ਚੰਡੀਗੜ: ਇੱਕ ਪਾਸੇ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਹਨ। ਤਾਂ ਦੂਜੇ ਪਾਸੇ ਪੰਜਾਬ ਦੇ ਅੰਦਰ ਹੀ ਬੇਰੁਜ਼ਗਾਰ ਅਧਿਆਪਕਾਂ ਦਾ ਅੰਦੋਲਨ ਜਾਰੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਵੱਡਾ ਦਾਅਵਾ ਕੀਤਾ ਹੈ। 'ਆਪ' ਨੇ ਇਲਜ਼ਾਮ ਲਗਾਇਆ ਹੈ ਕਿ ਪੀਐਮ ਮੋਦੀ ਦੇ ਇਸ਼ਾਰਿਆਂ 'ਤੇ ਪੰਜਾਬ ਦੀ ਕੈਪਟਨ ਸਰਕਾਰ ਕੰਮ ਕਰਦੀ ਹੈ। ਆਮ ਆਦਮੀ ਪਾਰਟੀ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਹਰ ਫਰੰਟ 'ਤੇ ਨੌਜਵਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇਗੀ। ਪਾਰਟੀ ਸੂਬਾ ਯੂਥ ਵਿੰਗ ਦੇ ਪ੍ਰਧਾਨ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ‘ਆਪ‘ ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਲਈ ਹਰ ਥਾਂ 'ਤੇ ਆਵਾਜ਼ ਚੁੱਕਦੀ ਆ ਰਹੀ ਹੈ। ਉਨਾਂ ਕਿਹਾ ਕਿ ਕੈਪਟਨ ਦੀ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਕੋਈ ਅਜਿਹਾ ਮਹੀਨਾ ਨਹੀਂ ਹੈ ਜਿਸ ’ਚ ਰੁਜ਼ਗਾਰ ਮੰਗਦੇ ਅਧਿਆਪਕਾਂ ਨੇ ਅੱਤਿਆਚਾਰ ਨਾ ਸਹਿਆ ਹੋਵੇ, ਪਰ ਅਜੇ ਤੱਕ ਨੌਕਰੀ ਨਹੀਂ ਮਿਲੀ। ‘ਆਪ’ ਆਗੂ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਸ਼ਹਿਰ ਵਿੱਚ ਪਿਛਲੇ ਕਈ ਦਿਨਾਂ ਤੋਂ ਅੰਦੋਲਨ ਕਰ ਰਹੇ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਸਰਕਾਰੀ ਨੀਤੀਆਂ ਦਾ ਭਾਂਡਾ ਭੰਨਣ ਦੀ ਮੁਹਿੰਮ ਦਾ ਸਮਰਥਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਲੋਕਾਂ ਨਾਲ ਕੀਤੇ ਹਰ ਵਾਅਦੇ ਤੋਂ ਮੁੱਕਰੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸਿਆਸੀ ਲੀਡਰਾਂ ਨਾਲ ਹੋਈ ਮੀਟਿੰਗ ਤੋਂ ਝਾੜਿਆ ਪੱਲਾ ਉਨਾਂ ਕਿਹਾ ਕਿ ਕੈਪਟਨ ਨੇ ਚੋਣਾਂ ਤੋਂ ਪਹਿਲਾਂ ਤਾਂ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ, ਪਰ ਕੁਰਸੀ 'ਤੇ ਬੈਠਦਿਆਂ ਹੀ ਸਭ ਭੁੱਲ ਗਏ। ਪਿਛਲੇ 4 ਸਾਲਾਂ ਤੋਂ ਬੇਰੁਜ਼ਗਾਰ ਅਧਿਆਪਕ ਹਰ ਮੌਸਮਾਂ ਵਿੱਚ ਝੱਖੜ, ਹਨੇਰੀਆਂ, ਗਰਮੀ, ਠੰਢ ਵਿੱਚ ਅੰਦੋਲਨ ਕਰਦੇ ਹੋਏ ਸੜਕਾਂ 'ਤੇ ਰਾਤਾਂ ਕੱਟ ਰਹੇ ਹਨ, ਪਰ ਕੈਪਟਨ ਸਾਹਿਬ ਨੂੰ ਦਿਖਾਈ ਨਹੀਂ ਦਿੰਦਾ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਇਸ਼ਾਰਿਆਂ 'ਤੇ ਚੱਲਣ ਵਾਲੇ ਮੁੱਖ ਮੰਤਰੀ ਦਾ ਕੰਮ ਵੀ ਮੋਦੀ ਵਰਗਾ ਹੀ ਹੈ। ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਕਿਸਾਨਾਂ ਦੀ ਗੱਲ ਸੁਣਨ ਲਈ ਕਾਰਪੋਰੇਟ ਘਰਾਣਿਆਂ ਤੋਂ ਵਿਹਲ ਨਹੀਂ ਮਿਲਦੀ ਅਤੇ ਕੈਪਟਨ ਨੂੰ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਗੱਲ ਕਰਨ ਲਈ ਵਿਦੇਸ਼ੀ ਮਿੱਤਰਾਂ ਤੋਂ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ ਮੋਦੀ ਚਲਾ ਰਹੇ ਕੈਪਟਨ ਦੀ ਸਰਕਾਰ?, ਕਿਸਾਨੀ ਅੰਦੋਲਨ ਦੌਰਾਨ 'ਆਪ' ਦੇ ਹੈਰਾਨੀਜਨਕ ਖ਼ੁਲਾਸੇ!
ਏਬੀਪੀ ਸਾਂਝਾ | 17 Jan 2021 07:51 PM (IST)
ਇੱਕ ਪਾਸੇ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਹਨ। ਤਾਂ ਦੂਜੇ ਪਾਸੇ ਪੰਜਾਬ ਦੇ ਅੰਦਰ ਹੀ ਬੇਰੁਜ਼ਗਾਰ ਅਧਿਆਪਕਾਂ ਦਾ ਅੰਦੋਲਨ ਜਾਰੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਵੱਡਾ ਦਾਅਵਾ ਕੀਤਾ ਹੈ। 'ਆਪ' ਨੇ ਇਲਜ਼ਾਮ ਲਗਾਇਆ ਹੈ ਕਿ ਪੀਐਮ ਮੋਦੀ ਦੇ ਇਸ਼ਾਰਿਆਂ 'ਤੇ ਪੰਜਾਬ ਦੀ ਕੈਪਟਨ ਸਰਕਾਰ ਕੰਮ ਕਰਦੀ ਹੈ।
ਪੁਰਾਣੀ ਤਸਵੀਰ