ਪੜਚੋਲ ਕਰੋ
Advertisement
ਸੋਨੀਆ ਨਾਲ ਮੀਟਿੰਗ ਲਈ ਕੈਪਟਨ ਦਿੱਲੀ ਰਵਾਨਾ, ਸਭ ਦੀਆਂ ਨਜ਼ਰਾਂ ਦਿੱਲੀ ਵੱਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋ ਗਏ। ਤਕਰੀਬਨ 12 ਵਜੇ ਉਹ ਦਿੱਲੀ ਪਹੁੰਚ ਜਾਣਗੇ। ਕੈਪਟਨ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋ ਗਏ। ਤਕਰੀਬਨ 12 ਵਜੇ ਉਹ ਦਿੱਲੀ ਪਹੁੰਚ ਜਾਣਗੇ। ਕੈਪਟਨ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ। ਸੂਤਰਾਂ ਮੁਤਾਬਕ ਸੋਨੀਆ ਤੇ ਕੈਪਟਨ ਦੀ ਇਹ ਮੁਲਾਕਾਤ ਪੰਜਾਬ ਵਿੱਚ ਸਰਕਾਰ ਤੇ ਸੰਗਠਨ ਵਿੱਚ ਬਦਲਾਅ ਤੋਂ ਪਹਿਲਾਂ ਮਹੱਤਵਪੂਰਨ ਮੰਨੀ ਜਾਂਦੀ ਹੈ।
ਹੁਣ ਇਹ ਸਪਸ਼ਟ ਨਹੀਂ ਕਿ ਰਾਹੁਲ ਗਾਂਧੀ ਵੀ ਸੋਨੀਆ ਗਾਂਧੀ ਨਾਲ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ। ਨਵਜੋਤ ਸਿੱਧੂ ਦੀ ਪੈਰਵਾਈ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਕਲੇਸ਼ ਬਾਰੇ ਅੱਜ ਅਹਿਮ ਫੈਸਲਾ ਹੋਏਗਾ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਕੇ ਅੰਤਿਮ ਫੈਸਲਾ ਲੈਣਗੇ।
ਸੂਤਰਾਂ ਮੁਤਾਬਕ ਹਾਈਕਮਾਨ ਮੀਟਿੰਗਾਂ ਦੇ ਲੰਬੇ ਦੌਰ ਮਗਰੋਂ ਸਾਬਕਾ ਮੰਤਰੀ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਵਿਚਾਲੇ ਰੇੜਕਾ ਖਤਮ ਕਰਨ ਲਈ ‘ਪੰਜਾਬ ਫ਼ਾਰਮੂਲਾ’ ਤਿਆਰ ਕਰ ਲਿਆ ਹੈ। ਇਸ ਫਾਰਮੂਲੇ ਨੂੰ ਲਾਗੂ ਕਰਨ ਤੋਂ ਪਹਿਲਾਂ ਹਾਈਕਮਾਨ ਕੈਪਟਨ ਦੀ ਸਹਿਮਤੀ ਲੈਣਾ ਚਾਹੰਦੀ ਹੈ। ਇਸੇ ਲਈ ਕੈਪਟਨ ਨੂੰ ਦਿੱਲੀ ਬੁਲਾਇਆ ਹੈ।
ਇਹ ਵੀ ਚਰਚਾ ਹੈ ਕਿ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਵੀ ਦਿੱਲੀ ਸੱਦ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਲੀਡਰਾਂ ਵਿਚਾਲੇ ਤਾਲਮੇਲ ਬੈਠਾ ਕੇ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇਜ਼ ਕਰਨਾ ਚਾਹੁੰਦੀ ਹੈ। ਸੂਤਰਾਂ ਮੁਤਾਬਕ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਨਵੀਂ ਪੇਸ਼ਕਸ਼ ਦੇ ਕੇ ਰਾਜੀ ਕਰ ਲਿਆ ਹੈ ਜਿਸ ਉੱਪਰ ਅੱਜ ਕੈਪਟਨ ਦੀ ਹਾਮੀ ਲਈ ਜਾਣੀ ਹੈ।
ਇਹ ਵੀ ਅਹਿਮ ਹੈ ਕਿ ਪੰਜਾਬ ਕਾਂਗਰਸ ਦਾ ਵਿਵਾਦ ਉੱਠਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੀ ਗਾਂਧੀ ਪਰਿਵਾਰ ਨਾਲ ਇਹ ਪਹਿਲੀ ਮੀਟਿੰਗ ਹੋਵੇਗੀ। ਉਂਜ, ਉਹ ਖੜਗੇ ਕਮੇਟੀ ਨੂੰ ਦੋ ਵਾਰ ਦਿੱਲੀ ਵਿੱਚ ਮਿਲ ਚੁੱਕੇ ਹਨ। ਪਿਛਲੀ ਵਾਰ ਉਹ ਸੋਨੀਆ ਗਾਂਧੀ ਜਾਂ ਰਾਹੁਲ ਗਾਂਧੀ ਨੂੰ ਮਿਲੇ ਬਗੈਰ ਹੀ ਪੰਜਾਬ ਪਰਤ ਆਏ ਸੀ। ਇਹ ਵੀ ਚਰਚਾ ਸੀ ਕਿ ਕੈਪਟਨ ਵਾਰ-ਵਾਰ ਦਿੱਲੀ ਬੁਲਾਉਣ ਤੋਂ ਖਫਾ ਸਨ। ਇਸ ਲਈ ਅੱਜ ਆਖਰੀ ਫੈਸਲਾ ਹੋ ਸਕਦਾ ਹੈ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement