ਚੰਡੀਗੜ੍ਹ:  ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਕਮਜ਼ੋਰੀਆਂ ਕਾਰਨ ਮੋਦੀ-ਅਮਿਤ ਸ਼ਾਹ ਕੋਲ ਪੂਰੇ ਪੰਜਾਬ ਦਾ ਹੀ ਸੌਦਾ ਕਰ ਦਿੱਤਾ ਹੈ। ਇਹ ਇਲਜ਼ਾਮ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਲਗਾਏ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਦੀ ਕਠਪੁਤਲੀ ਦੱਸਦੇ ਹੋਏ ਗੰਭੀਰ ਦੋਸ਼ ਲਗਾਏ। ਮਾਨ ਨੇ ਕੈਪਟਨ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਨ੍ਹਾਂ 'ਚ ਥੋੜ੍ਹੀ ਬਹੁਤੀ ਹਿੰਮਤ ਹੈ ਤਾਂ ਉਹ ਕਿਸਾਨ ਅੰਦੋਲਨ 'ਚ ਜਾ ਕੇ ਅੰਨਦਾਤਾ ਦੇ ਹੱਕ 'ਚ ਕੇਂਦਰ ਦੀ ਮੋਦੀ ਸਰਕਾਰ ਨੂੰ ਲਲਕਾਰ ਕੇ ਦਿਖਾਉਣ।


ਗਣਤੰਤਰ ਦਿਵਸ 'ਤੇ ਇਸ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ ਮੁੱਖ ਮਹਿਮਾਨ, ਮੋਦੀ ਦਾ ਸੱਦਾ ਕਬੂਲਿਆ

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ, ''ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਂ 'ਤੇ ਤੁਸੀਂ ਦੱਸ ਸਕਦੇ ਹੋ ਕਿ ਚਾਰ ਚਾਲ ਦੇ ਸ਼ਾਸਨ ਅਤੇ ਇਸ ਪੂਰੇ ਕਿਸਾਨ ਅੰਦੋਲਨ 'ਚ ਤੁਸੀਂ ਕਿਸਾਨਾਂ ਲਈ ਕਿਹੜਾ ਫੈਸਲਾਕੁੰਨ ਕਦਮ ਚੁੱਕਿਆ ਹੈ? ਤੁਹਾਡੀ ਜੀਭ 'ਤੇ ਕਿਸ ਨੇ ਤਾਲਾ ਲਗਾਇਆ ਹੈ ਕਿ ਅੰਨਦਾਤਾ ਦੇ ਹੱਕ ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਜ਼ਿੱਦ ਖ਼ਿਲਾਫ਼ ਇੱਕ ਸ਼ਬਦ ਨਹੀਂ ਬੋਲਿਆ? ਤੁਹਾਡੇ ਪੈਰਾਂ 'ਚ ਕਿਸ ਨੇ ਜ਼ੰਜੀਰ ਬੰਨ੍ਹ ਰੱਖੀ ਹੈ ਕਿ ਮੁੱਖ ਮੰਤਰੀ ਦਾ ਫ਼ਰਜ਼ ਨਿਭਾਉਂਦੇ ਹੋਏ ਤੁਸੀਂ ਅੰਦੋਲਨਕਾਰੀ ਕਿਸਾਨਾਂ 'ਚ ਨਾ ਜਾ ਕੇ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਵਾਧੂ ਸਹੂਲਤਾਵਾਂ ਨਹੀਂ ਦੇ ਸਕਦੇ, ਉਨ੍ਹਾਂ ਦਾ ਹੌਸਲਾ ਨਹੀਂ ਵਧਾ ਸਕਦੇ ਅਤੇ ਉਨ੍ਹਾਂ 'ਚ ਖੜ੍ਹੇ ਹੋ ਕੇ ਕੇਂਦਰ ਸਰਕਾਰ ਨੂੰ ਸਖ਼ਤ ਸੰਦੇਸ਼ ਨਹੀਂ ਦੇ ਸਕਦੇ ਅਤੇ ਪ੍ਰਧਾਨ ਮੰਤਰੀ ਨੂੰ ਨਹੀਂ ਮਿਲ ਸਕਦੇ?''

ਖੇਤੀ ਕਨੂੰਨਾਂ ਦਾ ਵਿਰੋਧ ਕਰਨ ਵਾਲਿਆਂ 'ਤੇ ਪੀਐਮ ਮੋਦੀ ਦੇ ਤਿਖੇ ਨਿਸ਼ਾਨੇ, ਦਿੱਲੀ ਨੇੜੇ ਡਰਾਏ ਜਾ ਰਹੇ ਕਿਸਾਨ

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਦਿੱਲੀ ਦੇ ਮੁੱਖ ਮੰਤਰੀ ਇੱਕ ਸੇਵਾਦਾਰ ਵਜੋਂ ਅੰਦੋਲਨਕਾਰੀ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਦੇ ਹੱਕ 'ਚ ਬੋਲ ਸਕਦੇ ਹਨ ਅਤੇ ਤਮਾਮ ਤਰ੍ਹਾਂ ਦੀਆਂ ਸਹੂਲਤਾਵਾਂ ਮੁਹੱਈਆ ਕਰਵਾ ਸਕਦੇ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਤੋਂ ਬਾਹਰ ਕਿਉਂ ਨਹੀਂ ਨਿਕਲਦੇ? ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਆਪਣੇ ਅਤੇ ਆਪਣੇ ਪਰਿਵਾਰ 'ਤੇ ਈਡੀ ਦੇ ਕੇਸ, ਵਿਦੇਸ਼ੀ ਬੈਂਕ ਖਾਤੇ ਅਤੇ ਪਾਕਿਸਤਾਨੀ ਮਹਿਮਾਨਾਂ ਵਰਗੀਆਂ ਅਨੇਕਾਂ ਕਮਜ਼ੋਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੋਦੀ-ਸ਼ਾਹ ਦੀ ਕਠਪੁਤਲੀ ਬਣਾ ਕੇ ਰੱਖ ਦਿੱਤਾ ਹੈ, ਜਿਸ ਦਾ ਖ਼ਮਿਆਜ਼ਾ ਨਾ ਕੇਵਲ ਅੰਦੋਲਨਕਾਰੀ ਅੰਨਦਾਤਾ, ਸਗੋਂ ਸਾਰਾ ਪੰਜਾਬ ਭੁਗਤ ਰਿਹਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ