ਪੜਚੋਲ ਕਰੋ
Advertisement
ਕੈਪਟਨ ਨੇ ਜ਼ਖ਼ਮੀ ਏਐਸਆਈ ਨਾਲ ਕੀਤੀ ਗੱਲਬਾਤ, ਜਲਦੀ ਸਿਹਤਮੰਦ ਹੋਣ ਦੀ ਕੀਤੀ ਕਾਮਨਾ
ਹਮਲੇ ਦੇ ਮੁੱਖ ਸ਼ਿਕਾਰ ਏਐਸਆਈ ਨੂੰ ਚੰਡੀਗੜ੍ਹ ਦੇ ਪੀਜੀਆਈ ਦਾਖਲ ਕਰਵਾਇਆ ਗਿਆ ਜਿੱਥੇ ਕਰੀਬ ਸਾਢੇ ਸੱਤ ਘੰਟੇ ਚਲੇ ਕਾਮਯਾਬ ਆਪ੍ਰੇਸ਼ਨ ਤੋਂ ਬਾਅਦ ਪੀੜਤ ਮੁਲਾਜ਼ਮ ਦਾ ਹੱਥ ਜੋੜਿਆ ਗਿਆ।
ਚੰਡੀਗੜ੍ਹ: ਪਟਿਆਲਾ ਜ਼ਿਲ੍ਹੇ ਦੀ ਇੱਕ ਸਬਜ਼ੀ ਮੰਡੀ ਵਿਖੇ ਕਰਫਿਊ ਪਾਸ ਦਿਖਾਉਣ ਲਈ ਕਹਿਣ ‘ਤੇ ਨਿਹੰਗਾਂ ਦੇ ਇੱਕ ਸਮੂਹ ਵੱਲੋਂ ਇੱਕ ਪੁਲਿਸ ਟੀਮ ‘ਤੇ ਹਮਲਾ ਕੀਤਾ ਗਿਆ। ਇਸ ਹਮਲੇ ‘ਚ ਸਹਾਇਕ ਸਬ-ਇੰਸਪੈਕਟਰ ਹਰਜੀਤ ਸਿੰਘ ‘ਤੇ ਜਾਨਲੇਵਾ ਹਮਲਾ ਕਰ ਉਸ ਦਾ ਹੱਥ ਵੱਡ ਦਿੱਤਾ ਗਿਆ ਸੀ, ਜਦੋਂ ਕਿ ਇਸ ਹਮਲੇ ‘ਚ ਤਿੰਨ ਹੋਰ ਪੁਲਿਸ ਮੁਲਾਜ਼ਮ ਅਤੇ ਪੰਜਾਬ ਪੁਲਿਸ ਦਾ ਮੰਡੀ ਅਧਿਕਾਰੀ ਜ਼ਖਮੀ ਹੋ ਗਿਆ ਸੀ। ਪੰਜਾਬ ਪੁਲਿਸ ਨੇ ਹਮਲੇ ਦੇ ਮਾਮਲੇ ਵਿੱਚ ਇੱਕ ਔਰਤ ਸਣੇ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਹਮਲਾ ਐਤਵਾਰ ਸਵੇਰੇ ਛੇ ਵਜੇ ਹੋਇਆ।
ਇਸ ਹਮਲੇ ਦੇ ਮੁੱਖ ਸ਼ਿਕਾਰ ਏਐਸਆਈ ਨੂੰ ਚੰਡੀਗੜ੍ਹ ਦੇ ਪੀਜੀਆਈ ਦਾਖਲ ਕਰਵਾਇਆ ਗਿਆ ਜਿੱਥੇ ਕਰੀਬ ਸਾਢੇ ਸੱਤ ਘੰਟੇ ਚਲੇ ਕਾਮਯਾਬ ਆਪ੍ਰੇਸ਼ਨ ਤੋਂ ਬਾਅਦ ਪੀੜਤ ਮੁਲਾਜ਼ਮ ਦਾ ਹੱਥ ਜੋੜਿਆ ਗਿਆ। ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਨੇ ਆਪ੍ਰੇਸ਼ਨ ਤੋਂ ਬਾਅਦ ਠੀਕ ਹੋ ਰਹੇ ਏਐਸਆਈ ਹਰਜੀਤ ਸਿੰਘ ਨਾਲ ਤੋਂ ਉਸ ਦੀ ਸਿਹਤ ਬਾਰੇ ਪੁੱਛਗਿੱਛ ਕਰਨ ਲਈ ਗੱਲ ਕੀਤੀ। ਜਿਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਲਿੱਖ ਉਸ ਦੀ ਹਿਮਤ ਦੀ ਸ਼ਲਾਘਾ ਕੀਤੀ ਤੇ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਨੇ ਉਸ ਨੂੰ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਹਰਜੀਤ ਸਿੰਘ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਸ ਨੂੰ ਕਿਸੇ ਕਿਸਮ ਦੀ ਜ਼ਰੂਰਤ ਹੈ ਤਾਂ ਉਹ ਹਸਪਤਾਲ ਵਿੱਚ ਮੌਜੂਦ ਸੀਨੀਅਰ ਪੁਲਿਸ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਨੂੰ ਸੁਨੇਹਾ ਪਹੁੰਚਾ ਸਕਦਾ ਹੈ।
ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਹਰਜੀਤ ਸਿੰਘ ਲਈ ਸਰਰਵੋਤਮ ਹਰ ਸੰਭਵ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਤੇ ਕਿਹਾ ਕਿ ਏਐਸਆਈ ਦੀਆਂ ਸਾਰੀਆਂ ਜਰੂਰਤਾਂ ਦਾ ਧਿਆਨ ਰੱਖਿਆ ਜਾਵੇਗਾ। ਕੈਪਟਨ ਨੇ ਏਐਸਆਈ ਨੂੰ ਭਰੋਸਾ ਦਿਵਾਇਆ ਕਿ ਉਸ ਨੂੰ ਇਸ ਸੰਕਟ ਚੋਂ ਬਾਹਰ ਕੱਢਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਸਾਰਾ ਸੂਬਾ ਉਸ ਦੇ ਨਾਲ ਖੜਾ ਹੈ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਮਲੇ ‘ਚ ਸ਼ਾਮਲ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਵਾਅਦਾ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਪੁਲਿਸ ਫੋਰਸ ਮੌਜੂਦਾ ਸਮੇਂ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਕਰਫਿਊ ਨੂੰ ਲਾਗੂ ਕਰਨ ਅਤੇ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਮੁਸ਼ਕਲ ਅਤੇ ਅਹਿਮ ਕੰਮ ‘ਚ ਲੱਗੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਫੋਰਸ 'ਤੇ ਅਜਿਹੇ ਕਿਸੇ ਵੀ ਹਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਗੁਪਤਾ ਨੇ ਅੱਗੇ ਦੱਸਿਆ ਕਿ ਹਮਲੇ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਸਾਰੇ 11 ਵਿਅਕਤੀਆਂ ਨੂੰ ਅੱਜ 11 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਵਿਸ਼ਵ
Advertisement