ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰਕੇ ਪੰਜਾਬ ਦੇ ਬਣੇ ਹਾਲਤ ਨੂੰ ਲੈ ਕੇ ਪੰਜਾਬ ਕਾਂਗਰਸ ਅੱਜ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਹੈ। ਰਾਸ਼ਟਰਪਤੀ ਵੱਲੋਂ ਮੁਲਕਾਤ ਤੋਂ ਨਾਂਹ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਸਣੇ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ। ਇਸ ਧਰਨੇ 'ਚ ਸ਼ਾਮਲ ਹੋਣ ਲਈ ਜਾ ਰਹੇ ਪੰਜਾਬ ਕਾਂਗਰਸ ਦੇ ਵਿਧਾਇਕ ਨੂੰ ਦਿੱਲੀ ਬਾਰਡਰ 'ਤੇ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ।
ਦਿੱਲੀ ਪੁਲਿਸ ਨੇ ਬੇਰੀਕੇਡਿੰਗ ਕਰਕੇ ਗੱਡੀਆਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਂਗਰਸ ਦੇ ਵਿਧਾਇਕ ਨਵਜੋਤ ਸਿੱਧੂ, ਰਾਜਾ ਵੜਿੰਗ, ਰਜਿੰਦਰ ਬੇਰੀ, ਅਵਤਾਰ ਹੈਨਰੀ ਜੂਨੀਅਰ ਤੇ ਕਾਕਾ ਲੋਹਗੜ੍ਹ ਦੀ ਕਾਰ ਨੂੰ ਰੋਕਿਆ ਗਿਆ। ਇਸ ਤੋਂ ਬਾਅਦ ਇਨ੍ਹਾਂ ਵਿਧਾਇਕਾਂ ਨੇ ਜਦ ਕਾਰ 'ਚੋਂ ਉੱਤਰ ਕੇ ਪੁਲਿਸ ਨਾਲ ਗੱਲਬਾਤ ਕੀਤੀ ਤੋਂ ਪੁਲਿਸ ਨੇ ਇਨ੍ਹਾਂ ਨੂੰ ਧੱਕੇ ਮਾਰੇ।
ਨਵਜੋਤ ਸਿੱਧੂ ਸਮੇਤ ਵਿਧਾਇਕਾਂ ਨੂੰ ਦਿੱਲੀ ਪੁਲਿਸ ਨੇ ਬਾਰਡਰ 'ਤੇ ਰੋਕਿਆ, ਸਿੱਧੂ ਨੇ ਅੱਗਿਓਂ ਇੰਝ ਦਿੱਤਾ ਜਵਾਬ
ਰਾਜਾ ਵੜਿੰਗ ਨੇ ਕਿਹਾ ਕਿ ਬੀਜੇਪੀ ਨੂੰ ਘਬਰਾਹਟ ਹੋਈ ਪਈ ਹੈ। ਇਸ ਲਈ ਉਨ੍ਹਾਂ ਨੂੰ ਦਿੱਲੀ ਤੋਂ ਬਾਹਰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿ ਕੈਪਟਨ ਦੇ ਧਰਨੇ 'ਤੇ ਨਾ ਪਹੁੰਚ ਸਕੀਏ। ਜਦੋਂ ਜੁਆਇੰਟ ਸੀਪੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਤੁਹਾਨੂੰ ਹਿਰਾਸਤ 'ਚ ਨਹੀਂ ਲੈ ਰਹੇ, ਸਗੋਂ ਪੰਜਾਬ ਭਵਨ ਤੱਕ ਛੱਡਣ ਜਾ ਰਹੇ ਹਾਂ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਦਿੱਲੀ 'ਚ ਕੈਪਟਨ ਦਾ ਧਰਨਾ, ਪੁਲਿਸ ਵੱਲੋਂ ਵਿਧਾਇਕਾਂ ਨੂੰ ਰੋਕਣ ਦੀ ਕੋਸ਼ਿਸ਼
ਏਬੀਪੀ ਸਾਂਝਾ
Updated at:
04 Nov 2020 01:00 PM (IST)
ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰਕੇ ਪੰਜਾਬ ਦੇ ਬਣੇ ਹਾਲਤ ਨੂੰ ਲੈ ਕੇ ਪੰਜਾਬ ਕਾਂਗਰਸ ਅੱਜ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਹੈ। ਰਾਸ਼ਟਰਪਤੀ ਵੱਲੋਂ ਮੁਲਕਾਤ ਤੋਂ ਨਾਂਹ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਸਣੇ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ।
- - - - - - - - - Advertisement - - - - - - - - -