ਪੜਚੋਲ ਕਰੋ
Advertisement
ਪੰਜਾਬ 'ਚ ਕੋਰੋਨਾ ਵਾਇਰਸ ਦੀ ਦਹਿਸ਼ਤ, ਹੁਣ ਤੱਕ 16 ਸ਼ੱਕੀ ਆਏ ਸਾਹਮਣੇ
ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਭਾਰਤ 'ਚ ਵੀ ਦਸਤਕ ਦੇਣ ਲੱਗਿਆ ਹੈ। ਇਸ ਦੇ ਨਾਲ ਹੀ ਪੰਜਾਬ 'ਚ ਵੀ ਕੁਝ ਸ਼ੱਕੀ ਮਰੀਜ਼ਾਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ। ਇਸ ਨਾਲ ਸਬੰਧਤ ਹੁਣ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ।
ਚੰਡੀਗੜ੍ਹ: ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਭਾਰਤ 'ਚ ਵੀ ਦਸਤਕ ਦੇਣ ਲੱਗਿਆ ਹੈ। ਇਸ ਦੇ ਨਾਲ ਹੀ ਪੰਜਾਬ 'ਚ ਵੀ ਕੁਝ ਸ਼ੱਕੀ ਮਰੀਜ਼ਾਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ। ਇਸ ਨਾਲ ਸਬੰਧਤ ਹੁਣ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ 'ਚ ਸ਼ੱਕੀਆਂ ਦੀ ਗਿਣਤੀ 16 ਹੋ ਗਈ ਹੈ ਪਰ ਅਜੇ ਤਕ ਕਿਸੇ ਨੂੰ ਵੀ ਇਹ ਵਾਇਰਸ ਹੈ, ਇਸ ਦੀ ਪੁਸ਼ਟੀ ਨਹੀਂ ਹੋਈ।
ਹਾਲ ਹੀ 'ਚ ਅੰਮ੍ਰਿਤਸਰ 'ਚ ਮਰੇ ਬੱਚੇ ਦੀ ਰਿਪੋਰਟ ਵੀ ਪੁਣੇ ਤੋਂ ਆ ਗਈ ਹੈ ਜਿਸ 'ਚ ਸਾਫ ਹੋ ਗਿਆ ਹੈ ਕਿ ਬੱਚੇ ਨੂੰ ਸਵਾਈਨ ਫਲੂ ਸੀ। ਇਸ ਦੇ ਨਾਲ ਹੀ ਸੂਬੇ ਸਾਰੇ ਏਅਰਪੋਰਟਸ 'ਤੇ ਅਲਰਟ ਜਾਰੀ ਹੈ। ਚੀਨ ਤੋਂ ਆਉਣ ਵਾਲੇ ਕਿਸੇ ਵੀ ਸ਼ੱਕੀ ਨੂੰ ਆਈਸੋਲੇਟੇਡ ਕੀਤਾ ਜਾ ਰਿਹਾ ਹੈ ਤੇ ਸਖ਼ਤ ਨਿਗਰਾਨੀ 'ਚ ਰੱਖੀਆ ਜਾ ਰਿਹਾ ਹੈ।
ਦੱਸ ਦਈਏ ਕਿ ਪੀਜੀਆਈ, ਪੋਰਟੀਜ਼ ਜਿਹੇ ਕਈ ਹਸਪਤਾਲਾਂ 'ਚ ਸ਼ੱਕੀ ਮਰੀਜ਼ਾਂ ਨੂੰ ਰੱਖੀਆ ਗਿਆ ਹੈ। ਜਿਨ੍ਹਾਂ ਦੇ ਸੈਂਪਲ ਟੈਸਟ ਪੁਣੇ ਭੇਜੇ ਗਏ ਹਨ ਪਰ ਅਜੇ ਤਕ ਕਿਸੇ ਨੂੰ ਵੀ ਵਾਇਰਸ ਦੀ ਪੁਸ਼ਟੀ ਨਹੀਂ ਹੋਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਜਲੰਧਰ
Advertisement