ਕੈਪਟਨ ਨੇ ਖੜਕਾਇਆ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਫੋਨ, ਜਾਣੋ ਕੀ ਕਿਹਾ
ਪਵਨਪ੍ਰੀਤ ਕੌਰ | 09 Apr 2020 09:12 AM (IST)
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਖ਼ਿਲਾਫ਼ ਜੰਗ ਲਈ 'ਵਰਕ ਫਰੋਮ ਹੋਮ' ਦੇ ਕੰਸੈਪਟ 'ਤੇ ਅਮਲ ਕੀਤਾ ਜਾ ਰਿਹਾ। ਕੈਪਟਨ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਕਰ ਰਹੇ ਹਨ।

ਪਵਨਪ੍ਰੀਤ ਕੌਰ ਚੰਡੀਗੜ: ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਖ਼ਿਲਾਫ਼ ਜੰਗ ਲਈ 'ਵਰਕ ਫਰੋਮ ਹੋਮ' ਦੇ ਕੰਸੈਪਟ 'ਤੇ ਅਮਲ ਕੀਤਾ ਜਾ ਰਿਹਾ। ਕੈਪਟਨ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਕਰ ਰਹੇ ਹਨ। ਇਸੇ ਲੜ੍ਹੀ ਤਹਿਤ ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਸੂਬੇ ਦੀ ਲੀਡਰਸ਼ਿਪ ਨਾਲ ਰਾਬਤਾ ਬਣਾਇਆ ਅਤੇ ਉਨ੍ਹਾਂ ਦੇ ਇਲਾਕਿਆਂ ਦਾ ਹਾਲ ਜਾਣਿਆ। ਇਸਤੋਂ ਇਲਾਵਾ ਕੈਪਟਨ ਵੱਲੋਂ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਸਮੇਤ ਹੋਰਾਂ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੇ ਹਲਕੇ ਦੇ ਲੋਕਾਂ ਬਾਰੇ ਵੀ ਜਾਣਕਾਰੀ ਲਈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹੋਰ ਜਾਣਕਾਰੀਆਂ ਲੈਣ ਲਈ ਵੀ ਕਿਹਾ ਗਿਆ। ਇਹ ਵੀ ਪੜ੍ਹੋ : ਪੰਜਾਬ ‘ਚ ਕੋਰੋਨਾ ਦੀ ਰਾਜਧਾਨੀ ਬਣਿਆ ਮੋਹਾਲੀ, ਸਭ ਤੋਂ ਵੱਧ ਕੇਸ, ਸੂਬੇ ‘ਚ ਕੁੱਲ ਗਿਣਤੀ 115 ਇਸ ਬਾਰੇ ਜਾਣਕਾਰੀ ਖੁਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਗਈ। ਕੈਪਟਨ ਵੱਲੋਂ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦੱਸਿਆ ਗਿਆ।