ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਸੀਬੀਐਸਈ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਰੀਕ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋ ਕੇ 10 ਜੂਨ ਤੱਕ ਚੱਲਣਗੀਆਂ। ਕੇਂਦਰੀ ਸਿੱਖਿਆ ਮੰਤਰੀ ਨੇ ਸੀਬੀਐਸਈ ਪ੍ਰੀਖਿਆ ਦੀ ਤਰੀਕ ਦਾ ਐਲਾਨ ਦਸੰਬਰ 2020 ’ਚ ਇੱਕ ਵੈੱਬੀਨਾਰ ਦੌਰਾਨ ਕੀਤਾ ਸੀ। ਉਨ੍ਹਾਂ ਇਹ ਵੀ ਆਖਿਆ ਸੀ ਕਿ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ’ਚ ਰੱਖਦਿਆਂ ਉਚਿਤ ਸਮੇਂ ’ਤੇ ਡੇਟਸ਼ੀਟ ਅਧਿਕਾਰਤ ਵੈੱਬਸਾਈਟ ਉੱਤੇ ਜਾਰੀ ਕੀਤੀ ਜਾਵੇਗੀ।
ਬੋਰਡ ਵੱਲੋਂ ਪ੍ਰੀਖਿਆ ਦੀ ਡੇਟਸ਼ੀਟ ਤੇ ਸਮੇਂ ਦਾ ਐਲਾਨ ਹਾਲੇ ਨਹੀਂ ਕੀਤਾ ਗਿਆ ਹੈ। ਕੇਂਦਰ ਸਿੱਖਿਆ ਮੰਤਰੀ ਅੱਜ ਸੋਮਵਾਰ ਨੂੰ ਇੱਕ ਵਾਰ ਫਿਰ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਲਾਈਵ ਹੋਣਗੇ।
ਚੜੂਨੀ ਵੱਲੋਂ ਕਿਸਾਨ ਲੀਡਰ ਸ਼ਿਵ ਕੁਮਾਰ ਕੱਕਾ ਆਰਐਸਐਸ ਦਾ ਏਜੰਟ ਕਰਾਰ, ਜਥੇਬੰਦੀਆਂ 'ਚ ਫੁੱਟ ਪਾਉਣ ਦੀ ਕੋਸ਼ਿਸ਼
ਮੀਡੀਆ ਰਿਪੋਰਟਾਂ ਮੁਤਾਬਕ ਇਹ ਵੈੱਬੀਨਾਰ ਖ਼ਾਸ ਤੌਰ ਉੱਤੇ ਕੇਂਦਰੀ ਵਿਦਿਆਲੇ ਦੇ ਵਿਦਿਆਰਥੀਆਂ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਵਿਦਿਆਰਥੀਆਂ ਨਾਲ ਮਾਨਸਿਕ ਸਿਹਤ ਬਾਰੇ ਵੀ ਚਰਚਾ ਕਰ ਸਕਦੇ ਹਨ; ਜਿਨ੍ਹਾਂ ਨੂੰ ਆੱਨਲਾਈਨ ਕਲਾਸਾਂ ਦੌਰਾਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ 10ਵੀਂ ਤੇ 12ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸੰਬੋਧਨ ਕਰ ਸਕਦੇ ਹਨ, ਜੋ 4 ਮਈ ਤੋਂ ਸ਼ੁਰੂ ਹੋਣ ਵਾਲੀ ਸੀਬੀਐਸਈ ਬੋਰਡ ਪ੍ਰੀਖਿਆ 2021 ਦੇਣ ਜਾ ਰਹੇ ਹਨ।
ਤੁਹਾਨੂੰ ਦੱਸ ਦੇਈਏ ਅੱਜ 18 ਜਨਵਰੀ, 2021 ਤੋਂ ਦਿੱਲੀ ਅਤੇ ਰਾਜਸਥਾਨ ’ਚ ਵੀ ਸਕੂਲ ਖੁੱਲ੍ਹ ਗਏ ਹਨ। ਮਾਰਚ 2020 ਤੋਂ ਬੰਦ ਸਕੂਲਾਂ ਨੂੰ ਹੁਣ ਲਗਪਗ ਸਾਰੇ ਕੇਂਦਰੀ ਤੇ ਰਾਜ ਬੋਰਡਾਂ ਦੇ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
Education Loan Information:
Calculate Education Loan EMI