ਚੰਡੀਗੜ੍ਹ: ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਹਰਿਆਣਾ ਬਾਰਡਰ 'ਤੇ ਸਰਕਾਰ ਵੱਲੋਂ ਫੋਰਸ ਤਾਇਨਾਤ ਹੈ। ਲਾਠੀਚਾਰਜ, ਅਥਰੂ ਗੈਸ ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਿਸਾਨਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ।
ਕਿਸਾਨ ਵੀ ਇਨ੍ਹਾਂ ਤਸ਼ੱਦਦਾਂ ਦਾ ਸਾਹਮਣਾ ਕਰਕੇ ਅੱਗੇ ਵੱਧ ਰਹੇ ਹਨ। ਇਸ ਦਰਮਿਆਨ ਹੁਣ ਪੰਜਾਬ ਦੇ ਮੁਖ ਮੰਤਰੀ ਆਪਣੇ ਸੂਬੇ ਦੇ ਕਿਸਾਨਾਂ ਦੇ ਸਮਰਥਨ 'ਚ ਹਰਿਆਣਾ ਸਰਕਾਰ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਟਵੀਟ ਕੀਤਾ ਹੈ।
ਹਰਿਆਣਾ ਪੁਲਿਸ ਫੇਲ੍ਹ! ਬਾਰਡਰ ਸੀਲ ਕਰਨ ਨਾਲ ਹਾਹਾਕਾਰ, ਸੈਂਕੜੇ ਵਾਹਨ ਫਸੇ, ਭੁੱਖੇ-ਭਾਣੇ ਲੋਕ
ਕੈਪਟਨ ਨੇ ਕਿਹਾ, "ਪਿਛਲੇ 2 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਫੋਰਸ ਦੀ ਵਰਤੋਂ ਕਿਉਂ ਕਰ ਰਹੀ ਹੈ। ਕੈਪਟਨ ਨੇ ਬੀਜੇਪੀ ਨੂੰ ਕਿਹਾ ਕਿ ਉਹ ਆਪਣੀ ਹਰਿਆਣਾ ਸਰਕਾਰ ਨੂੰ ਅਜਿਹਾ ਕਰਨ ਤੋਂ ਵਰਜੇ। ਤੇ ਦੇਸ਼ ਦੇ ਅੰਨ ਦਾਤੇ ਨਾਲ ਅਜਿਹਾ ਵਿਵਹਾਰ ਨਾ ਕਰੇ।"
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਕਿਸਾਨਾਂ 'ਤੇ ਸਖਤੀ ਤੋਂ ਭੜਕੇ ਕੈਪਟਨ, ਹਰਿਆਣਾ ਸਰਕਾਰ ਨੂੰ ਲਾਈ ਝਾੜ
ਏਬੀਪੀ ਸਾਂਝਾ
Updated at:
26 Nov 2020 12:47 PM (IST)
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਹਰਿਆਣਾ ਬਾਰਡਰ 'ਤੇ ਸਰਕਾਰ ਵੱਲੋਂ ਫੋਰਸ ਤਾਇਨਾਤ ਹੈ। ਲਾਠੀਚਾਰਜ, ਅਥਰੂ ਗੈਸ ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਿਸਾਨਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ।
- - - - - - - - - Advertisement - - - - - - - - -