ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਤੋਂ ਦੇਸ਼ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਵਿਚ ਲਾਗੂ ਕੀਤੇ ਜਾ ਰਹੇ ਲੌਕਡਾਊਨ (Lockdown) ਤੋਂ ਬਾਹਰ ਨਿਕਲਣ ਲਈ ਗੱਲਬਾਤ ਕੀਤੀ। ਕੋਰੋਨਾਵਾਇਰਸ (Coronavirus) ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਪੰਜਵੀਂ ਵਾਰ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ।


ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸਿੰਗ ਵਿੱਚ ਪ੍ਰਧਾਨ ਮੰਤਰੀ ਨੂੰ ਲੌਕਡਾਊਨ ਵਧਾਉਣ ਲਈ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣੀਆਂ ਜ਼ਰੂਰੀ ਹਨ। ਵਿੱਤੀ ਸਹਾਇਤਾ ਤਿੰਨ ਮਹੀਨਿਆਂ ਲਈ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਟੈਸਟਿੰਗ ਵਧਾਉਣ ਲਈ ਰਣਨੀਤੀ ਬਣਾਈ ਜਾਣੀ ਚਾਹੀਦੀ ਹੈ। ਲੌਕਡਾਊਨ ਤੋਂ ਬਾਹਰ ਆਉਣ ਦੀ ਰਣਨੀਤੀ ਵੀ ਤਿਆਰ ਕੀਤੀ ਜਾਣੀ ਚਾਹਿਦੀ ਹੈ।



ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਮੈਂ ਨਰਿੰਦਰ ਮੋਦੀ ਨੂੰ ਪਰਾਲੀ ਪ੍ਰਬੰਧਨ ਲਈ ਵਾਧੂ ਬੋਨਸ ਦੇ ਕੇ ਝੋਨੇ ਲਈ ਛੇਤੀ ਐਮਐਸਪੀ ਐਲਾਨ ਕਰਨ ਦੀ ਅਪੀਲ ਕੀਤੀ। ਸਾਨੂੰ ਇਹ ਸੁਨਿਸ਼ਚਿਤ ਕਰਨ ਦੀ ਜ਼ਰੂਰਤ ਹੈ ਕਿ ਕਿਸਾਨਾਂ ਦੀ ਆਮਦਨੀ ‘ਤੇ ਕੋਈ ਅਸਰ ਨਾ ਪਵੇ ਅਤੇ ਇਸ ਦੇ ਜ਼ਰੀਏ ਅਸੀਂ ਆਰਥਿਕਤਾ ਨੂੰ ਮੁੜ ਸੁਰਜੀਤੀ ਵੱਲ ਧੱਕਣ ਦੇ ਯੋਗ ਹੋਵਾਂਗੇ।



ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਉਨ੍ਹਾਂ ਨੇ ਮੰਗ ਕੀਤੀ ਹੈ, “ਅਸੀਂ ਆਪਣੀ ਟੈਸਟ ਦੀ ਸਮਰੱਥਾ ਤੇਜ਼ੀ ਨਾਲ ਪ੍ਰਤੀ ਦਿਨ 2500 ਦੇ ਕਰੀਬ ਵਧਾ ਦਿੱਤੀ ਹੈ ਪਰ ਇਹ COVID-19 ਨਾਲ ਲੜਨ ਲਈ ਕਾਫ਼ੀ ਨਹੀਂ ਹੈ। ਸਾਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਕੇਂਦਰੀ ਲੈਬਾਂ ਦੀ ਜ਼ਰੂਰਤ ਹੈ ਤਾਂ ਜੋ ਟੈਸਟਿੰਗ ਲਈ ਤੁਰੰਤ ਨਿਰਦੇਸ਼ ਦਿੱਤੇ ਜਾ ਸਕਣ।“



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:




https://play.google.com/store/apps/details?id=com.winit.starnews.hin



https://apps.apple.com/in/app/abp-live-news/id811114904