ਜਲੰਧਰ: ਪੰਜਾਬ ਏਕਤਾ ਪਾਰਟੀ ਦੇ ਮੁਖੀ ਤੇ ਵਿਧਾਇਕ ਸੁਖਪਾਲ ਖਹਿਰਾ ਤੇ ਉਨ੍ਹਾਂ ਦੇ 29 ਸਾਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਪਰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ। ਖਹਿਰਾ ਕਪੂਰਥਲਾ 'ਚ ਕਤਲ ਕੀਤੇ ਗਏ ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ ਦਿਵਾਉਣ ਲਈ ਸੋਮਵਾਰ ਨੂੰ ਦੇਸ਼ ਭਗਤ ਯਾਦਗਾਰ ਹਾਲ ਤੋਂ ਮੋਮਬੱਤੀ ਮਾਰਚ 'ਤੇ ਨਿਕਲੇ ਸੀ।


ਤਾਲਾਬੰਦੀ ਵਿੱਚ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸੁਖਪਾਲ ਖਹਿਰਾ ਤੇ ਉਸ ਦੇ 29 ਸਾਥੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ-188, ਮਹਾਮਾਰੀ ਰੋਗ ਐਕਟ ਤੇ ਆਫਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬਾਅਦ ‘ਚ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।


ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਾਮ 5 ਵਜੇ ਸੁਖਪਾਲ ਖਹਿਰਾ ਦੇਸ਼ ਭਗਤ ਯਾਦਗਾਰ ਹਾਲ ਤੋਂ ਮੋਮਬੱਤੀ ਮਾਰਚ ਕੱਢਣ ਜਾ ਰਹੇ ਸੀ। ਏਸੀਪੀ ਹਰਸਿਮਰਤ ਸਿੰਘ ਮੌਕੇ ’ਤੇ ਪਹੁੰਚੇ ਤੇ ਖਹਿਰਾ ਸਮੇਤ 30 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਬਾਅਦ ‘ਚ ਸਾਰਿਆਂ ਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ।