ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਦਾ ਬੁਰਾ ਹਾਲ ਹੈ। ਜਦ ਮੌਸਮ ਖਰਾਬ ਹੁੰਦਾ ਹੈ ਤਾਂ ਇਸ ਦਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪੈਂਦਾ ਹੈ। ਸਰਦੀ ਆਉਣ ਕਾਰਨ ਮੌਸਮ ਨੇ ਕਰਵਟ ਲੈ ਲਈ ਹੈ। ਇਸ ਕਾਰਨ ਪੰਜਾਬ 'ਚ ਕਈ ਥਾਵਾਂ 'ਤੇ ਬਾਰਸ਼ ਹੋਈ। ਇਸ ਨਾਲ ਕਿਸਾਨਾਂ ਦੀ ਬਿਨ੍ਹਾਂ ਪ੍ਰਬੰਧਾਂ ਦੇ ਮੰਡੀਆਂ 'ਚ ਪਈ ਫਸਲ ਖਰਾਬ ਹੋ ਰਹੀ ਹੈ। ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ 'ਤੇ ਕਈ ਵੱਡੇ ਸਵਾਲ ਖੜ੍ਹੇ ਹੁੰਦੇ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਤੋਂ ਇਸ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਬਰਨਾਲਾ ਤੋਂ ਵਿਧਾਇਕ ਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਪੰਜਾਬ ਸਰਕਾਰ ਤੇ ਮੰਡੀ ਬੋਰਡ 'ਤੇ ਸਹੀ ਪ੍ਰਬੰਧ ਨਾ ਕਰਨ ਦਾ ਇਲਜ਼ਾਮ ਲਾਇਆ। 'ਆਪ' ਆਗੂਆਂ ਨੇ ਕਿਹਾ ਕਿ ਕਿਸਾਨ ਵੱਲੋਂ ਪੁੱਤਾਂ ਦੇ ਵਾਂਗ ਪਾਲੀ ਫ਼ਸਲ ਅੱਜ ਮੰਡੀਆਂ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੇ ਮੰਡੀਕਰਨ ਬੋਰਡ ਦੀਆਂ ਨਲਾਇਕੀਆਂ ਕਰਕੇ ਖ਼ਰਾਬ ਹੋ ਰਹੀ ਹੈ। ਮੰਡੀਆਂ 'ਚ ਖ਼ਰਾਬ ਹੋਈ ਫ਼ਸਲ ਕਾਰਨ ਕਿਸਾਨਾਂ ਦੇ ਹੋਏ ਆਰਥਿਕ ਨੁਕਸਾਨ ਲਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਜ਼ਿੰਮੇਵਾਰ ਹੈ।
21 ਨਵੰਬਰ ਨੂੰ ਸੁਲਝ ਜਾਵੇਗਾ ਕਿਸਾਨਾਂ ਦਾ ਮਸਲਾ, ਮੀਟਿੰਗ ਤੋਂ ਪਹਿਲਾਂ ਕੈਪਟਨ ਨੇ ਜਤਾਈ ਉਮੀਦ
ਆਗੂਆਂ ਨੇ ਇਹ ਵੀ ਕਿਹਾ ਕਿ ਮੰਡੀਆਂ 'ਚ ਸੁੱਕੀ ਫ਼ਸਲ ਵੀ ਅਧਿਕਾਰੀਆਂ ਵੱਲੋਂ ਨਹੀਂ ਖ਼ਰੀਦੀਆਂ ਗਈਆਂ, ਜੋ ਫ਼ਸਲਾਂ ਖ਼ਰਾਬ ਹੋਣ ਦਾ ਵੱਡਾ ਕਾਰਨ ਬਣਿਆ। ਆਗੂਆਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਉੱਤੇ ਦੋਸ਼ ਲਾਇਆ ਕਿ ਮੰਡੀ 'ਚੋਂ ਫ਼ਸਲ ਖ਼ਰੀਦਣ ਦੇ ਲਈ ਕਿਸਾਨਾਂ ਤੋਂ ਅਧਿਕਾਰੀ ਪੈਸੇ ਦੀ ਮੰਗ ਕਰ ਰਹੇ ਹਨ। ਕਿਸਾਨਾਂ ਵੱਲੋਂ ਪੈਸੇ ਨਾ ਦੇਣ ਕਾਰਨ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਨੂੰ ਲਟਕਾਇਆ ਜਾ ਰਿਹਾ ਹੈ।
ਕੈਪਟਨ ਰਾਜ 'ਚ ਬਾਦਲਾਂ ਨਾਲੋਂ ਵੀ ਵੱਧ ਖੁਦਕੁਸ਼ੀਆਂ! 'ਆਪ' ਨੇ ਦੱਸਿਆ ਕਿਸਾਨਾਂ ਦੀ ਆਰਥਿਕ ਮਦਦ ਦਾ ਹੱਲ
ਆਗੂਆਂ ਨੇ ਕਿਹਾ ਕਿ ਲਾਲਚੀ ਅਧਿਕਾਰੀਆਂ ਕਰਕੇ ਹੀ ਅੱਜ ਕਿਸਾਨ ਮੰਡੀਆਂ 'ਚ ਖੱਜਲ ਖ਼ੁਆਰ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ਰਾਜ 'ਚ ਅੱਜ ਸ਼ਰੇਆਮ ਰਿਸ਼ਵਤ ਲਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਜਿਹੇ ਭ੍ਰਿਸ਼ਟ ਅਧਿਕਾਰੀਆਂ ਨੂੰ ਲਗਾਮ ਕੱਸਣ ਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Election Results 2024
(Source: ECI/ABP News/ABP Majha)
ਮੌਸਮ ਨੇ ਫਿਰ ਝੰਬੇ ਕਿਸਾਨ, ਕੈਪਟਨ ਸਰਕਾਰ 'ਤੇ ਖੜ੍ਹੇ ਵੱਡੇ ਸਵਾਲ
ਏਬੀਪੀ ਸਾਂਝਾ
Updated at:
16 Nov 2020 05:22 PM (IST)
ਪੰਜਾਬ ਦੀਆਂ ਮੰਡੀਆਂ ਦਾ ਬੁਰਾ ਹਾਲ ਹੈ। ਜਦ ਮੌਸਮ ਖਰਾਬ ਹੁੰਦਾ ਹੈ ਤਾਂ ਇਸ ਦਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪੈਂਦਾ ਹੈ। ਸਰਦੀ ਆਉਣ ਕਾਰਨ ਮੌਸਮ ਨੇ ਕਰਵਟ ਲੈ ਲਈ ਹੈ। ਇਸ ਕਾਰਨ ਪੰਜਾਬ 'ਚ ਕਈ ਥਾਵਾਂ 'ਤੇ ਬਾਰਸ਼ ਹੋਈ।
- - - - - - - - - Advertisement - - - - - - - - -