ਚੰਡੀਗੜ: ਆਮ ਆਦਮੀ ਪਾਰਟੀ ਵੱਲੋਂ ਹੁਸ਼ਿਆਰਪੁਰ 'ਚ 6 ਸਾਲਾਂ ਬੱਚੀ ਨਾਲ ਹੋਏ ਸ਼ਰਮਨਾਕ ਕਰੇ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਇਸ ਦਰਿੰਦਗੀ ਨੂੰ ਸਰਕਾਰ ਤੇ ਸਮਾਜ ਦੇ ਮੱਥੇ ‘ਤੇ ਕਲੰਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੀਆਂ ਮਹਿਲਾਂ ਵਿਧਾਇਕਾਂ ਨੇ ਕਿਹਾ ਕਿ ਜੰਗਲ ਰਾਜ ਕਾਰਨ ਅਪਰਾਧੀ ਮਾਨਸਿਕਤਾ ਵਾਲੇ ਮਾੜੇ ਅਨਸਰਾਂ ਦੇ ਮਨ ‘ਚ ਕਾਨੂੰਨ ਵਿਵਸਥਾ ਦਾ ਕੋਈ ਡਰ ਭੈਅ ਨਹੀਂ। ਕੈਪਟਨ ਨੇ ਨਾ ਕਾਬਲੀਅਤ ਹੋਣ ਦੇ ਬਾਵਜੂਦ ਗ੍ਰਹਿ ਮੰਤਰਾਲਾ ਵੀ ਖ਼ੁਦ ਹੀ ਕਬਜਾਇਆ ਹੋਇਆ ਹੈ।

ਇਸ ਦੇ ਨਾਲ ਹੀ ‘ਆਪ’ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਟਾਂਡਾ ਦੀ ਇਸ ਦਿਲ ਦਹਿਲਾਊ ਘਟਨਾ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਹਵਾਲੇ ਨਾਲ ਕੀਤੀ ‘ਪਿਕਨਿਕ’ ਟਿੱਪਣੀ ਨੂੰ ਬੇਹੱਦ ਸ਼ਰਮਨਾਕ ਦੱਸਿਆ। ਪਾਰਟੀ ਦੀ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸੂਬੇ ‘ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ। ਪੁਲਿਸ ਪ੍ਰਸ਼ਾਸਨ ਦੇ ਕੰਮਾਂ ਚ ਸੱਤਾਧਾਰੀਆਂ ਦੀ ਲੋੜੋਂ ਵੱਧ ਦਖ਼ਲ ਅੰਦਾਜ਼ੀ ਤੇ ਬੇਕਾਬੂ ਭ੍ਰਿਸ਼ਟਾਚਾਰ ਨੇ ਸਭ ਕੁੱਝ ਤਹਿਸ ਨਹਿਸ ਕਰ ਛੱਡਿਆ ਹੈ। ਹਰ ਪਾਸੇ ਸਹਿਮ ਦਾ ਮਾਹੌਲ ਹੈ।

ਪੰਜਾਬ 'ਚ ਇਸ ਵਾਰ ਰਾਵਣ ਦੀ ਥਾਂ ਜਲੇ ਮੋਦੀ ਦੇ ਪੁਤਲੇ

ਉਨ੍ਹਾਂ ਕਿਹਾ ਸਿਰਫ਼ ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ, ਪਰ ਸਿਸਵਾਂ ਸਥਿਤ ਸ਼ਾਹੀ ਫਾਰਮ ਹਾਊਸ ‘ਚ ਮਸਤ ਮਹਾਰਾਜੇ ਨੂੰ ਨਾਂ ਕਿਸੇ ਮਾਸੂਮ ਬੱਚੀਆਂ ਦੀਆਂ ਚੀਕਾਂ ਸੁਣਦੀਆਂ ਹਨ ਨਾਂ ਹੀ ਇਨਸਾਫ਼ ਲਈ ਕੁਰਲਾਉਂਦੇ ਮਾਪਿਆਂ ਦੀਆਂ ਗੁਹਾਰਾਂ-ਫਰਿਆਦਾਂ ਸੁਣਾਈ ਦਿੰਦੀਆਂ ਹਨ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਬਾਦਲਾਂ ਦੇ ਰਾਜ ਵਾਂਗ ਅਮਰਿੰਦਰ ਸਰਕਾਰ ਦੇ ਕਾਰਜਕਾਲ ਦੌਰਾਨ ਅਪਰਾਧੀ ਘਟਨਾਵਾਂ ਘਟਣ ਦੀ ਥਾਂ ਵੱਧ ਰਹੀਆਂ ਹਨ।

ਨਵਜੋਤ ਸਿੱਧੂ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਦਾਅਵਾ

ਸਰਕਾਰੀ ਅੰਕੜਿਆਂ ਮੁਤਾਬਿਕ ਸਾਲ 2018-19 ਦੌਰਾਨ ਪੰਜਾਬ ਚ ਬਲਾਤਕਾਰ ਦੇ 5058 ਕੇਸ ਦਰਜ਼ ਹੋਏ ਪਰ ਇਨਸਾਫ਼ ਕੇਵਲ 30 ਪ੍ਰਤੀਸ਼ਤ ਪੀੜਤਾਂ ਨੂੰ ਮਿਲਿਆ, ਬਾਕੀ 70 ਪ੍ਰਤੀਸ਼ਤ ਪੀੜਤਾਂ ਇਨਸਾਫ਼ ਲਈ ਦਰ ਦਰ ਭਟਕ ਰਹੀਆਂ ਹਨ। ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਟਾਂਡਾ ਦੀ ਘਟਨਾ 'ਤੇ ਹੋਛੀ ਬਿਆਨਬਾਜ਼ੀ ਕਰਕੇ ਭਾਜਪਾ ਆਪਣੀ ਹਾਥਰਸ ਵਾਲੀ ਨਾਲਾਇਕੀ 'ਤੇ ਪਰਦਾ ਨਹੀਂ ਪਾ ਸਕਦੀ। ਉਨਾਂ ਕਿਹਾ ਕਿ ਅਪਰਾਧੀਆਂ ਦੇ ਮਨ ‘ਚ ਕਾਨੂੰਨ ਦਾ ਡਰ ਹੁੰਦਾ ਤਾਂ ਨਾ ਹਾਥਰਸ ਅਤੇ ਨਾ ਹੀ ਟਾਂਡਾ ਵਰਗੀ ਘਟਨਾ ਘਟਦੀ। ‘ਆਪ’ ਦੀਆਂ ਮਹਿਲਾਂ ਆਗੂਆਂ ਨੇ ਮੰਗ ਕੀਤੀ ਕਿ ਹਰ ਫ਼ਰੰਟ ਤੇ ਬੁਰੀ ਤਰਾਂ ਫ਼ੇਲ ਅਮਰਿੰਦਰ ਸਿੰਘ ਨੂੰ ਤੁਰੰਤ ਮੁੱਖ ਮੰਤਰੀ ਦੀ ਗੱਦੀ ਤੋਂ ਅਸਤੀਫਾ ਦੇ ਦਣਾ ਚਾਹੀਦਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ