ਇਸ ਗਾਣੇ ਨੂੰ ਪੰਜਾਬੀ ਮਿਊਜ਼ਿਕ ਡਾਇਰੈਕਟਰ ਅਤੇ ਗਾਇਕ ਬੀ. ਪ੍ਰਾਕ ਨੇ ਗਾਇਆ ਹੈ।
ਕੈਪਟਨ ਨੇ ਕੋਰੋਨਾ 'ਤੇ ਫਤਿਹ ਲਈ ਲਾਂਚ ਕੀਤਾ ਗੀਤ, ਅਮਿਤਾਭ ਬੱਚਨ, ਕਰੀਨਾ ਤੇ ਗੁਰਦਾਸ ਮਾਨ ਵਰਗੇ ਵੱਡੇ ਸਿਤਾਰੇ ਬਣੇ ਹਿੱਸਾ
ਏਬੀਪੀ ਸਾਂਝਾ | 03 Jun 2020 07:44 AM (IST)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅਮਿਤਾਭ ਬੱਚਨ ਅਤੇ ਗਾਇਕ ਗੁਰਦਾਸ ਮਾਨ ਵਰਗੀਆਂ ਬਾਲੀਵੁੱਡ ਮਸ਼ਹੂਰ ਹਸਤੀਆਂ ਦਾ ਇੱਕ ਗੀਤ ਲਾਂਚ ਕੀਤਾ। ਇਸ ਦਾ ਉਦੇਸ਼ ਲੋਕਾਂ ਵਿੱਚ ਕੋਰੋਨਾਵਾਇਰਸ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅਮਿਤਾਭ ਬੱਚਨ ਅਤੇ ਗਾਇਕ ਗੁਰਦਾਸ ਮਾਨ ਵਰਗੀਆਂ ਬਾਲੀਵੁੱਡ ਮਸ਼ਹੂਰ ਹਸਤੀਆਂ ਦਾ ਇੱਕ ਗੀਤ ਲਾਂਚ ਕੀਤਾ। ਇਸ ਦਾ ਉਦੇਸ਼ ਲੋਕਾਂ ਵਿੱਚ ਕੋਰੋਨਾਵਾਇਰਸ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ। ਗਾਣੇ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਕੋਰੋਨਾ ਦੀ ਲੜਾਈ ‘ਚ ਸਰਕਾਰ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਕੋਰੋਨਾ ਵਿਸ਼ਾਣੂ ਦੇ ਫੈਲਣ ਨੂੰ ਕਾਫ਼ੀ ਹੱਦ ਤੱਕ ਕਾਬੂ ਕਰਨ ਵਿੱਚ ਸਫਲ ਹੋਇਆ ਹੈ। ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਕੋਰੋਨਾ ਯੁੱਧ ਅਜੇ ਖ਼ਤਮ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਇਰਸ ਪ੍ਰਤੀ ਸੁਚੇਤ ਹੁੰਦਿਆਂ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨ। ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਪਟਿਆਲਾ ਵਿੱਚ ਨਿਹੰਗਾਂ ਦੇ ਇੱਕ ਸਮੂਹ ਨੇ ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਹਰਜੀਤ ਸਿੰਘ ਦਾ ਹੱਥ ਵੱਢ ਦਿੱਤਾ ਸੀ। ਇਸ ਗਾਣੇ ‘ਚ ਸਹਾਇਕ ਥਾਣੇਦਾਰ ਹਰਜੀਤ ਸਿੰਘ ਨੂੰ ਦਿਖਾਇਆ ਗਿਆ ਹੈ। ਇਸ ਗਾਣੇ ਨੂੰ ਪੰਜਾਬੀ ਮਿਊਜ਼ਿਕ ਡਾਇਰੈਕਟਰ ਅਤੇ ਗਾਇਕ ਬੀ. ਪ੍ਰਾਕ ਨੇ ਗਾਇਆ ਹੈ। ਬਾਲੀਵੁੱਡ ਅਭਿਨੇਤਾ ਸੋਨੂੰ ਸੂਦ, ਰਣਦੀਪ ਹੁੱਡਾ ਅਤੇ ਅਭਿਨੇਤਰੀ ਕਰੀਨਾ ਕਪੂਰ, ਸੋਹਾ ਅਲੀ ਖਾਨ ਨੇ ਇਸ ਗੀਤ ‘ਚ ਯੋਗਦਾਨ ਦਿੱਤਾ ਹੈ। ਕਾਬੁਲ ਦੀ ਮਸਜਿਦ ‘ਚ ਜ਼ਬਰਦਸਤ ਧਮਾਕਾ, ਇਮਾਮ ਸਮੇਤ ਦੋ ਦੀ ਮੌਤ ਇਸ ਤੋਂ ਇਲਾਵਾ ਗਿੱਪੀ ਗਰੇਵਾਲ, ਐਮੀ ਵਿਰਕ, ਜੈਜ਼ੀ ਬੀ, ਬਿੱਨੂੰ ਢਿੱਲੋਂ, ਪੰਮੀ ਬਾਈ, ਜਸਬੀਰ ਜੱਸੀ, ਰਾਜਵੀਰ ਜਵੰਦਾ, ਰੁਬੀਨਾ ਬਾਜਵਾ, ਕੁਲਵਿੰਦਰ ਬਿੱਲਾ ਅਤੇ ਕਰਮਜੀਤ ਵਰਗੀਆਂ ਪੰਜਾਬੀ ਮਨੋਰੰਜਨ ਜਗਤ ਦੀਆਂ ਪ੍ਰਸਿੱਧ ਹਸਤੀਆਂ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਪ੍ਰੋਗਰਾਮ ਵਿੱਚ ਬਹੁਤ ਸਾਰੀਆਂ ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਮੌਜੂਦ ਸਨ। 1 ਜੂਨ ਤੱਕ ਪੰਜਾਬ ਵਿੱਚ ਕੋਰੋਨਾ ਦੀ ਲਾਗ ਦੇ 2 ਹਜ਼ਾਰ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਇਨਫੈਕਸ਼ਨ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 45 ਹੈ। ਪਲੇ ਸਟੋਰ ਨੇ ਹਟਾਇਆ ‘Remove China Apps’, 50 ਲੱਖ ਤੋਂ ਵੱਧ ਵਾਰ ਹੋਇਆ ਸੀ ਡਾਊਨਲੋਡ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ