ਪੜਚੋਲ ਕਰੋ

ਕੈਪਟਨ ਸਰਕਾਰ ਵੀ ਵਾਅਦਿਆਂ 'ਤੇ ਨਹੀਂ ਉੱਤਰੀ ਖਰੀ, ਜਾਣੋ ਉਦਯੋਗਾਂ ਦਾ ਹਾਲ

ਪੰਜਾਬ ਸਰਕਾਰ ਦੇ ਕਾਰਜਕਾਲ ਨੂੰ ਤਿੰਨ ਸਾਲ ਹੋ ਚੁੱਕੇ ਹਨ। ਅਜਿਹੇ 'ਚ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਆਏ ਦਿਨ ਚਰਚਾ ਹੁੰਦੀ ਰਹਿੰਦੀ ਹੈ। ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਪਣੇ ਮੈਨੀਫੈਸਟੋ 'ਚ ਜਨਤਾ ਨਾਲ ਕਈ ਤਰ੍ਹਾਂ ਦੇ ਵਾਅਦੇ ਤਾਂ ਕਰ ਦਿੱਤੇ ਪਰ ਹੁਣ ਤਿੰਨ ਸਾਲ ਹੋਣ ਨੂੰ ਆਏ ਹਨ ਤੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ 'ਤੇ ਖਰਾ ਨਹੀਂ ਉੱਤਰ ਸਕੀ।

ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਕਾਰਜਕਾਲ ਨੂੰ ਤਿੰਨ ਸਾਲ ਹੋ ਚੁੱਕੇ ਹਨ। ਅਜਿਹੇ 'ਚ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਆਏ ਦਿਨ ਚਰਚਾ ਹੁੰਦੀ ਰਹਿੰਦੀ ਹੈ। ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਪਣੇ ਮੈਨੀਫੈਸਟੋ 'ਚ ਜਨਤਾ ਨਾਲ ਕਈ ਤਰ੍ਹਾਂ ਦੇ ਵਾਅਦੇ ਤਾਂ ਕਰ ਦਿੱਤੇ ਪਰ ਹੁਣ ਤਿੰਨ ਸਾਲ ਹੋਣ ਨੂੰ ਆਏ ਹਨ ਤੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ 'ਤੇ ਖਰਾ ਨਹੀਂ ਉੱਤਰ ਸਕੀ। ਪੰਜਾਬ ਵਿੱਚ ਸੱਤਾ ਸੰਭਾਲਣ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਵਰਗਾਂ ਲਈ ਵਾਅਦਿਆਂ ਦੀ ਲਾਈ ਝੜੀ ਤਹਿਤ ਉਦਯੋਗਪਤੀਆਂ ਨੂੰ ਵੀ ਵੱਡੇ-ਵੱਡੇ ਸੁਪਨੇ ਦਿਖਾਏ ਸੀ। ਸਰਕਾਰ ਨੇ ਦਾਅਵੇ ਕੀਤੇ ਕਿ ਸੂਬੇ 'ਚ ਪਿਛਲੇ ਸਮੇਂ ਦੌਰਾਨ ਬੰਦ ਪਏ ਉਦਯੋਗਾਂ ਨੂੰ ਨਵੇਂ ਸਿਰੇ ਤੋਂ ਚਲਾਇਆ ਜਾਏਗਾ। ਉੱਥੇ ਹੀ ਉਦਯੋਗ ਦੇ ਨਵੇਂ ਰਾਹ ਖੋਲ੍ਹੇ ਜਾਣਗੇ। ਕੈਪਟਨ ਸਰਕਾਰ ਵੀ ਵਾਅਦਿਆਂ 'ਤੇ ਨਹੀਂ ਉੱਤਰੀ ਖਰੀ, ਜਾਣੋ ਉਦਯੋਗਾਂ ਦਾ ਹਾਲ ਇਨ੍ਹਾਂ ਵਾਅਦਿਆਂ ਦੀ ਜ਼ਮੀਨੀ ਪੱਧਰ 'ਤੇ ਅਸਲੀਅਤ ਕੁਝ ਹੋਰ ਹੀ ਹੈ ਕਿਉਂਕਿ ਪਿਛਲੇ ਤਿੰਨ ਸਾਲਾਂ ਵਿੱਚ ਕੈਪਟਨ ਨੇ ਵਪਾਰੀਆਂ ਦੀ ਕਦੇ ਬਾਂਹ ਨਹੀਂ ਫੜੀ। ਇਸ ਦੇ ਨਾਲ ਜਿੱਥੇ ਸੂਬੇ ਵਿੱਚੋਂ ਕਈ ਵੱਡੀਆਂ ਫਰਮਾਂ ਪਹਿਲਾਂ ਹੀ ਬੰਦ ਹੋ ਗਈਆਂ ਹਨ। ਕਈ ਇੱਥੋਂ ਬਾਹਰਲੇ ਸੂਬਿਆਂ ਵਿੱਚ ਜਾਣ ਦੀ ਤਿਆਰੀ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਰਿਆਇਤਾਂ ਦੇਣ ਲਈ ਉਸਾਰੇ ਗਏ ਫੋਕਲ ਪੁਆਇੰਟਾਂ ਨੂੰ ਵੀ ਕੈਪਟਨ ਨੇ ਨਵੇਂ ਸਿਰਿਓਂ ਨਵੀਂ ਦਿੱਖ ਤੇ ਹਜ਼ਾਰਾਂ ਕਰੋੜ ਰੁਪਏ ਖ਼ਰਚ ਕੇ ਅਪਗ੍ਰੇਡ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਵੱਲੋਂ ਤਿਆਰ ਕੀਤੇ ਫੋਕਲ ਪਆਇੰਟ ਆਪਣੇ ਆਖ਼ਰੀ ਸਾਹਾਂ 'ਤੇ ਹੈ। ਫੋਕਲ ਪੁਆਇੰਟ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਗੁਰਾਇਆ ਨੇ ਦੱਸਿਆ ਕਿ ਸਰਕਾਰ ਨੇ ਫੋਕਲ ਪੁਆਇੰਟਾਂ ਦੀ ਬਾਂਹ ਫੜਨ ਲਈ ਵੱਡੇ-ਵੱਡੇ ਵਾਅਦੇ ਜ਼ਰੂਰ ਕੀਤੇ ਪਰ ਵਪਾਰੀਆਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਮੁਸ਼ਕਲਾਂ ਕੈਪਟਨ ਸਰਕਾਰ ਵਿੱਚ ਆ ਰਹੀਆਂ ਹਨ। ਕੈਪਟਨ ਸਰਕਾਰ ਵੀ ਵਾਅਦਿਆਂ 'ਤੇ ਨਹੀਂ ਉੱਤਰੀ ਖਰੀ, ਜਾਣੋ ਉਦਯੋਗਾਂ ਦਾ ਹਾਲ ਗੁਰਾਇਆ ਨੇ ਕਿਹਾ ਕਿ ਉਦਯੋਗ ਵਿਭਾਗ ਵਿੱਚ ਕਰੱਪਸ਼ਨ ਉਸੇ ਤਰ੍ਹਾਂ ਜਾਰੀ ਹੈ ਤੇ ਉਨ੍ਹਾਂ ਨੂੰ ਮਹਿੰਗੇ ਭਾਅ ਬਿਜਲੀ ਮਿਲ ਰਹੀ ਹੈ ਜਦਕਿ ਕੈਪਟਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਦਯੋਗਪਤੀਆਂ ਨੂੰ ਸੂਬੇ ਵਿੱਚ ਪੰਜ ਰੁਪਏ ਪ੍ਰਤੀ ਯੂਨਟ ਬਿਜਲੀ ਮਿਲੇਗੀ ਪਰ ਵਪਾਰੀ ਹਾਲੇ ਵੀ ਅੱਠ ਰੁਪਏ ਬਿਜਲੀ ਲੈਣ ਲਈ ਮਜਬੂਰ ਹਨ। ਫੋਕਲ ਪੁਆਇੰਟ ਐਸੋਸੀਏਸ਼ਨ ਦੇ ਚੇਅਰਮੈਨ ਕਮਲ ਡਾਲਮੀਆ ਨੇ ਦੱਸਿਆ ਕਿ ਰੁਜ਼ਗਾਰ ਦੇ ਨਵੇਂ ਉਪਰਾਲੇ ਕਰਨ ਲਈ ਤੇ ਬਾਰਡਰ ਬੈਲਟ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਧਰ ਉਦਯੋਗਪਤੀਆਂ ਦਾ ਕਹਿਣਾ ਹੈ ਕਿ ਸ਼ਾਇਦ ਉਨ੍ਹਾਂ ਦੇ ਕੋਲ ਵੋਟਾਂ ਨਹੀਂ ਹਨ ਇਸ ਕਰਕੇ ਸਰਕਾਰ ਉਨ੍ਹਾਂ ਦੀ ਬਾਂਹ ਨਹੀਂ ਫੜ੍ਹੀ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget