ਪੜਚੋਲ ਕਰੋ
Advertisement
ਕੋਰਪੋਰੇਟ ਸੈਕਟਰ ਦੇ ਹੱਕ 'ਚ ਡਟ ਕੇ ਕਸੂਤੇ ਫਸੇ ਕੈਪਟਨ, ਹੁਣ 'ਆਪ' ਨੇ ਉਠਾਏ ਨੀਅਤ 'ਤੇ ਸਵਾਲ
ਪੰਜਾਬ 'ਚ ਇੱਕ ਪਾਸੇ ਕਿਸਾਨ ਕੋਰਪੋਰੇਟ ਘਰਾਣਿਆਂ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ ਤੇ ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਉਹ ਕੋਰਪੋਰੇਟ ਘਰਾਣਿਆਂ ਦੇ ਵਿਰੁੱਧ ਨਹੀਂ ਹਨ। ਇਸ ਦੇ ਨਾਲ ਹੀ ਕੈਪਟਨ ਇਹ ਵੀ ਕਹਿ ਰਹੇ ਹਨ ਕਿ ਉਹ ਕਿਸਾਨਾਂ ਦੇ ਇਸ ਸੰਘਰਸ਼ ਨਾਲ ਹਨ, ਉਨ੍ਹਾਂ ਦੇ ਹਿੱਤਾਂ 'ਚ ਹਰ ਫੈਸਲਾ ਲਿਆ ਜਾਵੇਗਾ।
ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ 'ਚ ਇੱਕ ਪਾਸੇ ਕਿਸਾਨ ਕੋਰਪੋਰੇਟ ਘਰਾਣਿਆਂ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ ਤੇ ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਉਹ ਕੋਰਪੋਰੇਟ ਘਰਾਣਿਆਂ ਦੇ ਵਿਰੁੱਧ ਨਹੀਂ ਹਨ। ਇਸ ਦੇ ਨਾਲ ਹੀ ਕੈਪਟਨ ਇਹ ਵੀ ਕਹਿ ਰਹੇ ਹਨ ਕਿ ਉਹ ਕਿਸਾਨਾਂ ਦੇ ਇਸ ਸੰਘਰਸ਼ ਨਾਲ ਹਨ, ਉਨ੍ਹਾਂ ਦੇ ਹਿੱਤਾਂ 'ਚ ਹਰ ਫੈਸਲਾ ਲਿਆ ਜਾਵੇਗਾ। ਅਜਿਹੇ 'ਚ ਹੁਣ ਕੈਪਟਨ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਦੇ ਇਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ।
ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਉਨ੍ਹਾਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ। ਇਸ ਨਾਲ ਉਨ੍ਹਾਂ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਮਾਨ ਨੇ ਕਿਹਾ ਕਿ ਜਦੋਂ ਆਪਣੀ ਮਾਂ ਭਾਵ ਜ਼ਮੀਨ ਬਚਾਉਣ ਲਈ ਪੰਜਾਬ ਦਾ ਬੱਚਾ-ਬੱਚਾ, ਨੌਜਵਾਨ, ਬਜ਼ੁਰਗ, ਮਾਵਾਂ ਠੰਢ ਦੇ ਮੌਸਮ 'ਚ ਖੁੱਲ੍ਹੀ ਛੱਤ ਹੇਠ ਰਾਤ ਕੱਟ ਕੇ ਸੰਘਰਸ਼ ਕਰ ਰਹੇ ਹਨ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਜਿਹਾ ਬਿਆਨ ਦੇਣਾ ਪੰਜਾਬ ਦੇ ਲੋਕਾਂ ਨਾਲ ਗ਼ੱਦਾਰੀ ਕਰਨ ਦੇ ਬਰਾਬਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਉੱਪਰ ਵਾਰੀ ਵਾਰੀ ਰਾਜ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਅਸਲ ਵਿਚ ਲੋਕਾਂ ਦੀ ਬਜਾਏ ਵੱਡੇ ਘਰਾਣਿਆਂ ਦੇ ਲਈ ਹੀ ਕੰਮ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਰਿਵਾਰ ਆਪ ਇੱਕ ਧਨਾਢ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਕਿਸੇ ਨਾ ਕਿਸੇ ਢੰਗ ਨਾਲ ਲੁੱਟਿਆ ਹੈ, ਇਹ ਦੋਵੇਂ ਧਨਾਢ ਪਰਿਵਾਰ ਅਡਾਨੀ ਤੇ ਅੰਬਾਨੀ ਗੈਂਗ ਦੇ ਹੀ ਮੈਂਬਰ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੂਬੇ 'ਚ ਲਾਗੂ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਕਾਂਗਰਸ, ਭਾਜਪਾ ਤੇ ਅਕਾਲੀ ਸਭ ਇੱਕ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾ ਕਿ ਅਬੋਹਰ 'ਚ ਇਨ੍ਹਾਂ ਕੇਂਦਰੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ਮੰਡੀ ਫ਼ੀਸ 'ਤੇ ਦਿੱਤੀ ਛੋਟ ਇਹ ਸਿੱਧ ਕਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਦੇ ਕਾਲੇ ਕਾਨੂੰਨਾਂ ਨੂੰ ਪੰਜਾਬ 'ਚ ਲਾਗੂ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚੁਣਿਆ ਹੈ ਨਾ ਕਿ ਕਾਰਪੋਰੇਟ ਘਰਾਣਿਆ ਨੇ। ਉਨ੍ਹਾਂ ਕੈਪਟਨ ਸਾਹਿਬ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਕੈਪਟਨ ਸਾਹਿਬ ਲੋਕਾਂ ਦੇ ਹੱਕਾਂ ਲਈ ਕੰਮ ਕਰੋ ਨਾ ਕਿ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਲਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement