ਪੜਚੋਲ ਕਰੋ
Advertisement
ਕਰਜ਼ਾ ਮੁਆਫੀ ਦੇ ਨਾਂ 'ਤੇ ਕੈਪਟਨ ਨੇ ਪੰਜਾਬ ਨੂੰ ਬਣਾਇਆ 9500 ਕਰੋੜ ਦਾ ਕਰਜ਼ਾਈ, 'ਆਪ' ਨੇ ਰਿਪੋਰਟ ਦੇ ਹਵਾਲੇ ਨਾਲ ਲਾਏ ਵੱਡੇ ਇਲਜ਼ਾਮ
ਕੈਪਟਨ ਅਮਰਿੰਦਰ ਸਿੰਘ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਭਾਜਪਾ ਤੇ ਬਾਦਲਾਂ ਨਾਲ ਸਾਂਝੇਦਾਰੀ ਨਿਭਾਉਣ ਲਈ ਆਮ ਆਦਮੀ ਪਾਰਟੀ ਬਾਰੇ ਬੇਤੁਕੀ ਬਿਆਨਬਾਜੀ ਕਰ ਰਹੇ ਹਨ।
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਭਾਜਪਾ ਤੇ ਬਾਦਲਾਂ ਨਾਲ ਸਾਂਝੇਦਾਰੀ ਨਿਭਾਉਣ ਲਈ ਆਮ ਆਦਮੀ ਪਾਰਟੀ ਬਾਰੇ ਬੇਤੁਕੀ ਬਿਆਨਬਾਜੀ ਕਰ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਧਾਨ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਦੇ ਨੂੰ ਉਲਝਾਉਣ ਦੀ ਥਾਂ ਕਿਸਾਨਾਂ ਅਤੇ ਮਜਦੂਰਾਂ ਦੀ ਕਰਜ਼ਾ ਮੁਆਫੀ ਦੇ ਨਾਂ 'ਤੇ ਕੀਤੇ ਘੁਟਾਲਿਆਂ ਬਾਰੇ ਸਥਿਤੀ ਸਪਸਟ ਕਰਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਸੰਸਦ ਦੇ ਅੰਦਰ ਅਤੇ ਸੜਕਾਂ 'ਤੇ ਸ਼ਰੇਆਮ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਵੱਲੋਂ ਜਾਰੀ 'ਪੀਪਲਜ ਵ੍ਹਿਪ' ਦਾ ਸਵਾਗਤ ਕੀਤਾ ਹੈ ਅਤੇ ਸਾਰੇ ਸੰਸਦ ਮੈਂਬਰਾਂ ਨੂੰ ਸੰਸਦ ਦੇ ਅੰਦਰ ਕਿਸਾਨਾਂ ਦੀ ਆਵਾਜ ਬੁਲੰਦ ਕਰਕੇ ਕਾਲੇ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਬੇਨਤੀ ਵੀ ਕੀਤੀ ਹੈ।
ਚੀਮਾ ਨੇ ਅੱਗੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਨੇ ਅਦਾਲਤਾਂ ਵਿੱਚ ਚੱਲ ਰਹੇ ਕਿਸਾਨਾਂ ਦੇ ਕੇਸਾਂ ਵਿੱਚ ਆਪਣੇ ਵਕੀਲ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਅਦਾਲਤ ਵਿੱਚ ਕਿਸਾਨਾਂ ਦੇ ਹੱਕਾਂ ਦੀ ਆਵਾਜ ਬੁਲੰਦ ਕੀਤੀ ਜਾਵੇ।
ਕਰਜ਼ਾ ਮੁਆਫੀ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਸਾਢੇ ਚਾਰ ਸਾਲਾਂ ਤੋਂ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਕਰਜੇ ਮੁਆਫ ਕਰਨ ਦੇ ਫੈਸਲੇ ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 2 ਲੱਖ 85 ਹਜਾਰ ਤੋਂ ਵੱਧ ਦੇ ਖੇਤ ਮਜਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਨਾਨ ਕੀਤਾ, ਜਦਕਿ ਇਸ ਕਰਜ਼ਾ ਮੁਆਫੀ ਦੇ ਨਾਂ 'ਤੇ ਕੈਪਟਨ ਸਰਕਾਰ ਨੇ ਮੰਡੀ ਬੋਰਡ ਤੋਂ 700 ਕਰੋੜ ਇੱਕਠੇ ਕੀਤੇ ਹਨ।
ਉਨ੍ਹਾਂ ਕਿਹਾ ਇੱਕ ਸਰਵੇਖਣ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਇੱਕ ਖੇਤ ਮਜ਼ਦੂਰ ਪਰਿਵਾਰ ਦੇ ਸਿਰ 77,000 ਰੁਪਏ ਦਾ ਕਰਜ਼ਾ ਹੈ, ਪਰ ਕਾਂਗਰਸ ਸਰਕਾਰ ਨੇ ਇੱਕ ਖੇਤ ਮਜ਼ਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜ਼ਾ ਹੀ ਮੁਆਫ ਕੀਤਾ। ਇਸ ਤਰ੍ਹਾਂ ਮਜ਼ਦੂਰ ਪਰਿਵਾਰ ਦੇ ਸਿਰ 'ਤੇ ਕਰੀਬ 57,000 ਰੁਪਏ ਦੇ ਕਰਜ਼ੇ ਦੀ ਤਲਵਾਰ ਲਟਕੀ ਰਹੇਗੀ। ਚੀਮਾ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ ਬਾਰੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਹੀ ਕੰਮ ਕੀਤਾ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜ਼ਾ ਮੁਆਫੀ ਦੇ ਨਾਂ 'ਤੇ 9500 ਕਰੋੜ ਰੁਪਏ ਕਰਜ਼ਾ ਲਿਆ ਹੈ, ਪਰ ਕਿਸਾਨਾਂ ਦਾ ਅੱਧਾ ਕਰਜ਼ਾ ਵੀ ਮੁਆਫ ਨਹੀਂ ਕੀਤਾ।
ਇਸ ਕਰਜਾ ਮੁਆਫੀ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਘੋਟਾਲਾ ਕਰਾਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਰਜ਼ਾ ਮੁਆਫੀ ਦੇ ਨਾਂ 'ਤੇ ਵੋਟਾਂ ਲੈ ਕੇ ਪਹਿਲਾਂ ਪੰਜਾਬ ਵਾਸੀਆਂ ਨੂੰ ਲੁੱਟਿਆ, ਫਿਰ 9500 ਕਰੋੜ ਦਾ ਕਰਜ਼ਾ ਪੰਜਾਬ ਸਿਰ ਹੋਰ ਚਾੜ ਦਿੱਤਾ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਵਿੱਚ ਇੱਕ ਇੱਕ ਫੀਸਦੀ ਵਾਧਾ ਕਰਕੇ ਮਹਿੰਗਾਈ ਨੂੰ ਵਧਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਮਾਫੀਆ ਰਾਜ ਰਾਹੀਂ ਪੰਜਾਬ ਨੂੰ ਲੁੱਟਣ ਦਾ ਹੀ ਕੰਮ ਕੀਤਾ ਅਤੇ ਪੰਜਾਬ ਦੇ ਖਜ਼ਾਨੇ ਨੂੰ ਕਰਜ਼ੇ ਵਿੱਚ ਡੋਬ ਦਿੱਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਦੇਸ਼
Advertisement