਣੀ ਚਾਹੀਦੀ ਹੈ ਤੇ ਕਿਸਾਨਾਂ ਨੂੰ ਨਵੇਂ ਬਣ ਰਹੇ ਐਕਸਪ੍ਰੈੱਸਵੇਅ ਨਾਲ ਆਮ ਸੜਕਾਂ ਬਣਾ ਕੇ ਦਿੱਤੀਆਂ ਜਾਣ ਤੇ ਐਕਸਪ੍ਰੈੱਸਵੇਅ ਨਾਲ ਲੱਗਦੀ ਜ਼ਮੀਨ ਉੱਤੇ ਕੋਈ ਵੀ ਕਾਰੋਬਾਰ ਕਰਨ ਲਈ ਐੱਨਓਸੀ ਲੈਣ ਦੀ ਸ਼ਰਤ ਵੀ ਖ਼ਤਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਸੜਕਾਂ ਉੱਚੀਆਂ ਹੋ ਜਾਂਦੀਆਂ ਹਨ, ਤਾਂ ਖੇਤਾਂ ਵਿੱਚ ਪਾਣੀ ਖੜ੍ਹਨ ਨਾਲ ਫ਼ਸਲਾਂ ਦਾ ਬਹੁਤ ਨੁਕਸਾਨ ਹੁੰਦਾ ਹੈ; ਇਸ ਗੱਲ ਨੂੰ ਧਿਆਨ ’ਚ ਰੱਖਦਿਆਂ ਐਕਸਪ੍ਰੈੱਸਵੇਅ ’ਚੋਂ ਮੀਂਹ ਦੇ ਪਾਣੀ ਦੀ ਉਚਿਤ ਨਿਕਾਸੀ ਦਾ ਇੰਤਜ਼ਾਮ ਕੀਤਾ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ
Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ
ਭੁੱਲ ਕੇ ਵੀ ਫਰਿੱਜ 'ਚ ਨਹੀਂ ਰੱਖਣੀਆਂ ਚਾਹੀਦੀਆਂ ਖਾਣ-ਪੀਣ ਦੀਆਂ ਆਹ 10 ਚੀਜ਼ਾਂ, ਫਾਇਦੇ ਦੀ ਥਾਂ ਹੋਵੇਗਾ ਨੁਕਸਾਨ
ਭੁੱਲ ਕੇ ਵੀ ਫਰਿੱਜ 'ਚ ਨਹੀਂ ਰੱਖਣੀਆਂ ਚਾਹੀਦੀਆਂ ਖਾਣ-ਪੀਣ ਦੀਆਂ ਆਹ 10 ਚੀਜ਼ਾਂ, ਫਾਇਦੇ ਦੀ ਥਾਂ ਹੋਵੇਗਾ ਨੁਕਸਾਨ
ਤੁਹਾਡੇ ਸਾਹਮਣੇ ਕਿਸੇ ਨੂੰ ਆਵੇ Heart Attack ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਬਚ ਸਕਦੀ ਜਾਨ
ਤੁਹਾਡੇ ਸਾਹਮਣੇ ਕਿਸੇ ਨੂੰ ਆਵੇ Heart Attack ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਬਚ ਸਕਦੀ ਜਾਨ
Life Support New Guidelines: ਸਿਰਫ਼ ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਹਨ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
Life Support New Guidelines: ਸਿਰਫ਼ ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਹਨ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
Embed widget