ਮਨਵੀਰ ਕੌਰ ਦੀ ਰਿਪੋਰਟ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਿਹਾ ਕਿ ਲੋਕਾਂ ਨੂੰ ਕਰਫਿਊ (Curfew) ਤੋਂ ਮੁਕਤ ਕਰ ਦਿੱਤਾ ਗਿਆ ਹੈ ਪਰ ਲੋਕਾਂ ਨੂੰ ਇਨ੍ਹਾਂ ਛੋਟਾਂ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ। ਸੀਐਮ ਨੇ ਪੁਲਿਸ ਨੂੰ ਕੋਵਿਡ-19 (Covid-19) ਨਾਲ ਜੁੜੇ ਸੁਰੱਖਿਆ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਸਮਾਜਿਕ ਦੂਰੀ (Social Distance) ਅਤੇ ਮਾਸਕ ਪਾਉਣਾ ਲਾਜ਼ਮੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਗਲੇ 25-30 ਦਿਨ ਦਫਤਰਾਂ ਤੇ ਵਪਾਰਕ ਗਤੀਵਿਧੀਆਂ ਨਾਲ ਆਰਥਿਕ ਗਤੀਵਿਧੀਆਂ ਦੀ ਸ਼ੁਰੂਆਤ ਦੇ ਮੱਦੇਨਜ਼ਰ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਵਧੇਰੇ ਸੰਵੇਦਨਸ਼ੀਲ ਹਨ। ਕੈਪਟਨ ਨੇ ਕਿਹਾ ਕਿ 55 ਦਿਨਾਂ ਦਾ ਕਰਫਿਊ ਬਰਬਾਦ ਨਹੀਂ ਕੀਤਾ ਜਾ ਸਕਦਾ। ਇਸ ਲਈ ਜ਼ਰੂਰੀ ਹੈ ਕਿ ਹਰ ਹਾਲ ‘ਚ ਲੋਕਾਂ ਤੋਂ ਨਿਯਮਾਂ ਦੀ ਪਾਲਣਾ ਕਰਵਾਈ ਜਾਵੇ।

ਉਧਰ ਡੀਜੀਪੀ ਦਿਨਕਰ ਗੁਪਤਾ ਨੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਲੌਕਡਾਊਨ ਦੀ ਉਲੰਘਣਾ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ, ਵਾਹਨਾਂ ਨੂੰ ਜ਼ਬਤ ਕਰਨ ਤੇ ਚਲਾਨ ਕੱਟਣ ਨੂੰ ਕਿਹਾ ਹੈ। ਡੀਜੀਪੀ ਨੇ ਕਿਹਾ ਕਿ ਲੋਕ ਮਾਸਕ ਪਾ ਕੇ ਨਿਕਲਣ।

ਹਦਾਇਤਾਂ ਕੀਤੀਆਂ ਹਨ ਕਿ ਉਹ ਦੁਕਾਨਾਂ, ਦਫਤਰਾਂ, ਬੈਂਕਾਂ ਤੇ ਸ਼ਰਾਬ ਦੇ ਠੇਕਿਆਂ ਦੇ ਨਾਲ-ਨਾਲ ਕਾਰਾਂ, ਸਕੂਟਰਾਂ, ਮੋਟਰਸਾਈਕਲਾਂ ਤੇ ਸਰਕਾਰੀ ਅਤੇ ਨਿੱਜੀ ਬੱਸਾਂ ਵਿਚ ਸਮਾਜਕ ਦੂਰੀ ਨੂੰ ਯਕੀਨੀ ਬਣਾਉਣ। ਨਵੀਂਆਂ ਹਦਾਇਤਾਂ ਤਹਿਤ ਇਹ ਵਾਹਨ ਸੀਮਤ ਜ਼ੋਨ ਛੱਡ ਕੇ ਰਾਜ ਦੀਆਂ ਹੱਦਾਂ ਦੇ ਅੰਦਰ ਚੱਲ ਸਕਣਗੇ। ਮੁੱਖ ਮੰਤਰੀ ਨੇ ਹਦਾਇਤ ਦਿੱਤੀ ਹੈ ਕਿ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤਕ ਬਾਹਰ ਜਾਣ ਦੀ ਮਨਾਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904