ਚੰਡੀਗੜ੍ਹ: ਪਾਕਿਸਤਾਨ ਦੇ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ 'ਤੇ ਮਸਜਿਦ ਦਾ ਦਾਅਵਾ ਕਰਨ ਕਰਨ ਦੀ ਕੋਸ਼ਿਸ਼ ਦਾ ਮੁੱਦਾ ਭੱਖਦਾ ਜਾ ਰਿਹਾ ਹੈ। ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਕੈਪਟਨ ਨੇ ਟਵੀਟ ਰਾਹੀਂ ਇਸ ਗੱਲ ਦੀ ਨਿੰਦਾ ਕਰਦਿਆਂ ਕਿਹਾ, “ਮੈਂ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਨੂੰ ਮਸਜਿਦ ਬਣਾਉਣ ਦੀ ਕੋਸ਼ਿਸ਼ ਦੀ ਜ਼ੋਰਦਾਰ ਨਿੰਦਾ ਕਰਦਾ ਹਾਂ। ਮੈਂ ਡਾ. ਐਸ ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਸਾਰੇ ਸਤਿਕਾਰਯੋਗ ਸਿੱਖ ਅਸਥਾਨਾਂ ਦੀ ਰਾਖੀ ਲਈ ਪਾਕਿਸਤਾਨ ਨੂੰ ਸਖਤ ਸ਼ਬਦਾਂ ਵਿੱਚ ਪੰਜਾਬ ਦੀਆਂ ਚਿੰਤਾਵਾਂ ਦੱਸਣ।”



ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਭਾਰਤ ਨੇ ਇਸ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ, “ਪਾਕਿਸਤਾਨ ਹਾਈ ਕਮਿਸ਼ਨ ਨਾਲ ਜੋਰਦਾਰ ਇਤਰਾਜ਼ ਜਾਹਿਰ ਕੀਤਾ ਗਿਆ ਹੈ।



ਇਹ ਇਤਰਾਜ਼ ਲਾਹੌਰ ਦੇ ਨੌਲਖਾ ਬਜ਼ਾਰ ਵਿਖੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਸਥਾਨ 'ਤੇ ਬਣੇ ਗੁਰਦੁਆਰਾ 'ਸ਼ਹੀਦੀ ਅਸਥਾਨ' ਨੂੰ ਮਸਜਿਦ ਸ਼ਹੀਦ ਗੰਜ ਹੋਣ ਦਾ ਦਾਅਵਾ ਕਰਨ ਦੀ ਕੋਸ਼ਿਸ਼ ਖਿਲਾਫ਼ ਕੀਤਾ ਗਿਆ ਹੈ ਤੇ ਇਸ ਨੂੰ ਮਸਜਿਦ ਵਿੱਚ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।”



ਉਨ੍ਹਾਂ ਅੱਗੇ ਕਿਹਾ, “ਪਾਕਿਸਤਾਨ ਨੂੰ ਆਪਣੇ ਦੇਸ ਵਿੱਚ ਘੱਟ-ਗਿਣਤੀਆਂ ਦੀ ਸੁਰੱਖਿਆ, ਰੱਖਿਆ ਤੇ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਦੀ ਰਾਖੀ ਸਮੇਤ ਸਲਾਮਤੀ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ।”

ਪੰਜਾਬੀ ਗੁਰਸਿੱਖ ਨੌਜਵਾਨ ਦੀ ਕੈਨੇਡਾ 'ਚ ਮੌਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ