ਚੰਡੀਗੜ੍ਹ: ਪਾਕਿਸਤਾਨ ਵਿਖੇ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪਿਛਲੇ ਸਾਲ 2019 'ਚ ਅੱਜ ਹੀ ਦੇ ਦਿਨ ਸੰਗਤਾਂ ਦੀਆਂ ਅਰਦਾਸਾਂ ਸਦਕਾਂ ਇਹ ਇਤਿਹਾਸ ਰਚਿਆ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਸਾਰੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ।
ਕੋਰੋਨਾ ਕਰਕੇ ਫਿਲਹਾਲ ਕਰਤਾਰਪੁਰ ਲਾਂਘਾ ਬੰਦ ਹੈ, ਜਿਸ ਕਾਰਨ ਸੰਗਤਾਂ ਭਾਰਤ ਤੋਂ ਪਾਕਿਸਤਾਨ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਨਹੀਂ ਜਾ ਸਕਦੇ। ਇਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲਾਂਘਾ ਮੁੜ ਖੁੱਲ੍ਹਣ ਦੀ ਉਡੀਕ ਹੈ। ਜਿਸ ਨਾਲ ਸੰਗਤਾਂ ਆਸਾਨੀ ਨਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।
ਕੈਪਟਨ ਨੇ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇੱਕ ਸਾਲ ਪੂਰਾ ਹੋਣ ‘ਤੇ ਸਾਰੀਆਂ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਮੇਰੀ ਅਰਦਾਸ ਹੈ ਕਿ ਵਾਹਿਗੁਰੂ ਸਦਾ ਆਪਣੀ ਮਿਹਰ ਹਰ ਇੱਕ ਜੀਅ ‘ਤੇ ਬਣਾਈ ਰੱਖੇ। ਕੋਵਿਡ-19 ਕਰਕੇ ਬੰਦ ਹੋਏ ਕਰਤਾਰਪੁਰ ਲਾਂਘੇ ਦੇ ਮੁੜ ਖੁੱਲਣ ਦੀ ਉਡੀਕ ਵਿੱਚ ਹਾਂ ਤਾਂ ਜੋ ਅਸੀਂ ਸਾਰੇ ਸਰਹੱਦ ਪਾਰ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੀਏ।"