ਪੜਚੋਲ ਕਰੋ

ਕੇਂਦਰ ਸਰਕਾਰ ਦੇ ਝਟਕੇ ਮਗਰੋਂ ਕੈਪਟਨ ਦਾ ਵੱਡਾ ਐਲਾਨ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਮੁਲਾਕਾਤ ਦਾ ਸਮਾਂ ਨਾ ਦੇਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਅੱਜ ਵਿਧਾਇਕਾਂ ਨੂੰ ਲੈ ਕੇ ਦਿੱਲੀ 'ਤੇ ਧਾਵਾ ਬੋਲਣ ਦਾ ਐਲਾਨ ਕੀਤਾ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਮੁਲਾਕਾਤ ਦਾ ਸਮਾਂ ਨਾ ਦੇਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਅੱਜ ਵਿਧਾਇਕਾਂ ਨੂੰ ਲੈ ਕੇ ਦਿੱਲੀ 'ਤੇ ਧਾਵਾ ਬੋਲਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵਿਧਾਇਕਾਂ ਸਣੇ ਭਲਕੇ ਰਾਜਘਾਟ ਵਿਖੇ ਧਰਨਾ ਦੇਣਗੇ। ਦਰਅਸਲ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨੂੰ ਪੰਜਾਬ 'ਚ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤ ਦੇ ਰਾਸ਼ਟਰਪਤੀ ਨਾਲ ਮੀਟਿੰਗ ਲਈ ਸਮਾਂ ਮੰਗਿਆ ਗਿਆ ਸੀ ਪਰ ਜਵਾਬ 'ਚ ਮਹਿਜ਼ ਕੋਰੀ ਨਾਂਹ ਮਿਲੀ ਹੈ। ਹੁਣ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਕਸ਼ਨ ਲੈਣ ਦੀ ਤਿਆਰੀ ਕਰ ਲਈ ਹੈ। ਕੈਪਟਨ ਨੇ ਐਲਾਨ ਕੀਤਾ ਕਿ ਉਹ ਰਾਜ ਦੀ ਬਿਜਲੀ ਸੰਕਟ ਤੇ ਸਪਲਾਈ ਦੀ ਨਾਜ਼ੁਕ ਸਥਿਤੀ ਨੂੰ ਉਜਾਗਰ ਕਰਨ ਲਈ ਭਲਕੇ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਨਾਲ ਧਰਨਾ ਦੇਣਗੇ। ਕੈਪਟਨ ਨੇ ਕਿਹਾ ਸੂਬੇ ਵਿੱਚ ਮਾਲ ਗੱਡੀਆਂ ਦੀ ਰੋਕ ਕਾਰਨ ਸੰਕਟ ਪੈਦਾ ਹੋ ਗਿਆ ਹੈ। ਨਤੀਜੇ ਵਜੋਂ ਸਾਰੇ ਬਿਜਲੀ ਪਲਾਂਟ ਬੰਦ ਹੋ ਗਏ ਤੇ ਨਾਲ ਹੀ ਖੇਤੀਬਾੜੀ ਤੇ ਸਬਜ਼ੀਆਂ ਦੀ ਸਪਲਾਈ 'ਤੇ ਵੀ ਰੋਕ ਲੱਗ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਘਾਟ ਵਿਖੇ ਸੂਬੇ ਦੀ ਗੰਭੀਰ ਸਥਿਤੀ ਨੂੰ ਕੇਂਦਰ ਦੇ ਧਿਆਨ ਵਿੱਚ ਲਿਆਉਣ ਲਈ ਸੰਕੇਤਕ ਧਰਨਾ ਲਾਉਣ ਦਾ ਫੈਸਲਾ ਕੀਤਾ ਹੈ। ਦਿੱਲੀ 'ਚ  ਧਾਰਾ 144 ਹੋਣ ਕਰਕੇ ਵਿਧਾਇਕ ਪੰਜਾਬ ਭਵਨ ਤੋਂ ਰਾਸ਼ਟਰ ਪਿਤਾ ਦੀ ਸਮਾਧੀ ਲਈ ਸਿਰਫ ਚਾਰ ਜੱਥੇ 'ਚ ਜਾਣਗੇ ਤੇ ਉਹ ਸਵੇਰੇ 10.30 ਵਜੇ ਪਹਿਲੇ ਜੱਥੇ ਦੀ ਅਗਵਾਈ ਕਰਨਗੇ। ਖਾਲਿਸਤਾਨ ਪੱਖੀ ਸੰਗਠਨਾਂ ਖ਼ਿਲਾਫ਼ ਭਾਰਤ ਸਰਕਾਰ ਦਾ ਸਖ਼ਤ ਐਕਸ਼ਨ! ਕੈਪਟਨ ਨੇ ਦੂਸਰੀਆਂ ਪੰਜਾਬ ਦੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਵੀ ਸੂਬੇ ਦੇ ਹਿੱਤ ਵਿੱਚ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਦੁਹਰਾਈ। ਅੱਜ ਪ੍ਰਾਈਵੇਟ ਬਿਜਲੀ ਘਰ ਵੀ ਬੰਦ ਹੋ ਰਹੇ ਹਨ। ਜੀਵੀਕੇ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਦੁਪਹਿਰੇ 3 ਵਜੇ ਕੰਮ ਬੰਦ ਕਰ ਦੇਵੇਗਾ, ਕਿਉਂਕਿ ਅੱਜ ਕੋਲੇ ਦਾ ਸਟਾਕ ਪੂਰਾ ਹੋ ਗਿਆ ਹੈ। ਸੂਬੇ ਦੇ ਸਰਕਾਰੀ ਤੇ ਹੋਰ ਨਿੱਜੀ ਬਿਜਲੀ ਪਲਾਂਟ ਪਹਿਲਾਂ ਹੀ ਬੰਦ ਹੋ ਚੁੱਕੇ ਹਨ। ਯੂਰਪ ਹੋਇਆ ਲਹੁ-ਲੁਹਾਨ, ਕੋਰੋਨਾ ਮਗਰੋਂ ਅੱਤਵਾਦੀਆਂ ਨੇ ਮਚਾਈ ਤਬਾਹੀ, ਹੁਣ ਤੱਕ 12 ਵੱਡੇ ਹਮਲੇ ਮੁੱਖ ਮੰਤਰੀ ਨੇ ਕਿਹਾ ਕਿ ਜ਼ਮੀਨੀ ਹਾਲਾਤ ਭਿਆਨਕ ਹਨ ਕਿਉਂਕਿ ਰਾਜ ਕੋਲ ਕੋਲਾ, ਯੂਰੀਆ/ਡੀਏਪੀ ਤੇ ਹੋਰ ਲੋੜੀਂਦੀਆਂ ਸਪਲਾਈ ਖਤਮ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਖਰੀਦ ਲਈ ਇਸ ਦੀ ਬੋਲੀ ਅੱਜ ਸਾਫ਼ ਨਾ ਹੋਣ ਕਰਕੇ ਸੂਬੇ ਨੂੰ ਬਿਜਲੀ ਦੀ ਬਹੁਤ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਾਰੀਆਂ ਖੇਤੀਬਾੜੀ ਤੇ ਸਬਜ਼ੀਆਂ ਦੀ ਸਪਲਾਈ ਵਿੱਚ ਕਟੌਤੀ ਹੋ ਰਹੀ ਹੈ ਅਤੇ ਤਿਉਹਾਰਾਂ ਦੇ ਸੀਜ਼ਨ 'ਚ ਵੀ ਪੰਜਾਬ ਦੇ ਲੋਕ ਬਿਜਲੀ ਸਪਲਾਈ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Embed widget