ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਧਾਲੂਆਂ ਨੂੰ ਖ਼ਾਸ ਤੋਹਫਾ ਦਿੱਤਾ ਹੈ। ਵੀਰਵਾਰ ਨੂੰ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵੈਬਸਾਈਟ, ਮੋਬਾਈਲ ਐਪਲੀਕੇਸ਼ਨ ਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ ਕੀਤੇ।
ਮੁੱਖ ਮੰਤਰੀ ਨੇ ਆਪਣੇ ਆਫੀਸ਼ੀਅਲ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਉਹ ਇਹ ਯਕੀਨੀ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ ਕਿ ਕੋਈ ਵੀ ਇਸ ਇਤਿਹਾਸਿਕ ਮੌਕੇ ਤੋਂ ਵਾਂਝਾ ਨਾ ਰਹੇ ਇਹ ਵੈਬਸਾਈਟ ਨਿਸ਼ਚਿਤ ਕਰੇਗੀ ਕਿ ਸ਼ਰਧਾਲੂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਤੇ ਜਾਣੂੰ ਰਹਿਣ।
ਵੈਬਸਾਈਟ 'ਤੇ ਵਿਜ਼ਿਟ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ- 550yearsofgurunanakdevji.com